Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਫ਼ੌਜ ਦੇ ਟਰੱਕ ਨਾਲ ਜਲੰਧਰ ”ਚ ਵਾਪਰਿਆ ਭਿਆਨਕ ਹਾਦਸਾ, ਟਰੱਕ ਦੀ ਟੱਕਰ ਨਾਲ ਲੱਗੀਆਂ 5 ਪਲਟੀਆਂ

ਜਲੰਧਰ : ਜਲੰਧਰ ਵਿਚ ਫ਼ੌਜ ਦੇ ਟਰੱਕ ਨਾਲ ਭਿਆਨਕ ਹਾਦਸਾ ਵਾਪਰ ਗਿਆ ਹੈ। 16 ਟਾਇਰਾਂ ਵਾਲੇ ਟਰੱਕ ਦੀ ਟੱਕਰ ਨਾਲ ਇਹ ਟਰੱਕ 5 ਪਲਟੀਆਂ ਖਾ ਕੇ ਸੜਕ ਦੇ ਦੂਜੇ ਪਾਸੇ ਜਾ ਡਿੱਗਿਆ। ਇਸ ਦੌਰਾਨ ਕਿਸੇ ਕਿਸਮ ਦੇ ਜਾਨੀ ਨੁਕਸਾਨ ਦੀ ਸੂਚਨਾ ਤਾਂ ਨਹੀਂ ਹੈ, ਪਰ ਹਾਦਸੇ ਵਿਚ ਟਰੱਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਇਹ ਹਾਦਸਾ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋ ਗਿਆ ਹੈ।

ਜਾਣਕਾਰੀ ਮੁਤਾਬਕ ਪੈਰਾ ਮਿਲਟਰੀ ਫ਼ੋਰਸ ਇਹ ਟਰੱਕ ਜਲੰਧਰ ਕੈਂਟ ਤੋਂ ਆ ਰਿਹਾ ਸੀ ਜਿਸ ਵਿਚ 5 ਜਵਾਨ ਸਵਾਰ ਸਨ। ਸੁੱਚੀ ਪਿੰਡ ਨੇੜੇ ਇਸ ਟਰੱਕ ਦੀ ਇਕ ਦੂਜੇ ਟਰੱਕ ਨਾਲ ਟੱਕਰ ਹੋ ਗਈ, ਜਿਸ ਨਾਲ ਫ਼ੌਜ ਦਾ ਟਰੱਕ 5 ਪਲਟੀਆਂ ਖਾ ਕੇ ਸੜਕ ਦੇ ਦੂਜੇ ਪਾਸੇ ਜਾ ਡਿੱਗਿਆ। ਇਸ ਦੀ ਸੂਚਨਾ ਮਿਲਦਿਆਂ ਹੀ ਸੜਕ ਸੁਰੱਖਿਆ ਫੋਰਸ ਅਤੇ ਥਾਣਾ ਰਾਮਾਮੰਡੀ ਦੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਫ਼ੌਜ ਦੇ ਜ਼ਖ਼ਮੀ ਹੋਏ ਜਵਾਨਾਂ ਨੂੰ ਹਸਪਤਾਲ ਪਹੁੰਚਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰੇ 7 ਵਜੇ ਦੇ ਕਰੀਬ ਕੰਟਰੋਲ ਰੂਮ ਤੋਂ ਜਾਣਕਾਰੀ ਮਿਲੀ ਸੀ ਕਿ ਫ਼ੌਜ ਦੀ ਗੱਡੀ ਨਾਲ ਹਾਦਸਾ ਵਾਪਰਿਆ ਹੈ। ਮੌਕੇ ‘ਤੇ ਪਹੁੰਚ ਕੇ ਪਤਾ ਲੱਗਿਆ ਕਿ ਫ਼ੌਜ ਦੀ ਗੱਡੀ ਪੀ.ਏ.ਪੀ. ਚੌਕ ਤੋਂ ਪਠਾਨਕੋਟ ਚੌਕ ਵੱਲ ਜਾ ਰਹੀ ਸੀ ਅਤੇ ਉਸ ਵਿਚ 5 ਜਵਾਨ ਸਵਾਰ ਸਨ। ਉਸ ਨੂੰ ਪਿੱਛਿਓਂ 16 ਟਾਇਰਾਂ ਵਾਲੇ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਫ਼ੌਜ ਦਾ ਟਰੱਕ ਪਲਟ ਗਿਆ ਤੇ ਜਵਾਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਗਨੀਮਤ ਇਹ ਰਹੀ ਹੈ ਕਿ ਇਸ ਹਾਦਸੇ ਵਿਚ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹੁਣ ਤਕ ਦੀ ਜਾਂਚ ਵਿਚ ਗਲਤੀ ਟਰੱਕ ਵਾਲੇ ਦੀ ਹੀ ਲੱਗ ਰਹੀ ਹੈ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਵੱਡੀ ਵਾਰਦਾਤ! ਪਿਓ-ਪੁੱਤ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

Read Next

ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, MP ਸਰਬਜੀਤ ਸਿੰਘ ਖ਼ਾਲਸਾ ਬਣਾਉਣ ਜਾ ਰਹੇ ਆਪਣੀ ਪਾਰਟੀ