Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਦਿੱਲੀ ਏਅਰਪੋਰਟ ਹਾਦਸਾ; ਇਕ ਵਿਅਕਤੀ ਨੇ ਤੋੜਿਆ ਦਮ, ਦੁਪਹਿਰ 2 ਵਜੇ ਤੱਕ ਮੁਲਤਵੀ ਹੋਈਆਂ ਉਡਾਣਾਂ

ਨਵੀਂ ਦਿੱਲੀ– ਰਾਸ਼ਟਰੀ ਰਾਜਧਾਨੀ ‘ਚ ਮੋਹਲੇਧਾਰ ਮੀਂਹ ਦੌਰਾਨ ਸ਼ੁੱਕਰਵਾਰ ਤੜਕੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦਾ ‘ਟਰਮੀਨਲ-1’ ਦੀ ਛੱਤ ਦਾ ਹਿੱਸਾ ਵਾਹਨਾਂ ‘ਤੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਵਾਈ ਅੱਡੇ ਦੇ ਨੇੜੇ ਸਥਿਤ ਮੇਦਾਂਤਾ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿਚੋਂ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਕਿ ਨੁਕਸਾਨੇ ਗਏ ਵਾਹਨਾਂ ਵਿਚ ਕੋਈ ਫਸਿਆ ਨਾ ਹੋਵੇ।

ਇਸ ਘਟਨਾ ਮਗਰੋਂ ਉਡਾਣਾਂ ਦੀ ਰਵਾਨਗੀ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤੀ ਗਈ ਹੈ। ਸੂਤਰਾਂ ਨੇ ਦੱਸਿਆ ਕਿ ਜਹਾਜ਼ਾਂ ਦੀ ਰਵਾਨਗੀ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਚੈੱਕ-ਇਨ ਕਾਊਂਟਰ ਬੰਦ ਕਰ ਦਿੱਤੇ ਗਏ ਹਨ। ਟਰਮੀਨਲ-1 ਤੋਂ ਸਿਰਫ਼ ਘਰੇਲੂ ਉਡਾਣਾਂ ਹੀ ਉਡਾਣ ਭਰਦੀਆਂ ਹਨ। ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਤਿੰਨ ਟਰਮੀਨਲ ਹਨ – T1, T2 ਅਤੇ T3 ਹਨ। ਅਧਿਕਾਰੀਆਂ ਨੇ ਦੱਸਿਆ ਕਿ ਛੱਤ ਤੋਂ ਇਲਾਵਾ ਬੀਮ ਵੀ ਡਿੱਗ ਗਏ, ਜਿਸ ਕਾਰਨ ਟਰਮੀਨਲ ਦੇ ਪਿਕ-ਅੱਪ ਅਤੇ ਡਰਾਪ ਖੇਤਰ ਵਿਚ ਖੜ੍ਹੀਆਂ ਕਾਰਾਂ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਫਾਇਰ ਸਰਵਿਸ ਵਿਭਾਗ ਨੂੰ ਸਵੇਰੇ 5.30 ਵਜੇ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਤਿੰਨ ਫਾਇਰ ਟੈਂਡਰ ਹਵਾਈ ਅੱਡੇ ‘ਤੇ ਭੇਜੇ ਗਏ। ਹਵਾਈ ਅੱਡੇ ਦੇ ਬੁਲਾਰੇ ਨੇ ਦੱਸਿਆ ਕਿ ਛੱਤ ਦਾ ਇੱਕ ਹਿੱਸਾ ਡਿੱਗਣ ਤੋਂ ਬਾਅਦ ਟਰਮੀਨਲ-1 ‘ਤੇ ਜਹਾਜ਼ਾਂ ਦੀ ਰਵਾਨਗੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪੁਲਿਸ ਦੀ ਡਿਪਟੀ ਕਮਿਸ਼ਨਰ ਊਸ਼ਾ ਰੰਗਨਾਨੀ ਨੇ ਕਿਹਾ ਕਿ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦੇ ਰਵਾਨਗੀ ਪੁਆਇੰਟ ‘ਟੀ-1’ ਵੱਲ ਜਾਣ ਵਾਲੀਆਂ ਉਡਾਣਾਂ ਨੂੰ CISF ਚੈੱਕ ਪੋਸਟ ‘ਤੇ ਪਹੁੰਚਣ ਵਾਲੇ ਪੁਆਇੰਟ ਟੀ-1 ਵੱਲ ਮੋੜ ਦਿੱਤਾ ਗਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਰਾਪੂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਲਿਖਿਆ, “ਮੈਂ ਦਿੱਲੀ ਵਿਚ ਟੀ-1 ਹਵਾਈ ਅੱਡੇ ਦੀ ਛੱਤ (ਹਿੱਸੇ) ਦੇ ਡਿੱਗਣ ਦੀ ਘਟਨਾ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਿਹਾ ਹਾਂ। ਬਚਾਅ ਟੀਮਾਂ ਘਟਨਾ ਸਥਾਨ ‘ਤੇ ਕੰਮ ਕਰ ਰਹੀਆਂ ਹਨ। ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

Vinkmag ad
Share Our Daily Posts

News Desk

Read Previous

ਤੜਕਸਾਰ ਦਿੱਲੀ Airport ”ਤੇ ਵਾਪਰਿਆ ਵੱਡਾ ਹਾਦਸਾ! ਲੋਕਾਂ ਨੂੰ ਪਈਆਂ ਭਾਜੜਾਂ

Read Next

ਵੱਡੀ ਖ਼ਬਰ: ਸੁਰਜੀਤ ਕੌਰ ਦੀ ਫੇਰ ਪਲਟੀ, ਮੁੜ ਅਕਾਲੀ ਦਲ ਦਾ ਫੜਿਆ ਪੱਲਾ, ਦੁਪਹਿਰ ਵੇਲੇ ‘ਆਪ’ ‘ਚ ਹੋਈ ਸੀ ਸ਼ਾਮਲ