Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਜਲੰਧਰ ਜ਼ਿਮਨੀ ਚੋਣ ਨਤੀਜੇ: ਚੌਥੇ ਰੁਝਾਨ ‘ਚ ‘ਆਪ’ ਦੇ ਮੋਹਿੰਦਰ ਭਗਤ 11598 ਵੋਟਾਂ ਨਾਲ ਅੱਗੇ

ਜਲੰਧਰ –ਜਲੰਧਰ ਵੈਸਟ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਸਬੰਧੀ 10 ਜੁਲਾਈ ਨੂੰ ਹੋਈ ਪੋਲਿੰਗ ਤੋਂ ਬਾਅਦ ਈ. ਵੀ. ਐੱਮਜ਼ ’ਚ ਬੰਦ ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਅੱਜ ਖੁੱਲ੍ਹੇਗਾ ਅਤੇ ਵੋਟਾਂ ਦੀ ਗਿਣਤੀ ਤੋਂ ਬਾਅਦ ਜੇਤੂ ਦਾ ਐਲਾਨ ਕੀਤਾ ਜਾਵੇਗਾ। ਕੋਈ ਇਕ ਖ਼ੁਸ਼ਕਿਸਮਤ ਜੇਤੂ ਉਮੀਦਵਾਰ ਹੀ ਇਸ ਹਲਕੇ ਤੋਂ ਵਿਧਾਇਕ ਬਣੇਗਾ। ਸ਼ੁਰੂਆਤੀ ਰੁਝਾਨਾਂ ਵਿਚ ‘ਆਪ’ ਦੇ ਮੋਹਿੰਦਰ ਭਗਤ 11 ਹਜ਼ਾਰ 598 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਮੋਹਿੰਦਰ ਭਗਤ 18469 ਵੋਟਾਂ ਹਾਸਲ ਕਰ ਚੁੱਕੇ ਹਨ। ਇਸ ਦੇ ਨਾਲ ਹੀ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਦੂਜੇ ਨੰਬਰ ‘ਤੇ ਚੱਲ ਰਹੇ ਹਨ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਤੀਜੇ ਤੇ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਚੌਥੇ ਨੰਬਰ ‘ਤੇ ਚੱਲ ਰਹੇ ਹਨ।

ਸਥਾਨਕ ਡਿਫੈਂਸ ਕਾਲੋਨੀ ਵਿਚ ਸਥਿਤ ਖਾਲਸਾ ਕਾਲਜ ਫਾਰ ਵੂਮੈਨ ਵਿਚ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਜਿਸ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ।  ਦੁਪਹਿਰ 1 ਵੱਜਣ ਤਕ ਚੋਣ ਨਤੀਜਾ ਕਾਫ਼ੀ ਹੱਦ ਤਕ ਸਾਫ਼ ਹੋ ਜਾਵੇਗਾ। ਕੁੱਲ 14 ਟੇਬਲਾਂ ਉੱਪਰ ਹੋ ਰਹੀ ਹੈ ਗਿਣਤੀ ਹੋ ਰਹੀ ਹੈ ਅਤੇ 13 ਰਾਊਂਡ ਵਿਚ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ।

ਪਹਿਲਾ ਰੁਝਾਨ
ਮੋਹਿੰਦਰ ਭਗਤ (ਆਪ)- 3971
ਕਾਂਗਰਸ ਦੀ ਸੁਰਿੰਦਰ ਕੌਰ (ਕਾਂਗਰਸ) – 1722
ਭਾਜਪਾ ਦੇ ਸ਼ੀਤਲ ਅੰਗੂਰਾਲ (ਭਾਜਪਾ) -1073
ਬਿੰਦਰ ਲੱਖਾ (ਬਸਪਾ)-215
ਸੁਰਜੀਤ ਕੌਰ (ਅਕਾਲੀ ਦਲ) -50

ਦੂਜਾ ਰੁਝਾਨ 
ਮੋਹਿੰਦਰ ਭਗਤ (ਆਪ)- 9497
ਕਾਂਗਰਸ ਦੀ ਸੁਰਿੰਦਰ ਕੌਰ (ਕਾਂਗਰਸ) – 3161
ਭਾਜਪਾ ਦੇ ਸ਼ੀਤਲ ਅੰਗੂਰਾਲ (ਭਾਜਪਾ) -1854
ਬਿੰਦਰ ਲੱਖਾ (ਬਸਪਾ)-215
ਸੁਰਜੀਤ ਕੌਰ (ਅਕਾਲੀ ਦਲ) -50

ਤੀਜਾ ਰੁਝਾਨ
ਮੋਹਿੰਦਰ ਭਗਤ (ਆਪ)- 13847
ਕਾਂਗਰਸ ਦੀ ਸੁਰਿੰਦਰ ਕੌਰ (ਕਾਂਗਰਸ) – 4938
ਭਾਜਪਾ ਦੇ ਸ਼ੀਤਲ ਅੰਗੂਰਾਲ (ਭਾਜਪਾ) -2782
ਬਿੰਦਰ ਲੱਖਾ (ਬਸਪਾ)-215
ਸੁਰਜੀਤ ਕੌਰ (ਅਕਾਲੀ ਦਲ) -50

