Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਖ਼ੁਦ ਨੂੰ ਜ਼ਖਮੀ ਕਰ ਕੇ ਸਿਵਲ ਹਸਪਤਾਲ ’ਚ MLR ਕਟਵਾਉਣੀ ਹੁਣ ਨਹੀਂ ਹੋਵੇਗੀ ਆਸਾਨ

ਜਲੰਧਰ (ਸ਼ੋਰੀ)- ਮਹਾਨਗਰ ‘ਚ ਕੁੱਟਮਾਰ ਦੇ ਮਾਮਲੇ ’ਚ ਵਿਰੋਧੀ ਧਿਰ ਕਈ ਵਾਰ ਦੂਸਰੀ ਧਿਰ ’ਤੇ ਹਮਲਾ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੰਦੀ ਹੈ। ਇਸ ਤੋਂ ਬਾਅਦ ਕੁਝ ਦਲਾਲਾਂ ਦੀ ਮਿਲੀਭੁਗਤ ਨਾਲ ਆਪਣੇ ਸਰੀਰ ’ਤੇ ਮਾਮੂਲੀ ਸੱਟਾਂ ਲਾ ਕੇ ਖੁਦ ਜ਼ਖਮੀ ਹਾਲਤ ’ਚ ਸਿਵਲ ਹਸਪਤਾਲ ਦੀ ਡਿਊਟੀ ‘ਤੇ ਡਾਕਟਰ ਕੋਲ ਆਪਣੀ ਐੱਮ.ਐੱਲ.ਆਰ. (ਮੈਡੀਕੋ-ਲੀਗਲ ਰਿਪੋਰਟ) ਕਟਵਾਉਣ ਲਈ ਆਉਂਦੇ ਹਨ ਤਾਂ ਜੋ ਉਹ ਵਿਰੋਧੀ ਧਿਰ ਨੂੰ ਫਸਾ ਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕਰ ਕੇ ਉਨ੍ਹਾਂ ਨੂੰ ਡਰਾ ਸਕਣ। ਅਜਿਹੇ ਵਧ ਰਹੇ ਮਾਮਲਿਆਂ ’ਚ ਸਿਵਲ ਹਸਪਤਾਲ ਦੇ ਕੁਝ ਈਮਾਨਦਾਰ ਡਾਕਟਰਾਂ ਨੇ ਵੀ ਸਟੈਂਡ ਲਿਆ।

ਇਸ ਮਾਮਲੇ ਨੂੰ ਗੰਭੀਰਤਾ ਹੋਰ ਅਹਿਮ ਮਾਮਲਿਆਂ ਨੂੰ ਲੈ ਕੇ ਸਿਵਲ ਹਸਪਤਾਲ ਦੇ ਮੈਡੀਕਲ ਸੁਪਰਡੈਂਟ (ਐੱਮ.ਐੱਸ.) ਡਾ. ਗੀਤਾ ਨੇ ਐਮਰਜੈਂਸੀ ਵਾਰਡ ’ਚ ਰੋਸਟਰ ਅਨੁਸਾਰ ਡਿਊਟੀ ਕਰ ਰਹੇ ਡਾਕਟਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ। ਇਸ ਮੌਕੇ ਸੀਨੀ. ਮੈਡੀਕਲ ਅਫ਼ਸਰ ਡਾ. ਵਰਿੰਦਰ ਕੌਰ ਥਿੰਦ, ਡਾ. ਸਤਿੰਦਰ ਬਜਾਜ, ਡਾ. ਪਰਮਜੀਤ ਸਿੰਘ, ਡਾ. ਸੁਰਜੀਤ ਸਿੰਘ ਤੇ ਐਮਰਜੈਂਸੀ ਵਿਭਾਗ ਦੇ ਇੰਚਾਰਜ ਡਾ. ਹਰਵੀਨ ਕੌਰ ਹਾਜ਼ਰ ਸਨ।

ਮੀਟਿੰਗ ’ਚ ਡਾ. ਗੀਤਾ ਨੇ ਕਿਹਾ ਕਿ ਇਸ ’ਚ ਕੋਈ ਸ਼ੱਕ ਨਹੀਂ ਕਿ ਸਿਵਲ ਹਸਪਤਾਲ ਦੇ ਡਾਕਟਰ ਆਪਣੀ ਡਿਊਟੀ ਬਾਖੂਬੀ ਨਿਭਾਉਂਦੇ ਹਨ ਤੇ ਐਮਰਜੈਂਸੀ ਵਾਰਡ ’ਚ ਜ਼ਖਮੀ ਲੋਕਾਂ ਦੀ ਐੱਮ.ਐੱਲ.ਆਰ. ਜ਼ਰੂਰ ਕੱਟਣ ਪਰ ਪਹਿਲਾਂ ਜਾਂਚ ਕਰੋ ਕਿ ਸੱਟਾਂ ਸਹੀ ਹਨ ਜਾਂ ਨਹੀਂ, ਜੇਕਰ ਡਿਊਟੀ ‘ਤੇ ਮੌਜੂਦ ਡਾਕਟਰ ਨੂੰ ਲੱਗਦਾ ਹੈ ਕਿ ਸੱਟਾਂ ਖ਼ੁਦ ਲਾਈਆਂ ਹਨ ਤਾਂ ਡਾਕਟਰ ਅਜਿਹੇ ਲੋਕਾਂ ਖਿਲਾਫ ਲਿਖਣ ਕਿ ਸੱਟਾਂ ਸ਼ੱਕੀ ਹਨ।

