Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਵੱਡੀ ਖ਼ਬਰ : ਸੰਸਦ ਮੈਂਬਰ ਦੇ ਵਜੋਂ ਅੰਮ੍ਰਿਤਪਾਲ ਸਿੰਘ ਨੇ ਚੁੱਕੀ ਸਹੁੰ

ਨੈਸ਼ਨਲ ਡੈਸਕ : ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਹਾਸਲ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਨੇ ਅੱਜ ਸੰਸਦ ਭਵਨ ਵਿਚ ਸੰਸਦ ਮੈਂਬਰ ਦੇ ਵਜੋਂ ਸਹੁੰ ਚੁੱਕ ਲਈ ਹੈ। ਅੰਮ੍ਰਿਤਪਾਲ ਸਿੰਘ ਨੇ ਐੱਮਪੀ ਦੇ ਵਜੋਂ ਹਲਫ਼ ਲਿਆ ਹੈ। ਅੱਜ ਸਵੇਰੇ ਉਹਨਾਂ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ।

ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ 4 ਦਿਨਾਂ ਦੀ ਪੈਰੋਲ ਮਿਲੀ ਹੈ ਪਰ ਪੁਲਸ ਪ੍ਰਸ਼ਾਸਨ ਉਨ੍ਹਾਂ ਨੂੰ ਸਿਰਫ਼ ਸਹੁੰ ਚੁੱਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲੈ ਕੇ ਆਈ ਹੈ। ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸ਼ਰਤਾਂ ਨਾਲ 5 ਜੁਲਾਈ ਤੋਂ 4 ਦਿਨ ਦੀ ਪੈਰੋਲ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ਼ ਪਰਿਵਾਰ ਨੂੰ ਮਿਲ ਸਕਦੇ ਹਨ ਪਰ ਇਸ ਦੌਰਾਨ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ‘ਤੇ ਰੋਕ ਰਹੇਗੀ। ਇਨ੍ਹਾਂ 4 ਦਿਨਾਂ ਵਿਚ ਅੰਮ੍ਰਿਤਪਾਲ ਨਾ ਤਾਂ ਆਪਣੇ ਪਿੰਡ, ਨਾ ਆਪਣੇ ਹਲਕੇ ਅਤੇ ਨਾ ਹੀ ਪੰਜਾਬ ਜਾ ਸਕੇਗਾ।

ਦਰਅਸਲ ਪੰਜਾਬ ਪੁਲਸ ਨੂੰ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਵਾਲੇ ਦਿਨ ਪੰਜਾਬ ਤੋਂ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦੇ ਦਿੱਲੀ ਇਕੱਠੇ ਹੋਣ ਦਾ ਖਦਸ਼ਾ ਹੈ, ਅਜਿਹੇ ‘ਚ ਸੁਰੱਖਿਆ ਪੱਖੋਂ ਪੁਲਸ ਚੌਕੰਨੀ ਹੈ। ਇਸ ਮੌਕੇ ਕਿਸੇ ਤਰ੍ਹਾਂ ਦੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫ਼ੀ ਨਹੀਂ ਕੀਤੀ ਜਾਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਐੱਨ. ਐੱਸ. ਏ. ਤਹਿਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦੀ ਮਗਰੋਂ ਪਹਿਲੀ ਵਾਰ ਪੈਰੋਲ ’ਤੇ ਜੇਲ੍ਹ ਵਿਚੋਂ ਬਾਹਰ ਆਏ ਹਨ। ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਦੀ ਜੇਲ੍ਹ ਵਿਚ ਨਜ਼ਰਬੰਦੀ ਇਕ ਸਾਲ ਲਈ ਹੋਰ ਵਧਾ ਦਿੱਤੀ ਗਈ ਸੀ।

 

Vinkmag ad
Share Our Daily Posts

News Desk

Read Previous

ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਲਈ ਮਿਲੀ ਪੈਰੋਲ

Read Next

ਪੰਜਾਬ ‘ਚ ਹੋਈ ਤਾਬੜਤੋੜ ਫਾਇਰਿੰਗ! 4 ਵਿਅਕਤੀਆਂ ਦੀ ਗਈ ਜਾਨ, ਅੱਧਾ ਦਰਜਨ ਲੋਕ ਜ਼ਖ਼ਮੀ