Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਨਵ-ਵਿਆਹੁਤਾ ਨੇ ਦੂਜੀ ਵਾਰ ਦਿੱਤਾ ਨਰਸਿੰਗ ਟੈਸਟ, ਮੈਰਿਟ ਲਿਸਟ ”ਚ ਨਹੀਂ ਆਇਆ ਨਾਂ ਤਾਂ ਮੌਤ ਨੂੰ ਲਗਾ ਲਿਆ ਗਲ਼ੇ

ਜਲੰਧਰ – ਸੂਰਾਨੁੱਸੀ ਦੀ ਰੇਲਵੇ ਕਾਲੋਨੀ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਨਰਸਿੰਗ ਟੈਸਟ ਦੀ ਮੈਰਿਟ ਲਿਸਟ ‘ਚ ਨਾਂ ਨਾ ਆਉਣ ਕਾਰਨ ਨਵ-ਵਿਆਹੁਤਾ ਨੇ ਖ਼ੁਦਕੁਸ਼ੀ ਕਰ ਲਈ ਹੈ। ਨਵ-ਵਿਆਹੁਤਾ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਨੇ ਦੂਜੀ ਵਾਰ ਨਰਸਿੰਗ ਦਾ ਟੈਸਟ ਦਿੱਤਾ ਸੀ, ਜਿਸ ਵਿਚ ਉਹ ਪਾਸ ਤਾਂ ਹੋ ਗਈ ਪਰ ਮੈਰਿਟ ਲਿਸਟ ਵਿਚ ਨਾਂ ਨਾ ਆਉਣ ਕਾਰਨ ਪ੍ਰੇਸ਼ਾਨ ਸੀ। ਥਾਣਾ ਨੰਬਰ 1 ਦੀ ਪੁਲਸ ਨੇ ਨਵ-ਵਿਆਹੁਤਾ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ।

ਮ੍ਰਿਤਕਾ ਦੀ ਪਛਾਣ ਅਲਕਾ ਰਾਣੀ ਪਤਨੀ ਗੁਰਵੀਰ ਸਿੰਘ ਨਿਵਾਸੀ ਰੇਲਵੇ ਕਾਲੋਨੀ ਸੂਰਾਨੁੱਸੀ ਵਜੋਂ ਹੋਈ ਹੈ। ਅਲਕਾ ਮੂਲ ਰੂਪ ਤੋਂ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਹੈ। ਹਿਮਾਚਲ ਦੇ ਰਹਿਣ ਵਾਲੇ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਅਲਕਾ ਦਾ ਵਿਆਹ 7 ਮਹੀਨੇ ਪਹਿਲਾਂ ਗੁਰਵੀਰ ਸਿੰਘ ਨਾਲ ਹੋਇਆ।

ਗੁਰਵੀਰ ਸਿੰਘ ਰੇਲਵੇ ਵਿਚ ਗੇਟਮੈਨ ਹੈ। ਉਨ੍ਹਾਂ ਕਿਹਾ ਕਿ ਅਲਕਾ ਨੇ ਦਿੱਲੀ ਵਿਚ ਨਰਸਿੰਗ ਦਾ ਟੈਸਟ ਦਿੱਤਾ ਸੀ, ਜਿਸ ਵਿਚ ਉਹ ਪਾਸ ਹੋ ਗਈ ਪਰ ਮੈਰਿਟ ਵਿਚ ਨਹੀਂ ਆਈ। ਉਸ ਨੇ ਫਿਰ ਦੁਬਾਰਾ ਅੰਮ੍ਰਿਤਸਰ ਜਾ ਕੇ ਟੈਸਟ ਦਿੱਤਾ ਪਰ ਉਸ ਵਿਚ ਵੀ ਉਸ ਦਾ ਨਾਂ ਮੈਰਿਟ ਲਿਸਟ ਵਿਚ ਨਹੀਂ ਆਇਆ ਪਰ ਪਾਸ ਜ਼ਰੂਰ ਹੋ ਗਈ। ਉਸ ਦੇ ਬਾਅਦ ਤੋਂ ਹੀ ਅਲਕਾ ਪ੍ਰੇਸ਼ਾਨ ਰਹਿਣ ਲੱਗੀ।

ਮੰਗਲਵਾਰ ਸਵੇਰੇ ਗੁਰਵੀਰ ਸਿੰਘ ਆਪਣੀ ਨੌਕਰੀ ’ਤੇ ਚਲਾ ਗਿਆ ਅਤੇ ਸ਼ਾਮ ਸਮੇਂ ਜਦੋਂ ਵਾਪਸ ਮੁੜਿਆ ਤਾਂ ਦੇਖਿਆ ਕਿ ਉਸ ਦੀ ਪਤਨੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਲਾਸ਼ ਨੂੰ ਦੇਖ ਕੇ ਗੁਰਵੀਰ ਨੇ ਰੌਲਾ ਪਾਇਆ, ਜਿਸ ਤੋਂ ਬਾਅਦ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ ਅਤੇ ਸੂਚਨਾ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਨਾ ਦਿੱਤੀ, ਜਿਸ ਦੇ ਕੁਝ ਸਮੇਂ ਬਾਅਦ ਜਲੰਧਰ ਪਹੁੰਚ ਗਏ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਵੱਡੀ ਵਾਰਦਾਤ, ਕਾਰ ‘ਚ ਸਵਾਰ ਹੋ ਕੇ ਆਏ ਹਮਲਾਵਰਾਂ ਨੇ ਨੌਜਵਾਨ ‘ਤੇ ਚਲਾਈਆਂ ਗੋਲ਼ੀਆਂ

Read Next

ਜਲੰਧਰ ਰੇਲਵੇ ਸਟੇਸ਼ਨ ‘ਤੇ ਪੈ ਗਈਆਂ ਭਾਜੜਾਂ, ਪੂਰਾ ਮਾਮਲਾ ਜਾਣ ਹੋਵੋਗੇ ਹੈਰਾਨ