Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਖਡੂਰ ਸਾਹਿਬ ਸੀਟ ‘ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਪੰਜਾਬ ‘ਚੋਂ ਸਭ ਤੋਂ ਵੱਡੀ ਜਿੱਤ, 197120 ਵੋਟਾਂ ਦੇ ਫਰਕ ਨਾਲ ਦਿੱਤੀ ਮਾਤ

ਖਡੂਰ ਸਾਹਿਬ/ਤਰਨਤਾਰਨ – ਪੰਜਾਬ ਵਿਚ ਇਕ ਜੂਨ ਨੂੰ ਹੋਈ ਲੋਕ ਸਭਾ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਖਡੂਰ ਸਾਹਿਬ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਪੰਜਾਬ ’ਚ 13 ਲੋਕ ਸਭਾ ਸੀਟਾਂ ’ਤੇ ਪੰਜਾਬ ਦੀਆਂ ਸਾਰੀਆਂ ਵੱਡੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਬਸਪਾ ਵਲੋਂ ਆਪਣੇ ਦਿੱਗਜ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹੋਏ ਸਨ। ਇਸ ਤੋਂ ਇਲਾਵਾ ਕਈ ਆਜ਼ਾਦ ਉਮੀਦਵਾਰ ਵੀ ਚੋਣ ਮੈਦਾਨ ਵਿਚ ਸਨ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ ਖਡੂਰ ਸਾਹਿਬ ਲੋਕ ਸਭਾ ਸੀਟ ਕਾਫੀ ਚਰਚਾ ਵਿਚ ਆ ਗਈ ਹੈ। ਇੱਥੋਂ ਆਜ਼ਾਦ ਉਮੀਦਵਾਰ ਵਜੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਆਮਦ ਨਾਲ ਸਿਆਸੀ ਸਮੀਕਰਨ ਬਦਲਣ ਲੱਗੇ ਹਨ। ਕਾਂਗਰਸ ਵੱਲੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ‘ਆਪ’ ਵੱਲੋਂ ਮੌਜੂਦਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਭਾਜਪਾ ਵੱਲੋਂ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਮੀਆਂਵਿੰਡ ਤੇ ਖੱਬੇ ਪੱਖੀ ਧਿਰਾਂ ਸੀਪੀਆਈ ਵੱਲੋਂ ਗੁਰਦਿਆਲ ਸਿੰਘ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਖਡੂਰ ਸਾਹਿਬ ਸੀਟ ‘ਤੇ ਜਿੱਤ ਵੱਲ ਵਧਿਆ ਭਾਈ ਅੰਮ੍ਰਿਤਪਾਲ ਸਿੰਘ, 197120 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ।ਭਾਈ ਅੰਮ੍ਰਿਤਪਾਲ ਸਿੰਘ ਦੀ ਇਹ ਜਿੱਤ ਪੰਜਾਬ ਭਰ ਵਿਚ ਸਭ ਤੋਂ ਵੱਡਾ ਮਾਰਜਨ ਹੈ।

ਦੱਸਣਯੋਗ ਹੈ ਕਿ ਖਡੂਰ ਸਾਹਿਬ ਸੀਟ ਉੱਪਰ ਹੋਈਆਂ ਚੋਣਾਂ ਸਬੰਧੀ ਗਿਣਤੀ ਦਾ ਕੰਮ ਤਰਨਤਾਰਨ ਵਿਖੇ ਮਾਈ ਭਾਗੋ ਕਾਲਜ ਅੰਦਰ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਜ਼ਿਲਾ ਤਰਨਤਾਰਨ ਅਧੀਨ ਆਉਂਦੇ 4 ਵਿਧਾਨ ਸਭਾ ਹਲਕੇ ਪੱਟੀ, ਤਰਨਤਾਰਨ ,ਖਡੂਰ ਸਾਹਿਬ ਅਤੇ ਖੇਮਕਰਨ ਹਲਕੇ ਦੀਆਂ ਚੋਣਾਂ ਸਬੰਧੀ ਗਿਣਤੀ ਕੀਤੀ ਜਾਵੇਗੀ।

ਆਜ਼ਾਦ – ਅੰਮ੍ਰਿਤਪਾਲ ਸਿੰਘ – 404430 

ਕਾਂਗਰਸ – ਕੁਲਬੀਰ ਜ਼ੀਰਾ – 207310 

‘ਆਪ’ – ਲਾਲਜੀਤ ਸਿੰਘ ਭੁੱਲਰ – 194836 

ਅਕਾਲੀ ਦਲ – ਵਿਰਸਾ ਸਿੰਘ ਵਲਟੋਹਾ – 86416 

ਭਾਜਪਾ – ਮਨਜੀਤ ਸਿੰਘ ਮੰਨਾ – 86373 

Vinkmag ad
Share Our Daily Posts

News Desk

Read Previous

ਜਲੰਧਰ ‘ਚ ਸ਼ਰਮਨਾਕ ਘਟਨਾ: ਹਵਸ ਮਿਟਾਉਣ ਲਈ 5ਵੀਂ ਜਮਾਤ ਦੀ ਬੱਚੀ ਨਾਲ ਟੀਚਰ ਕਰਦਾ ਜਿਣਸੀ ਸ਼ੋਸ਼ਣ, ਇੰਝ ਖੁੱਲ੍ਹਿਆ ਭੇਤ

Read Next

ਜਲੰਧਰ ‘ਚ ਦਰਦਨਾਕ ਹਾਦਸਾ, DSP ਦੇ ਪੁੱਤ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ, ਦੋ ਹਿੱਸਿਆਂ ‘ਚ ਵੰਡੀ ਮਿਲੀ ਲਾਸ਼