ਚੌਥਾ ਰੁਝਾਨ
ਮੋਹਿੰਦਰ ਭਗਤ (ਆਪ)- 18469
ਸੁਰਿੰਦਰ ਕੌਰ (ਕਾਂਗਰਸ) – 6871
ਸ਼ੀਤਲ ਅੰਗੂਰਾਲ (ਭਾਜਪਾ) – 3638 

ਜ਼ਿਕਰਯੋਗ ਹੈ ਕਿ ਲੋਕ ਸਭਾ ਦੀ ਚੋਣ ਤੋਂ ਪਹਿਲਾਂ ਵੈਸਟ ਹਲਕੇ ਦੇ ਵਿਧਾਇਕ ਅਤੇ ਉਸ ਸਮੇਂ ਆਮ ਆਦਮੀ ਪਾਰਟੀ ਦੇ ਆਗੂ ਸ਼ੀਤਲ ਅੰਗੁਰਾਲ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਭਾਜਪਾ ਦਾ ਪੱਲਾ ਫੜ ਲਿਆ ਸੀ, ਹਾਲਾਂਕਿ ਲੋਕ ਸਭਾ ਦੀ ਚੋਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲੈਣ ਸਬੰਧੀ ਵਿਧਾਨ ਸਭਾ ਦੇ ਸਪੀਕਰ ਨੂੰ ਚਿੱਠੀ ਵੀ ਲਿਖੀ ਪਰ ਉਸ ਤੋਂ ਪਹਿਲਾਂ ਹੀ ਸਪੀਕਰ ਨੇ ਅਸਤੀਫੇ ਨੂੰ ਸਵੀਕਾਰ ਕਰ ਲਿਆ, ਜਿਸ ਉਪਰੰਤ ਚੋਣ ਕਮਿਸ਼ਨ ਨੇ ਦੇਸ਼ ਦੇ ਕਈ ਹੋਰ ਸੂਬਿਆਂ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਦੇ ਨਾਲ ਹੀ ਵੈਸਟ ਹਲਕੇ ਦੀ ਜ਼ਿਮਨੀ ਚੋਣ ਸਬੰਧੀ 10 ਜੁਲਾਈ ਨੂੰ ਪੋਲਿੰਗ ਕਰਵਾਉਣ ਦਾ ਐਲਾਨ ਕਰ ਦਿੱਤਾ ਸੀ।

ਜ਼ਿਮਨੀ ਚੋਣ ਵਿਚ ਮੁੱਖ ਮੁਕਾਬਲਾ ਕਾਂਗਰਸ ਪਾਰਟੀ ਦੀ ਉਮੀਦਵਾਰ ਅਤੇ ਨਗਰ ਨਿਗਮ ਦੀ ਸਾਬਕਾ ਮੇਅਰ ਸੁਰਿੰਦਰ ਕੌਰ, ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਅਤੇ ਭਾਜਪਾ ਦੇ ਸ਼ੀਤਲ ਅੰਗੂਰਾਲ ਵਿਚਕਾਰ ਵੇਖਣ ਨੂੰ ਮਿਲੇਗਾ। ਇਸ ਤਿਕੋਣੀ ਮੁਕਾਬਲੇ ਵਿਚ ਬਾਜ਼ੀ ਕੌਣ ਮਾਰਦਾ ਹੈ, ਇਸ ਦਾ ਪਤਾ ਅੱਜ ਲੱਗ ਜਾਵੇਗਾ।  ਇਸ ਜ਼ਿਮਨੀ ਚੋਣ ਦੌਰਾਨ 55 ਫ਼ੀਸਦੀ ਵੋਟਿੰਗ ਹੋਈ ਸੀ। ਜ਼ਿਮਨੀ ਚੋਣ ਵਿੱਚ ਕੁੱਲ 15 ਉਮੀਦਵਾਰ ਮੈਦਾਨ ਵਿੱਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ ਅੱਜ ਹੋਵੇਗਾ।

Vinkmag ad
Share Our Daily Posts

News Desk

Read Previous

EVM ਮਸ਼ੀਨਾਂ ‘ਚੋਂ ਖੁੱਲ੍ਹੇਗੀ ਉਮੀਦਵਾਰਾਂ ਦੀ ਕਿਸਮਤ, ਜਲੰਧਰ ਵੈਸਟ ‘ਚ ਕੌਣ ‘ਬੈਸਟ’, ਭਲਕੇ ਹੋਵੇਗਾ ਫ਼ੈਸਲਾ

Read Next

ਜਲੰਧਰ ਜ਼ਿਮਨੀ ਚੋਣ: ‘ਆਪ’ ਦੇ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ, ਹਾਸਲ ਕੀਤੀਆਂ 55,246 ਵੋਟਾਂ