Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

1984 ਸਿੱਖ ਕਤਲੇਆਮ: 437 ਪੀੜਤ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ

ਨਵੀਂ ਦਿੱਲੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਆਤਮਾ ਸਿੰਘ ਲੁਬਾਣਾ ਨੇ ਦੱਸਿਆ ਕਿ ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਦੇ 437 ਪੀੜਤ ਪਰਿਵਾਰਾਂ ਦੇ ਇਕ-ਇਕ ਜੀਅ ਨੂੰ ਸਰਕਾਰੀ ਨੌਕਰੀ ਮਿਲਣ ਜਾ ਰਹੀ ਹੈ, ਜਿਸ ਲਈ ਉਮਰ ਤੇ ਸਿੱਖਿਆ ਦੋਵਾਂ ਵਿਚ ਛੋਟ ਦਿੱਤੀ ਗਈ ਹੈ। ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਆਤਮਾ ਸਿੰਘ ਲੁਬਾਣਾ ਨੇ ਦੱਸਿਆ ਕਿ ਅਸੀਂ ਕਈ ਸਾਲਾਂ ਤੋਂ ਇਸ ਮਾਮਲੇ ਵਿਚ ਸੰਘਰਸ਼ ਕਰ ਰਹੇ ਹਾਂ। ਪਹਿਲਾਂ 16 ਜਨਵਰੀ 2006 ਨੂੰ ਭਾਰਤ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਹਰ ਸ਼ਹੀਦ ਪਰਿਵਾਰ ਦੇ ਲੋਕਾਂ ਨੂੰ ਨੌਕਰੀ ਦਿੱਤੀ ਜਾਵੇਗੀ। ਇਸ ਵਿਚ ਦਿੱਲੀ ਸਰਕਾਰ ਨੇ 2007 ਵਿਚ ਕੈਬਨਿਟ ਨੋਟ ਲਿਆਂਦਾ ਸੀ ਜਿਸ ਵਿਚ ਕਿਹਾ ਸੀ ਕਿ ਜਿਹੜੇ ਪਰਿਵਾਰਾਂ ਦੇ ਜੀਅ ਸ਼ਹੀਦ ਹੋਏ ਤੇ ਫੱਟੜ ਹੋਏ ਉਹਨਾਂ ਨੂੰ ਨੌਕਰੀ ਦਿੱਤੀ ਜਾਵੇਗੀ। ਹੁਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਦੀ ਬਦੌਲਤ 27.11.2019 ਨੂੰ ਹਾਈ ਕੋਰਟ ਦੀ ਡਬਲ ਬੈਂਚ ਦਾ ਹੁਕਮ ਆਇਆ ਸੀ ਕਿ ਹਰੇਕ ਪਰਿਵਾਰ ਨੂੰ ਨੌਕਰੀ ਦਿੱਤੀ ਜਾਵੇ ਅਤੇ ਜੇਕਰ ਨੌਕਰੀ ਨਹੀਂ ਦੇ ਸਕਦੇ ਤਾਂ ਕਾਰਣ ਦੱਸਿਆ ਜਾਵੇ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 22 ਲੋਕਾਂ ਨੂੰ ਨੌਕਰੀ ਦਿੱਤੀ ਗਈ ਸੀ ਤੇ ਹੁਣ ਅਸੀਂ ਤਾਜ਼ਾ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ। ਹੁਣ 9.7.2024 ਨੂੰ ਜਿਹੜੀ ਅਸੀਂ ਮਿਹਨਤ ਕੀਤੀ ਹੈ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੇ ਵੱਡਮੁੱਲੇ ਸਹਿਯੋਗ ਸਦਕਾ ਅਤੇ ਮੈਂਬਰ ਸੁਰਜੀਤ ਸਿੰਘ, ਬਲਬੀਰ ਸਿੰਘ ਅਤੇ ਰਮਿੰਦਰ ਸਿੰਘ ਸਵੀਟਾ ਦੀ ਮਿਹਨਤ ਸਦਕਾ ਪਿਛਲੇ ਦਿਨੀਂ ਉਪ ਰਾਜਪਾਲ ਨੇ ਇਸ ਨੂੰ ਪ੍ਰਵਾਨਗੀ ਦਿੰਦਿਆਂ ਹੁਕਮ ਜਾਰੀ ਕੀਤੇ ਹਨ ਕਿ ਇਨ੍ਹਾਂ ਪਰਿਵਾਰਾਂ ਦੀ ਵੈਰੀਫਿਕੇਸ਼ਨ ਕੀਤੀ ਜਾਵੇ।

ਲੁਬਾਣਾ ਨੇ ਅੱਗੇ ਦੱਸਿਆ ਕਿ ਦਿੱਲੀ ਦੇ 9 ਜ਼ਿਲ੍ਹਿਆਂ, ਜਿਨ੍ਹਾਂ ਵਿਚ ਵੈਸਟ, ਨਾਰਥ ਵੈਸਟ, ਸਾਊਥ ਵੈਸਟ, ਸੈਂਟਰਲ, ਨਾਰਥ-ਈਸਟ, ਨਾਰਥ ਵਿਚ ਸਾਰੇ ਐੱਸ. ਡੀ. ਐੱਮਜ਼ ਨੂੰ ਚਿੱਠੀ ਭੇਜੀ ਗਈ ਹੈ ਅਤੇ ਵੈਰੀਫਿਕੇਸ਼ਨ ਵਾਸਤੇ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ 1984 ਦੇ ਜਿਹੜੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ ਫਾਰਮ ਨਹੀਂ ਭਰੇ, ਉਹ ਸਾਡੇ ਕੋਲ ਦਿੱਲੀ ਗੁਰਦੁਆਰਾ ਕਮੇਟੀ ਦਫਤਰ ਵਿਚ ਆ ਕੇ ਜਾਂ ਫਿਰ 5 ਸ਼ਾਮਨਾਥ ਮਾਰਗ ਵਿਚ ਜਾ ਕੇ ਫਾਰਮ ਭਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 19 ਜੁਲਾਈ ਨੂੰ ਸ਼ਾਮ 3.00 ਵਜੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਇਕੱਠ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਅਪੀਲ ਕੀਤੀ ਕਿ ਜਿਨ੍ਹਾਂ ਨੇ ਫਾਰਮ ਭਰੇ ਹਨ, ਉਹ ਪਰਿਵਾਰ ਸਣੇ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਹਰ ਲੋੜੀਂਦਾ ਕਦਮ ਚੁੱਕੇਗੀ ਤੇ ਇਨ੍ਹਾਂ ਪਰਿਵਾਰਾਂ ਨਾਲ ਹਮੇਸ਼ਾ ਵਾਂਗ ਡੱਟ ਕੇ ਖੜ੍ਹੀ ਹੋਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ਜ਼ਿਮਨੀ ਚੋਣ: ‘ਆਪ’ ਦੇ ਮੋਹਿੰਦਰ ਭਗਤ 37,325 ਵੋਟਾਂ ਦੇ ਵੱਡੇ ਫਰਕ ਨਾਲ ਜਿੱਤੇ, ਹਾਸਲ ਕੀਤੀਆਂ 55,246 ਵੋਟਾਂ

Read Next

ਪੰਜਾਬ ‘ਚ ਇਸ ਬੀਮਾਰੀ ਦਾ ਵੱਧ ਸਕਦੈ ਪ੍ਰਕੋਪ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਈਆਂ ਸਖ਼ਤ ਹਦਾਇਤਾਂ