ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਜਲੰਧਰ -ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ ’ਤੇ ਸਥਿਤ ਪਿੰਡ ਰਾਏਪੁਰ ਰਸੂਲਪੁਰ ਨੇੜੇ ਸੜਕ ਦੇ ਵਿਚਕਾਰ ਇਕ ਅਣਪਛਾਤੀ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਰਾਹਗੀਰਾਂ ਨੇ ਇਸ ਸਬੰਧੀ ਥਾਣਾ ਮਕਸੂਦਾਂ ਦੀ ਪੁਲਸ ਨੂੰ ਸੂਚਿਤ ਕੀਤਾ ਤਾਂ ਮੌਕੇ ’ਤੇ ਪੁੱਜੇ ਕਾਰਜਕਾਰੀ ਐੱਸ. ਐੱਚ. ਓ. ਸਬ ਇੰਸਪੈਕਟਰ ਸੁਖਵਿੰਦਰ ਸਿੰਘ, ਏ. ਐੱਸ. ਆਈ. ਜਤਿੰਦਰ ਸ਼ਰਮਾ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਦਿੰਦਿਆਂ ਕਾਰਜਕਾਰੀ ਐੱਸ. ਐੱਚ. ਓ. ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਮਵਾਰ ਸਵੇਰੇ 7 ਵਜੇ ਦੇ ਕਰੀਬ ਫੋਨ ਆਇਆ ਕਿ ਕਿਸੇ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ ਹੋ ਗਈ ਹੈ, ਜਦੋਂ ਉਨ੍ਹਾਂ ਨੇ ਉਥੇ ਜਾ ਕੇ ਵੇਖਿਆ ਤਾਂ ਉਸ ਦੇ ਕੱਪੜੇ ਵੀ ਫਟ ਗਏ ਸਨ। ਰਾਤ ਭਰ ਉਸ ਦੇ ਸਰੀਰ ਤੋਂ ਕਈ ਵਾਹਨ ਲੰਘਦੇ ਰਹੇ।
ਉਨ੍ਹਾਂ ਦੱਸਿਆ ਕਿ ਔਰਤ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਨੇ ਔਰਤ ਦੀ ਲਾਸ਼ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਹੈ। ਔਰਤ ਦੀ ਲਾਸ਼ ਦਾ 72 ਘੰਟੇ ਬਾਅਦ ਪੋਸਟਮਾਰਟਮ ਕਰਵਾ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
