Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਸਿਰਫਿਰੇ ਆਸ਼ਿਕ ਦਾ ਕਾਰਾ! ਪਹਿਲਾਂ ਔਰਤ ਨੂੰ ਉਤਾਰਿਆ ਮੌਤ ਦੇ ਘਾਟ ਤੇ ਫ਼ਿਰ…

ਬਠਿੰਡਾ/ ਗੋਨਿਆਣਾ – ਪਿਛਲੇ 24 ਘੰਟਿਆਂ ਦੌਰਾਨ ਹੀ ਪੰਜਾਬ ਵਿਚ ਇਕ ਹੋਰ ਸਿਰਫਿਰੇ ਵੱਲੋਂ ਇਕ ਔਰਤ ਦਾ ਕਤਲ ਕਰਨ ਦੀ ਦੂਸਰੀ ਘਟਨਾ ਸਾਹਮਣੇ ਆਉਣ ਨਾਲ ਇਕ ਸਨਸਨੀ ਮਾਹੌਲ ਪੈਦਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਲਗਭਗ 6 ਵਜੇ ਦੇ ਕਰੀਬ ਪਿੰਡ ਗਿਲਪੱਤੀ ਦੇ ਕੋਲ ਨੇਹੀਆਂਵਾਲਾ ਰੋਡ ’ਤੇ ਕੱਸੀ ਨੇੜੇ ਇਕ ਔਰਤ ਦੀ ਲਾਸ਼ ਸ਼ੱਕੀ ਹਾਲਾਤ ’ਚ ਮਿਲੀ। ਲਾਸ਼ ਦੇ ਕੋਲ ਔਰਤ ਦਾ ਸਕੂਟਰ ਵੀ ਖੜ੍ਹਾ ਸੀ।

ਜਦੋਂ ਆਸ-ਪਾਸ ਦੇ ਲੋਕਾਂ ਨੇ ਔਰਤ ਨੂੰ ਸੜਕ ’ਤੇ ਡਿੱਗਦੇ ਦੇਖਿਆ ਤਾਂ ਉਨ੍ਹਾਂ ਨੂੰ ਲੱਗਾ ਕਿ ਸ਼ਾਇਦ ਕੋਈ ਹਾਦਸਾ ਹੋਇਆ ਹੈ। ਉਨ੍ਹਾਂ ਇਸ ਮਾਮਲੇ ਦੀ ਸੂਚਨਾ ਨੌਜਵਾਨ ਵੈੱਲਫੇਅਰ ਸੋਸਾਇਟੀ ਸਮੇਤ ਥਾਣਾ ਨੇਹੀਆਂਵਾਲਾ ਦੀ ਪੁਲਸ ਨੂੰ ਦਿੱਤੀ। ਪੁਲਸ ਅਤੇ ਸੰਸਥਾ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਔਰਤ ਦੇ ਗਲੇ ’ਤੇ ਗਲਾ ਘੁੱਟਣ ਦੇ ਨਿਸ਼ਾਨ ਸਨ, ਜਿਸ ਤੋਂ ਲੱਗਦਾ ਹੈ ਕਿ ਔਰਤ ਦਾ ਦੁਪੱਟੇ ਨਾਲ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਔਰਤ ਦਾ ਕਤਲ ਕਰਨ ਤੋਂ ਬਾਅਦ ਲਾਸ਼ ਉੱਥੇ ਹੀ ਛੱਡ ਦਿੱਤੀ ਗਈ ਸੀ।

ਪੁਲਸ ਅਜੇ ਮਾਮਲੇ ਦੀ ਜਾਂਚ ਕਰ ਹੀ ਰਹੀ ਸੀ ਕਿ ਸਵੇਰੇ ਕਰੀਬ 11.45 ਵਜੇ ਪੁਲਸ ਥਾਣਾ ਨੇਹੀਆਂਵਾਲਾ ਨੂੰ ਸੂਚਨਾ ਮਿਲੀ ਕਿ ਪਿੰਡ ਬਲਾਹੜ ਮਹਿਮਾ ਦੇ ਸਰਕਾਰੀ ਸਕੂਲ ’ਚ ਇਕ ਵਿਅਕਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਦੋਵੇਂ ਹਾਦਸੇ ਥੋੜ੍ਹੀ ਦੂਰੀ ’ਤੇ ਵਾਪਰੇ, ਜਿਸ ਕਾਰਨ ਮੰਨਿਆ ਜਾ ਰਿਹਾ ਹੈ ਕਿ ਦੋਵਾਂ ਘਟਨਾਵਾਂ ਦਾ ਆਪਸ ’ਚ ਸਬੰਧ ਹੈ ਪਰ ਘਟਨਾ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

ਪੁਲਸ ਨੇ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰਾਂ ਦੀ ਮਦਦ ਨਾਲ ਦੋਵਾਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਦੇ ਮੁਰਦਾਘਰ ’ਚ ਰਖਵਾਇਆ ਹੈ। ਮ੍ਰਿਤਕ ਔਰਤ ਦੀ ਪਛਾਣ ਮਨਜੀਤ ਕੌਰ (37) ਪਤਨੀ ਦਰਸ਼ਨ ਸਿੰਘ ਵਾਸੀ ਪਿੰਡ ਸਿਵੀਆਂ ਜ਼ਿਲਾ ਬਠਿੰਡਾ ਵਜੋਂ ਹੋਈ ਹੈ, ਜਦਕਿ ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੀ ਪਛਾਣ ਸਤਨਾਮ ਸਿੰਘ (40) ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਬਲਾਹੜ ਮਹਿਮਾ ਵਜੋਂ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਮਰਨ ਵਾਲੀ ਔਰਤ ਅਤੇ ਪੁਰਸ਼ ਦਾ ਆਪਸ ਵਿਚ ਕੋਈ ਸਬੰਧ ਸੀ।

ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਬੁਲਾਇਆ ਗਿਆ ਹੈ। ਉਨ੍ਹਾਂ ਦੇ ਬਿਆਨਾਂ ਤੋਂ ਬਾਅਦ ਹੀ ਕੁਝ ਦੱਸਿਆ ਜਾ ਸਕਦਾ ਹੈ। ਫਿਲਹਾਲ ਪੁਲਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਮਾਮੇ ਦੇ ਘਰ ”ਚ 15 ਸਾਲਾ ਕੁੜੀ ਦਾ ਬੇਰਹਿਮੀ ਨਾਲ ਕਤਲ! ਤੇਜ਼ਧਾਰ ਹਥਿਆਰਾਂ ਨਾਲ ਵੱਢਿਆ

Read Next

ਪੰਜਾਬ ਵਿਚ ਫਿਰ ਭਖਿਆ ਚੋਣ ਮੈਦਾਨ, ਜਲੰਧਰ ਵਿਚ ਇਸ ਤਾਰੀਖ਼ ਨੂੰ ਜ਼ਿਮਨੀ ਚੋਣ ਦਾ ਐਲਾਨ