Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਵੱਡੀ ਖ਼ਬਰ: CISF ਦੀ ਜਵਾਨ ਨੇ ਕੰਗਨਾ ਰਣੌਤ ਨੂੰ ਮਾਰਿਆ ਥੱਪੜ

ਚੰਡੀਗੜ੍ਹ- ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਸੰਸਦ ਮੈਂਬਰ ਅਤੇ ਅਭਿਨੇਤਰੀ ਕੰਗਨਾ ਰਣੌਤ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਸੰਸਦ ਵੱਲੋਂ ਦਿੱਤੀ ਗਈ ਸ਼ਿਕਾਇਤ ‘ਚ ਸਾਹਮਣੇ ਆਇਆ ਹੈ ਕਿ ਉਹ ਚੰਡੀਗੜ੍ਹ ਏਅਰਪੋਰਟ ਪਹੁੰਚੀ ਸੀ। ਉਨ੍ਹਾਂ ਨੇ ਫਲਾਈਟ ਰਾਹੀਂ ਦਿੱਲੀ ਜਾਣਾ ਸੀ। ਸਕਿਓਰਿਟੀ ਚੈੱਕ ਇਨ ਤੋਂ ਬਾਅਦ ਜਦੋਂ ਉਹ ਬੋਰਡਿੰਗ ਲਈ ਜਾ ਰਹੀ ਸੀ, ਇਸੇ ਦੌਰਾਨ ਐੱਲ.ਸੀ.ਟੀ. ਕੁਲਵਿੰਦਰ ਕੌਰ (ਸੀ.ਆਈ.ਐੱਸ.ਐਫ. ਯੂਨਿਟ ਚੰਡੀਗੜ੍ਹ ਏਅਰਪੋਰਟ) ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਸਫਰ ਕਰ ਰਹੇ ਸ਼ਖ਼ਸ ਮਯੰਕ ਮਧੁਰ ਨੇ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ। ਮੁਲਜ਼ਮ (ਸੀ.ਆਈ.ਐੱਸ.ਐਫ. ਦੇ ਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਦੱਸ ਦੇਈਏ ਕਿ ਕੰਗਨਾ ਰਣੌਤ ਦਿੱਲੀ ਪਹੁੰਚ ਚੁੱਕੀ ਹੈ ਅਤੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ‘ਚ ਸੀ.ਆਈ.ਐੱਸ.ਐੱਫ. ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਘਟਨਾ ਦੀ ਜਣਕਾਰੀ ਦਿੱਤੀ ਹੈ। ਕੰਗਨਾ ਦਾ ਦਾਅਵਾ ਹੈ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਚੰਡੀਗੜ੍ਹ ਏਅਰਪੋਰਟ ‘ਤੇ ਕਰੰਟ ਏਰੀਆ ‘ਚ ਉਸ ਨੂੰ ਥੱਪੜ ਮਾਰ ਦਿੱਤਾ। ਕਾਂਸਟੇਬਲ ਕੁਲਵਿੰਦਰ ਨੂੰ ਸੀ.ਓ. ਰੂਮ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਚੰਡੀਗੜ੍ਹ ਹਵਾਈ ਅੱਡੇ ‘ਤੇ ਸੀ.ਆਈ.ਐੱਸ.ਐੱਫ. ਵੱਲੋਂ ਸੀ.ਸੀ.ਟੀ.ਵੀ. ਦੀ ਜਾਂਚ ਕੀਤੀ ਜਾ ਰਹੀ ਹੈ।

ਮੰਡੀ ਤੋਂ ਹਾਸਿਲ ਕੀਤੀ ਸ਼ਾਨਦਾਰ ਜਿੱਤ

ਦੱਸ ਦੇਈਏ ਕਿ ਬਾਲੀਵੁੱਡ ਦੀ ਧਾਕੜ ਕੁਈਨ ਕੰਗਨਾ ਰਣੌਤ ਹੁਣ ਰਾਜਨੀਤੀ ਦੀ ਵੀ ਕੁਈਨ ਬਣ ਚੁੱਕੀ ਹੈ। 2024 ਦੀਆਂ ਲੋਕ ਸਭਾ ਚੋਣਾਂ ‘ਚ ਭਾਜਪਾ ਦੀ ਉਮੀਦਵਾਰ ਕੰਗਨਾ ਰਣੌਤ ਨੇ ਮੰਡੀ ਲੋਕ ਸਭਾ ਸੀਟ ਤੋਂ ਚੋਣ ਜਿੱਤੀ ਹੈ। ਕੰਗਨਾ ਨੇ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਵੀਰਭਦਰ ਸਿੰਘ ਅਤੇ ਮੌਜੂਦਾ ਸੰਸਦ ਮੈੰਬਰ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਦਰਦਨਾਕ ਹਾਦਸਾ, DSP ਦੇ ਪੁੱਤ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ, ਦੋ ਹਿੱਸਿਆਂ ‘ਚ ਵੰਡੀ ਮਿਲੀ ਲਾਸ਼

Read Next

ਮਾਮੇ ਦੇ ਘਰ ”ਚ 15 ਸਾਲਾ ਕੁੜੀ ਦਾ ਬੇਰਹਿਮੀ ਨਾਲ ਕਤਲ! ਤੇਜ਼ਧਾਰ ਹਥਿਆਰਾਂ ਨਾਲ ਵੱਢਿਆ