Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ‘ਚ ਵੱਡੀ ਵਾਰਦਾਤ! ਪਿਓ-ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਫਾਜ਼ਿਲਕਾ : ਫਾਜ਼ਿਲਕਾ ਦੇ ਪਿੰਡ ਪਾਕਾ ਵਿਚ ਪਾਣੀ ਦੀ ਵਾਰੀ ਲਗਾ ਰਹੇ ਪਿਓ-ਪੁੱਤ ਦਾ ਗੋਲ਼ੀਆਂ ਮਾਰ ਕੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਤੇ ਹਮਲਾਵਰ ਦੋਵੇਂ ਇੱਕੋ ਪਿੰਡ ਦੇ ਰਹਿਣ ਵਾਲੇ ਹਨ। ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਕਾਰਵਾਈ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਦੇ ਭਰਾ ਕਾਰਜ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ ਵਿਚ ਹੀ ਤਕਰੀਬਨ 8 ਏਕੜ ਜ਼ਮੀਨ ਠੇਕੇ ‘ਤੇ ਲਈ ਸੀ। ਉਸ ਨੇ ਦੱਸਿਆ ਕਿ ਉਸ ਦੇ ਭਰਾ ਨੇ ਜਿਹੜੀ ਜ਼ਮੀਨ ਠੇਕੇ ‘ਤੇ ਲਈ ਸੀ, ਉਸ ਜ਼ਮੀਨ ‘ਤੇ ਪਹਿਲਾਂ ਠੇਕੇ ‘ਤੇ ਲੈ ਕੇ ਖੇਤੀ ਕਰਨ ਵਾਲੇ ਮੁਲਜ਼ਮ ਉਨ੍ਹਾਂ ਤੋਂ ਰੰਜਿਸ਼ ਰੱਖਦੇ ਸਨ। ਉਸ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਅਤੇ ਭਤੀਜਾ ਹਰਮੀਤ ਸਿੰਘ  ਮੁਲਜ਼ਮਾਂ ਤੋਂ ਬਾਅਦ ਠੇਕੇ ਲਈ ਖੇਤਾਂ ਵਿਚ ਪਾਣੀ ਦੀ ਵਾਰੀ ਲਗਾ ਰਹੇ ਸਨ। ਇੰਨੇ ਨੂੰ ਉਕਤ ਮੁਲਜ਼ਮ ਮੌਕੇ ‘ਤੇ ਆਏ ਅਤੇ ਪਹਿਲਾਂ ਉਸ ਦੇ ਭਤੀਜੇ ਹਰਮੀਤ ਸਿੰਘ ਨੂੰ ਰਿਵਾਲਵਰ ਨਾਲ ਗੋਲ਼ੀ ਮਾਰ ਦਿੱਤੀ ਅਤੇ ਉਸ ਮਗਰੋਂ ਉਸ ਦੇ ਭਰਾ ਅਵਤਾਰ ਸਿੰਘ ਨੂੰ ਵੀ ਗੋਲ਼ੀਆਂ ਮਾਰ ਦਿੱਤੀਆਂ। ਕਾਰਜ ਸਿੰਘ ਨੇ ਦੱਸਿਆ ਕਿ ਮੁਲਜ਼ਮ ਇਸ ਤੋਂ ਪਹਿਲਾਂ ਇਸ ਜ਼ਮੀਨ ਨੂੰ ਠੇਕੇ ‘ਤੇ ਲੈ ਕੇ ਖੇਤੀ ਕਰਦੇ ਸਨ, ਪਰ ਹੁਣ ਪਿਛਲੇ 2 ਸਾਲਾਂ ਤੋਂ ਉਸ ਦਾ ਭਰਾ ਅਵਤਾਰ ਸਿੰਘ ਖੇਤੀ ਕਰਦਾ ਆ ਰਿਹਾ ਸੀ ਤੇ ਇਸੇ ਰੰਜਿਸ਼ ਦੇ ਚਲਦਿਆਂ ਉਸ ਦੇ ਭਰਾ ਅਤੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ।

ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀ.ਐੱਸ.ਪੀ. ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਕਤਲ ਦਾ ਪਰਚਾ ਦਰਜ ਕਰ ਮੁਲਜ਼ਮਾਂ ਦੇ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਹਰਮੀਤ ਸਿੰਘ ਘਰ ਕੁਝ ਦਿਨ ਪਹਿਲਾਂ ਹੀ ਜੰਮਿਆ ਸੀ ਪੁੱਤ

ਦੱਸ ਦਈਏ ਕਿ ਮ੍ਰਿਤਕ ਅਵਤਾਰ ਸਿੰਘ ਦੇ 2 ਪੁੱਤਰ ਹਨ, ਜਿਨ੍ਹਾਂ ਵਿਚੋਂ ਇਕ ਹਰਮੀਤ ਸਿੰਘ ਦੀ ਉਸ ਦੇ ਨਾਲ ਹੀ ਹੱਤਿਆ ਕਰ ਦਿੱਤੀ ਗਈ। ਦੂਜਾ ਪੁੱਤਰ ਦਿਵਿਆਂਗ ਹੈ। ਮ੍ਰਿਤਕ ਨੌਜਵਾਨ ਹਰਮੀਤ ਸਿੰਘ ਘਰ ਕੁਝ ਦਿਨ ਪਹਿਲਾਂ ਹੀ ਇਕ ਧੀ ਤੋਂ ਬਾਅਦ ਇਕ ਮੁੰਡੇ ਦਾ ਜਨਮ ਹੋਇਆ ਸੀ। ਅਵਤਾਰ ਸਿੰਘ ਅਤੇ ਹਰਮੀਤ ਸਿੰਘ ਦੀ ਮੌਤ ਨਾਲ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਹੈਪੀ ਦੀ ਗ੍ਰਿਫ਼ਤਾਰੀ ਦੇ ਮਾਮਲੇ ”ਚ ਆਇਆ ਨਵਾਂ ਮੋੜ

Read Next

ਫ਼ੌਜ ਦੇ ਟਰੱਕ ਨਾਲ ਜਲੰਧਰ ”ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੀ ਟੱਕਰ ਨਾਲ ਲੱਗੀਆਂ 5 ਪਲਟੀਆਂ