Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਬੀਮਾਰੀ ਤੋਂ ਪਰੇਸ਼ਾਨ ਵਿਅਕਤੀ ਨੇ ਚੁੱਕਿਆ ਖ਼ੌਫ਼ਨਾਕ ਕਦਮ, ਮਕਸੂਦਾਂ ਮੰਡੀ ”ਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਜਲੰਧਰ (ਜ.ਬ.)– ਮਕਸੂਦਾਂ ਸਬਜ਼ੀ ਮੰਡੀ ਵਿਚ ਸ਼ੈੱਡ ਦੇ ਪਿੱਲਰ ਨਾਲ ਲਟਕਦੀ ਹੋਈ ਲਾਸ਼ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਲਾਸ਼ ਦੇਖਣ ਵਾਲੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਨਾਈਟ ਡਿਊਟੀ ਕਰ ਰਹੇ ਏ.ਸੀ.ਪੀ. ਟ੍ਰੈਫਿਕ ਅਤੇ ਥਾਣਾ ਨੰਬਰ 8 ਦੀ ਪੁਲਸ ਮੌਕੇ ’ਤੇ ਪਹੁੰਚ ਗਈ ਤੇ ਆ ਕੇ ਲਾਸ਼ ਨੂੰ ਹੇਠਾਂ ਉਤਾਰਿਆ। ਜਾਂਚ ਵਿਚ ਪਤਾ ਲੱਗਾ ਕਿ ਮ੍ਰਿਤਕ ਮੰਡੀ ਵਿਚ ਹੀ ਲੇਬਰ ਦਾ ਕੰਮ ਕਰਦਾ ਸੀ।

ਥਾਣਾ ਨੰਬਰ 1 ਦੇ ਐਡੀਸ਼ਨਲ ਐੱਸ.ਐੱਚ.ਓ. ਰਾਜਿੰਦਰ ਸਿੰਘ ਨੇ ਦੱਸਿਆ ਕਿ ਖੁਦਕੁਸ਼ੀ ਦਾ ਕਾਰਨ ਵਿਅਕਤੀ ਦੇ ਸਰੀਰ ਨਾਲ ਜੁੜੀ ਕਿਸੇ ਬੀਮਾਰੀ ਨਾਲ ਸਬੰਧਤ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀ ਜਾਂਚ ਵਿਚ ਇਹ ਪਤਾ ਲੱਗਾ ਹੈ ਕਿ ਉਸ ਨੂੰ ਸਰੀਰ ’ਤੇ ਖਾਰਿਸ਼ ਦੀ ਦਿੱਕਤ ਸੀ ਅਤੇ ਆਰਥਿਕ ਤੰਗੀ ਕਾਰਨ ਉਹ ਆਪਣਾ ਇਲਾਜ ਨਹੀਂ ਕਰਵਾ ਪਾ ਰਿਹਾ ਸੀ। ਇਸੇ ਕਾਰਨ ਉਸ ਨੇ ਇਕ ਪਰਨੇ ਨਾਲ ਫਾਹਾ ਬਣਾ ਕੇ ਪਿੱਲਰ ਨਾਲ ਬੰਨ੍ਹ ਕੇ ਖੁਦਕੁਸ਼ੀ ਕਰ ਲਈ।

ਮ੍ਰਿਤਕ ਦੀ ਉਮਰ 54 ਸਾਲ ਦੇ ਨੇੜੇ-ਤੇੜੇ ਦੱਸੀ ਜਾ ਰਹੀ ਹੈ। ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਇਹ ਸ਼ੈੱਡ ਮਕਸੂਦਾਂ ਮੰਡੀ ਦੀ ਬੈਕਸਾਈਡ ’ਤੇ ਮੌਜੂਦ ਹੈ, ਜੋ ਰਸਤਾ ਨਾਗਰਾ ਪਿੰਡ ਵੱਲ ਵੀ ਜਾਂਦਾ ਹੈ। ਮ੍ਰਿਤਕ ਤੋਂ ਕਿਸੇ ਵੀ ਤਰ੍ਹਾਂ ਦਾ ਕੋਈ ਪਛਾਣ-ਪੱਤਰ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਉਸ ਦਾ ਮੋਬਾਈਲ ਮਿਲਿਆ ਹੈ। ਮੌਕੇ ’ਤੇ ਪੁੱਜੇ ਥਾਣਾ ਨੰਬਰ 1 ਦੇ ਏ.ਐੱਸ.ਆਈ. ਸ਼ਿਆਮ ਜੀ ਲਾਲ ਦਾ ਕਹਿਣਾ ਹੈ ਕਿ ਫਿਲਹਾਲ ਨੇੜਲੇ ਇਲਾਕਿਆਂ ਵਿਚ ਜਾ ਕੇ ਮ੍ਰਿਤਕ ਦੀ ਫੋਟੋ ਦਿਖਾ ਕੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਭਾਰਤੀਆਂ ਲਈ ਖੁਸ਼ਖ਼ਬਰੀ, ਹੁਣ ਜਲਦ ਰੂਸ ‘ਚ ਬਿਨਾਂ ਵੀਜ਼ਾ ਲੈ ਸਕਣਗੇ ਐਂਟਰੀ

Read Next

ਪੰਜਾਬ ਪੁਲਸ ਦੇ ASI ਨੇ ਸਫਾਈ ਕਰਮੀ ਨਾਲ ਕੀਤਾ ਸ਼ਰਮਨਾਕ ਕਾਰਾ! ਵਿਭਾਗ ਨੇ ਕੀਤਾ ਸਸਪੈਂਡ