Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 10, 2026

ਪੰਜਾਬ ‘ਚ ਇਸ ਬੀਮਾਰੀ ਦਾ ਵੱਧ ਸਕਦੈ ਪ੍ਰਕੋਪ, ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜਾਰੀ ਹੋਈਆਂ ਸਖ਼ਤ ਹਦਾਇਤਾਂ

ਜਲੰਧਰ/ਚੰਡੀਗੜ੍ਹ – ਸੂਬੇ ਦੇ ਕੁਝ ਸ਼ਹਿਰਾਂ ’ਚ ਡਾਇਰੀਆ ਦੇ ਪ੍ਰਕੋਪ ਨੂੰ ਬੜੀ ਗੰਭੀਰਤਾ ਨਾਲ ਲੈਂਦੇ ਹੋਏ ਜਨਰਲ ਸਕੱਤਰ ਅਨੁਰਾਗ ਵਰਮਾ ਨੇ ਮੰਗਲਵਾਰ ਨੂੰ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਇਕ ਐਮਰਜੈਂਸੀ ਮੀਟਿੰਗ ਕੀਤੀ। ਮੀਟਿੰਗ ’ਚ ਸਬੰਧਤ ਵਿਭਾਗਾਂ ਦੇ ਸੀਨੀਅਰ ਅਧਿਕਾਰੀ, ਨਗਰ ਨਿਗਮ ਕਮਿਸ਼ਨਰ, ਉਕਤ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਐੱਕਸ. ਈ. ਐੱਨ., ਈ.ਓ. ਅਤੇ ਸਿਵਲ ਸਰਜਨ ਵੀ ਸ਼ਾਮਲ ਹੋਏ। ਮੀਟਿੰਗ ’ਚ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੜੇ ਸਪੱਸ਼ਟ ਹੁਕਮ ਜਾਰੀ ਕੀਤੇ ਹਨ ਕਿ ਸਾਰੇ ਨਗਰ ਨਿਗਮਾਂ ਅਤੇ ਨਗਰ ਕਮੇਟੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦੈ ਕਿ ਉਨ੍ਹਾਂ ਦੇ ਸਬੰਧਤ ਅਧਿਕਾਰ ਖੇਤਰਾਂ ’ਚ 100 ਫ਼ੀਸਦੀ ਪ੍ਰਦੂਸ਼ਣ ਮੁਕਤ ਪੀਣ ਵਾਲਾ ਪਾਣੀ ਮੁਹੱਈਆ ਹੋਵੇ।

ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ, ਕਮਿਸ਼ਨਰ ਨਗਰ ਨਿਗਮਾਂ (ਸੀ. ਐੱਮ. ਸੀ) ਅਤੇ ਕਾਰਜਕਾਰੀ ਅਧਿਕਾਰੀਆਂ (ਈ. ਓ.) ਨੂੰ ਹੁਕਮ ਦਿੱਤੇ ਕਿ ਉਹ ਆਪਣੇ ਅਧਿਕਾਰ ਖੇਤਰ ’ਚ ਆਉਣ ਵਾਲੇ ਸੰਵੇਦਨਸ਼ੀਲ ਖੇਤਰਾਂ ਅਤੇ ਝੁੱਗੀਆਂ-ਝੋਂਪੜੀਆਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ। ਜਿੱਥੇ ਵੀ ਪੀਣ ਦੇ ਪਾਣੀ ਦੇ ਦੂਸ਼ਿਤ ਹੋਣ ਦੀ ਸੰਭਾਵਨਾ ਹੈ, ਉੱਥੇ ਤੁਰੰਤ ਇਲਾਜ ਅਧੀਨ ਕਦਮ ਚੁੱਕੇ ਜਾਣ। ਵਰਮਾ ਨੇ ਸਥਾਨਕ ਨਿਕਾਸ ਸਕੱਤਰ ਨੂੰ ਹੁਕਮ ਦਿੱਤੇ ਕਿ ਉਹ ਸਾਰੇ ਸੀ. ਐੱਮ. ਸੀ. ਅਤੇ ਈ. ਓ. ਤੋਂ ਪ੍ਰਮਾਣ ਪੱਤਰ ਲੈਣ ਕਿ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਆਉਣ ਵਾਲੇ ਸਾਰੇ ਖੇਤਰਾਂ ’ਚ ਪ੍ਰਦੂਸ਼ਣ ਮੁਕਤ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ। ਵਰਮਾ ਨੇ ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸਵੱਛਤਾ ਨੂੰ ਗ੍ਰਾਮੀਣ ਖੇਤਰਾਂ ’ਚ ਵੀ ਇਸੇ ਤਰ੍ਹਾਂ ਦੀ ਕਵਾਇਦ ਕਰਨ ਦਾ ਹੁਕਮ ਦਿੱਤਾ। ਸਾਰੇ ਐੱਕਸ. ਈ. ਐੱਮ. ਅਤੇ ਐੱਸ. ਡੀ. ਓ. ਨੂੰ ਸਾਰੇ ਪਿੰਡਾਂ ਅਤੇ ਹੋਰ ਖ਼ਾਸ ਤੌਰ ’ਤੇ ਸੰਵੇਦਨਸ਼ੀਲ ਖੇਤਰਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਨ ਦਾ ਹੁਕਮ ਦਿੱਤਾ ਗਿਆ। ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸਵੱਛਤਾ ਨੂੰ ਸਾਰੇ ਐੱਕਸ. ਈ. ਐੱਮ. ਅਤੇ ਐੱਸ. ਡੀ. ਓ. ਤੋਂ ਪ੍ਰਮਾਣ ਪੱਤਰ ਲੈਣ ਦਾ ਹੁਕਮ ਦਿੱਤਾ ਕਿ ਉਨ੍ਹਾਂ ਦੇ ਅਧਿਕਾਰ ਖੇਤਰ ’ਚ ਆਉਣ ਵਾਲੇ ਸਾਰੇ ਖੇਤਰਾਂ ’ਚ ਪ੍ਰਦੂਸ਼ਣ ਮੁਕਤ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ, ਵਰਮਾ ਨੇ ਸਕੱਤਰ ਸਿਹਤ ਨੂੰ ਹੁਕਮ ਦਿੱਤੇ ਕਿ ਲਏ ਜਾਣ ਵਾਲੇ ਪਾਣੀ ਦੇ ਨਮੂਨਿਆਂ ਦੀ ਗਿਣਤੀ ਦੁੱਗਣੀ ਕੀਤੀ ਜਾਵੇ। ਅਜਿਹਾ ਕਰਦੇ ਸਮੇਂ, ਝੁੱਗੀਆਂ- ਝੋਂਪੜੀਆਂ ਅਤੇ ਸੰਵੇਦਨਸ਼ੀਲ ਖੇਤਰਾਂ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਜਿੱਥੇ ਵੀ ਕੋਈ ਸੈਂਪਲ ਫੇਲ੍ਹ ਹੋਵੇ, ਮਾਮਲੇ ਦੀ ਸੂਚਨਾ ਤੁਰੰਤ ਸਬੰਧਤ ਡਿਪਟੀ ਕਮਿਸ਼ਨਰ ਨੂੰ ਦਿੱਤੀ ਜਾਵੇ ਜੋ ਬਦਲੇ ’ਚ ਉਸ ਖੇਤਰ ’ਚ ਪਾਣੀ ਦੀ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਵਿਰੁੱਧ ਸਖਤ ਕਾਰਵਾਈ ਕਰੇ। ਅਜਿਹੇ ਖੇਤਰਾਂ ’ਚ ਤੁਰੰਤ ਟੈਂਕਰਾਂ ਰਾਹੀਂ ਪੀਣ ਯੋਗ ਪਾਣੀ ਮੁਹੱਈਆ ਕਰਾਇਆ ਜਾਣਾ ਚਾਹੀਦੈ। ਇਸ ਦੇ ਇਲਾਵਾ, ਉਚਿਤ ਮਾਤਰਾ ’ਚ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਵਰਮਾ ਨੇ ਸਕੱਤਰ ਸਿਹਤ ਨੂੰ ਇਹ ਵੀ ਹੁਕਮ ਦਿੱਤਾ ਕਿ ਉਹ ਹਣ ਤੱਕ ਬਿਮਾਰ ਹੋਏ ਲੋਕਾਂ ਦਾ ਮੁਫ਼ਤ ਅਤੇ ਉਚਿਤ ਇਲਾਜ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਡੀ. ਸੀ. ਨੂੰ ਰੋਜ਼ਾਨਾ ਆਧਾਰ ’ਤੇ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਤੇ ਉਪਰੋਕਤ ਹੁਕਮਾਂ ਦਾ ਸਖ਼ਤੀ ਨਾਲ ਲਾਗੂ ਕਰਨ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸ ਮੋਰਚੇ ’ਤੇ ਕਿਸੇ ਵੱਲੋਂ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ’ਚ ਵਿੱਤ ਕਮਿਸ਼ਨ ਗ੍ਰਾਮਣੀ ਵਿਕਾਸ ਅਤੇ ਪੰਚਾਇਤ ਆਲੋਕ ਸ਼ੇਖਰ, ਪ੍ਰਮੁੱਖ ਸਕੱਤਰ ਜਲ ਸਪਲਾਈ ਅਤੇ ਸਵੱਤਾ ਨੀਲਕੰਠ ਐੱਸ. ਅਵਹਾੜ, ਸਕੱਤਰ ਸਿਹਤ ਡਾ. ਅਭਿਨਵ, ਸਕੱਤਰ ਸਥਾਨਕ ਨਿਕਾਸ ਰਵੀ ਭਗਤ ਅਤੇ ਨਿਰਦੇਸ਼ਕ ਸਥਾਨਕ ਨਿਕਾਸ ਉਮਾ ਸ਼ੰਕਰ ਗੁਪਤਾ ਸ਼ਾਮਲ ਹੋਏ।

Vinkmag ad
Share Our Daily Posts

News Desk

Read Previous

1984 ਸਿੱਖ ਕਤਲੇਆਮ: 437 ਪੀੜਤ ਪਰਿਵਾਰਾਂ ਨੂੰ ਮਿਲੇਗੀ ਸਰਕਾਰੀ ਨੌਕਰੀ

Read Next

ਜਲੰਧਰ ਦੀ PPR ਮਾਰਕਿਟ ‘ਚ ਕਰਮਚਾਰੀ ਦੀ ਕੁੱਟਮਾਰ, ASI ਨੇ ਰੈਸਟੋਰੈਂਟ ‘ਚੋਂ ਬਾਹਰ ਕੱਢ ਕੇ ਜੜ ਦਿੱਤੇ ਥੱਪੜ