ਇਸ ਤੋਂ ਇਲਾਵਾ ਜਿਨ੍ਹਾਂ ਲੋਕਾਂ ਦੇ ਸਰੀਰ ’ਤੇ ਕੋਈ ਸੱਟ ਦਾ ਨਿਸ਼ਾਨ ਨਹੀਂ ਹੈ ਉਸ ਨੂੰ ਸਬੰਧਤ ਥਾਣੇ ਤੋਂ ਆਪਣਾ ਪੁਲਸ ਡੌਕਟ ਨੰਬਰ ਲਿਆਉਣ ਲਈ ਕਿਹਾ ਜਾਵੇ। ਡਾ. ਗੀਤਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਡਾਕਟਰਾਂ ਨੂੰ ਹੁਕਮ ਜਾਰੀ ਕੀਤੇ ਗਏ ਕਿ ਹਸਪਤਾਲ ’ਚ ਆਉਣ ਵਾਲੇ ਮਰੀਜ਼ਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਜੋ ਮਾਹਿਰ ਡਿਊਟੀ ’ਤੇ ਹੈ ਉਸ ਨੂੰ ਆਨ ਕਾਲ ਤੁਰੰਤ ਐਮਰਜੈਂਸੀ ਵਾਰਡ ’ਚ ਬੁਲਾਇਆ ਜਾਵੇ। ਇਸ ਲਈ ਬਕਾਇਦਾ ਇਕ ਰਜਿਸਟਰਾਰ ਲਾਇਆ ਗਿਆ ਹੈ ਤੇ ਮਾਹਿਰ ਡਾਕਟਰ ਹਸਪਤਾਲ ’ਚ ਆ ਕੇ ਉਥੇ ਸਮੇਂ ਸਿਰ ਦਸਤਖ਼ਤ ਵੀ ਕਰਨਗੇ।

ਅਜਿਹਾ ਕਰਨ ਵਾਲਿਆਂ ਖਿਲਾਫ ਪੁਲਸ ਵੀ ਕਰ ਸਕਦੀ ਹੈ ਕਾਨੂੰਨੀ ਕਾਰਵਾਈ : ਐੱਸ.ਐੱਚ.ਓ. ਹਰਦੇਵ ਸਿੰਘ
ਜੇਕਰ ਕੋਈ ਵਿਅਕਤੀ ਸਾਜ਼ਿਸ਼ ਰਚ ਕੇ ਖੁਦ ਨੂੰ ਜ਼ਖ਼ਮੀ ਕਰ ਲੈਂਦਾ ਹੈ ਤੇ ਐੱਮ.ਐੱਲ.ਆਰ. ਕਟਵਾ ਲੈਂਦਾ ਹੈ ਤਾਂ ਜਾਂਚ ਅਧਿਕਾਰੀ ਸਿਵਲ ਸਰਜਨ ਦਫ਼ਤਰ ਤੋਂ ਡਾਕਟਰਾਂ ਦਾ ਇਕ ਮੈਡੀਕਲ ਬੋਰਡ ਗਠਿਤ ਕਰਵਾਉਂਦਾ ਹੈ। ਇਸ ਤੋਂ ਬਾਅਦ ਉਕਤ ਬੋਰਡ ਸਲਾਹ ਦਿੰਦਾ ਹੈ, ਜਿਸ ਅਨੁਸਾਰ ਪੁਲਸ ਖੁਦ ਸੱਟ ਮਾਰਨ ਵਾਲੇ ਵਿਅਕਤੀ ਖਿਲਾਫ ਕਾਨੂੰਨੀ ਕਾਰਵਾਈ ਕਰ ਸਕਦੀ ਹੈ।

Vinkmag ad
Share Our Daily Posts

News Desk

Read Previous

1 ਸਾਲ ਪਹਿਲਾਂ ਰਿਟਾਇਰ ਹੋਏ DSP ਨੇ ਲਾਈਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲ਼ੀ, ਮੌਕੇ ”ਤੇ ਹੋਈ ਮੌਤ

Read Next

ਤੜਕਸਾਰ ਦਿੱਲੀ Airport ”ਤੇ ਵਾਪਰਿਆ ਵੱਡਾ ਹਾਦਸਾ! ਲੋਕਾਂ ਨੂੰ ਪਈਆਂ ਭਾਜੜਾਂ