Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ ”ਤੇ ਹੋਈ ਮੌਤ

ਲੁਧਿਆਣਾ (ਜ.ਬ.)– ਪੰਜਾਬ ਪੁਲਸ ਦੇ ਰਿਟਾਇਰਡ ਡੀ.ਐੱਸ.ਪੀ. ਬਰਜਿੰਦਰ ਸਿੰਘ ਭੁੱਲਰ ਨੇ ਆਪਣੇ ਲਾਈਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲਸ ਮੌਕੇ ’ਤੇ ਪੁੱਜੀ। ਡੀ.ਐੱਸ.ਪੀ. ਦੀ ਲਾਸ਼ ਕਮਰੇ ’ਚ ਕੁਰਸੀ ’ਤੇ ਪਈ ਸੀ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਈ।

ਜਾਣਕਾਰੀ ਮੁਤਾਬਕ ਬਰਜਿੰਦਰ ਸਿੰਘ ਭੁੱਲਰ ਲਗਭਗ 1 ਸਾਲ ਪਹਿਲਾਂ ਰਿਟਾਇਰ ਹੋਏ ਸਨ। ਜਦ ਉਹ ਰਿਟਾਇਰਡ ਹੋਏ ਤਾਂ ਉਨ੍ਹਾਂ ਦੀ ਅੰਤਿਮ ਪੋਸਟਿੰਗ ਆਈ.ਆਰ.ਬੀ. ਵਿਚ ਸੀ। ਉਹ ਸਰਾਭਾ ਨਗਰ ਇਲਾਕੇ ਦੇ ਗ੍ਰੀਨ ਐਵੇਨਿਊ ’ਚ ਆਪਣੇ ਮਾਤਾ-ਪਿਤਾ ਨਾਲ ਰਹਿੰਦੇ ਸਨ, ਜਦਕਿ ਉਨ੍ਹਾਂ ਦੀ ਪਤਨੀ, ਬੱਚਿਆਂ ਦੇ ਨਾਲ ਵਿਦੇਸ਼ ’ਚ ਰਹਿੰਦੀ ਹੈ।

ਪਤਾ ਲੱਗਾ ਹੈ ਕਿ ਬਰਜਿੰਦਰ ਸਿੰਘ ਕਾਫੀ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਹ ਅਕਸਰ ਘਰ ’ਚ ਇਕੱਲੇ ਕਮਰੇ ’ਚ ਬੈਠੇ ਰਹਿੰਦੇ ਸੀ। ਬੀਤੇ ਦਿਨ ਉਨ੍ਹਾਂ ਨੇ ਕਮਰੇ ’ਚ ਕੁਰਸੀ ’ਤੇ ਬੈਠ ਕੇ ਖੁਦ ਨੂੰ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਲਈ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ। ਗੋਲੀ ਦੀ ਆਵਾਜ਼ ਸੁਣ ਕੇ ਮਾਤਾ-ਪਿਤਾ ਕਮਰੇ ’ਚ ਪੁੱਜੇ ਤਾਂ ਅੱਗੇ ਬਰਜਿੰਦਰ ਦੀ ਲਾਸ਼ ਪਈ ਸੀ।

ਇਸ ਤੋਂ ਬਾਅਦ ਨੇੜੇ ਦੇ ਲੋਕ ਇਕੱਠੇ ਹੋਏ ਅਤੇ ਪੁਲਸ ਵੀ ਪੁੱਜ ਗਈ। ਐੱਸ.ਐੱਚ.ਓ. ਪਰਮਵੀਰ ਸਿੰਘ ਮੁਤਾਬਕ ਫਿਲਹਾਲ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਤੇ ਉਨ੍ਹਾਂ ਨੇ ਅਜਿਹਾ ਕਿਉਂ ਕੀਤਾ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਹਿਮਾਚਲ ਪ੍ਰਦੇਸ਼ ਦੇ ਵਿੱਚ ਪਹਾੜੀ ਲੋਕਾ ਵੱਲੋਂ ਪੰਜਾਬ ਦੇ ਲੋਕਾਂ ਤੇ ਡਰਾਈਵਰ ਭਾਈਚਾਰੇ ਉਪੱਰ ਪੱਥਰ ਮਾਰਨਾ ਗੱਲਤ

Read Next

ਖ਼ੁਦ ਨੂੰ ਜ਼ਖਮੀ ਕਰ ਕੇ ਸਿਵਲ ਹਸਪਤਾਲ ’ਚ MLR ਕਟਵਾਉਣੀ ਹੁਣ ਨਹੀਂ ਹੋਵੇਗੀ ਆਸਾਨ