Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਲੋਕਾਂ ਦੀ ਸਿਹਤ ਨਾਲ ਹੋ ਰਿਹੈ ਖਿਲਵਾੜ! ਰਿਫਾਇੰਡ ਤੇ ਸੌਰਬੀਟੋਲ ਨਾਲ ਦੁੱਧ-ਪਨੀਰ ਬਣਾਉਣ ਵਾਲੀ ਫੈਕਟਰੀ ਸੀਲ

ਸੰਗਰੂਰ – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿਚ ਖਾਣ ਪੀਣ ਦੀਆਂ ਵਸਤਾਂ ਵਿਚ ਮੁਕੰਮਲ ਤੌਰ ਤੇ ਮਿਲਾਵਟਖੋਰੀ ਨੂੰ ਰੋਕਣ ਦੇ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਇਸੇ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆਂ ਕੋਹਰੀਆਂ ਰੋਡ ਉੱਤੇ ਸਥਿਤ ਇਕ ਆਈਸ ਫੈਕਟਰੀ ਵਿਚ ਛਾਪਾ ਮਾਰਿਆ ਅਤੇ ਮੌਕੇ ‘ਤੇ ਹੀ ਭਾਰੀ ਮਾਤਰਾ ਵਿਚ ਰਿਫਾਇੰਡ ਅਤੇ ਦੁੱਧ ਤਿਆਰ ਕਰਨ ਵਾਲੇ ਪਦਾਰਥ ਬਰਾਮਦ ਕੀਤੇ ਗਏ।

ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿਹਤ ਅਫਸਰ ਡਾ. ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਇਲਾਕੇ ਵਿਚੋਂ ਕਾਫੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ ਅਤੇ ਠੋਸ ਸੂਚਨਾ ਦੇ ਆਧਾਰ ‘ਤੇ ਇਸ ਆਈਸ ਫੈਕਟਰੀ ਨੂੰ ਖੁਲ੍ਹਵਾਇਆ ਗਿਆ ਤਾਂ ਇਸ ਵਿਚੋਂ 278 ਟੀਨ ਰਿਫਾਇੰਡ, 70 ਖਾਲੀ ਟੀਨ, 13 ਪੈਕਟ ਸਕਿਮਡ ਮਿਲਕ ਪਾਊਡਰ ਅਤੇ ਦੁੱਧ ਤਿਆਰ ਕਰਨ ਲਈ ਵਰਤੇ ਜਾਂਦੇ ਸੌਰਬੀਟੋਲ ਨਾਂ ਦੇ ਪਦਾਰਥ ਨੂੰ ਕਰੀਬ 100 ਲੀਟਰ ਮਾਤਰਾ ਵਿਚ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਪਦਾਰਥ ਸਿੰਗਲਾ ਮਿਲਕ ਸੈਂਟਰ, ਗਾਮੜੀ ਰੋਡ ਦਿੜਬਾ ਵਿਖੇ ਤਿਆਰ ਹੋ ਰਹੇ ਸਨ ਅਤੇ ਹਰੀ ਓਮ ਆਈਸ ਫੈਕਟਰੀ ਵਿਚ ਇਨ੍ਹਾਂ ਦਾ ਭੰਡਾਰ ਕੀਤਾ ਜਾ ਰਿਹਾ ਸੀ।

ਜ਼ਿਲ੍ਹਾ ਸਿਹਤ ਅਫਸਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਨੇ ਇਨ੍ਹਾਂ ਸਾਰੇ ਪਦਾਰਥਾਂ ਦੇ ਨਮੂਨੇ ਇਕੱਤਰ ਕਰ ਲਏ ਹਨ ਜੋ ਕਿ ਜਾਂਚ ਲਈ ਖਰੜ ਲੈਬ ਵਿਖੇ ਭੇਜੇ ਜਾਣਗੇ ਅਤੇ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਦਾਰਥਾਂ ਦੇ ਸੈਂਪਲ ਲੈਣ ਤੋਂ ਬਾਅਦ ਇਸ ਆਈਸ ਫੈਕਟਰੀ ਨੂੰ ਸੀਲ ਕਰ ਦਿੱਤਾ ਗਿਆ।

ਕੈਂਸਰ ਤੇ ਲੀਵਰ ਦੀਆਂ ਸਮੱਸਿਆਵਾਂ ਦਾ ਖ਼ਤਰਾ!

ਇਨ੍ਹਾਂ ਚੀਜ਼ਾਂ ਤੋਂ ਤਿਆਰ ਹੋਣ ਵਾਲੇ ਦੁੱਧ ਨਾਲ ਲੋਕਾਂ ਦੀ ਸਿਹਤ ਲਈ ਵੱਡਾ ਖ਼ਤਰਾ ਹੁੰਦਾ ਹੈ। ਮੈਡੀਕਲ ਮਾਹਰਾਂ ਮੁਤਾਬਕ ਲੰਮੇ ਸਮੇਂ ਤਕ ਅਜਿਹੇ ਦੁੱਧ-ਪਨੀਰ ਦੇ ਸੇਵਨ ਨਾ ਕੈਂਸਰ, ਪੇਟ ਦਰਦ, ਚਮੜੀ ਰੋਗ ਅਤੇ ਲੀਵਰ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਟੀਮ ਨੂੰ ਛਾਪੇਮਾਰੀ ਦੌਰਾਨ 3 ਕੁਇੰਟਲ ਪਨੀਰ ਮਿਲਿਆ ਹੈ, ਜਿਸ ਦੇ 5 ਸੈਂਪਲ ਲੈ ਕੇ ਫੈਕਟਰੀ ਨੂੰ ਸੀਲ ਕਰ ਦਿੱਤਾ ਗਿਆ ਹੈ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਲੜ ਪਏ Apple ਅਤੇ Google,ਹੁਣ iPhone ‘ਚ ਨਹੀਂ ਚੱਲੇਗਾ Chrome ਬ੍ਰਾਊਜ਼ਰ, ਜਾਣੋ ਕੀ ਹੈ ਮਾਮਲਾ

Read Next

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਹੈਪੀ ਦੀ ਗ੍ਰਿਫ਼ਤਾਰੀ ਦੇ ਮਾਮਲੇ ”ਚ ਆਇਆ ਨਵਾਂ ਮੋੜ