ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ
ਜਲੰਧਰ – ਜਲੰਧਰ ਰੇਲਵੇ ਸਟੇਸ਼ਨ ‘ਤੇ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਇਥੇ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ। ਦਰਅਸਲ ਜੰਮੂ ਤੋਂ ਆ ਰਹੀ ਟਾਟਾ ਮੂਰੀ ’ਚੋਂ ਗੁਰਦਾਸਪੁਰ ਦੇ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਮਾਮਲਾ ਸ਼ੱਕੀ ਜਾਪਦਾ ਹੈ, ਜਿਸ ਕਾਰਨ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਕੋਲੋਂ ਟਿਕਟ ਬਰਾਮਦ ਨਹੀਂ ਹੋਈ, ਜਿਸ ਕਾਰਨ ਪੁਲਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਰਸਤੇ ਵਿਚ ਹੀ ਮੌਤ ਹੋ ਗਈ ਸੀ ਅਤੇ ਉਸ ਦੀ ਲਾਸ਼ ਨੂੰ ਜਲੰਧਰ ਲਿਆਂਦਾ ਗਿਆ ਹੈ।
ਟਰੇਨ ਨੰਬਰ 18102 ਜੋ ਜੰਮੂ ਤੋਂ ਦੁਪਹਿਰ 2.33 ’ਤੇ ਰਵਾਨਾ ਹੋਈ ਸੀ, ਸ਼ਾਮ 5.50 ‘ਤੇ ਗੁਰਦਾਸਪੁਰ ਪਹੁੰਚੀ ਅਤੇ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਨੌਜਵਾਨ ਉਥੋਂ ਸਵਾਰ ਹੋ ਸਕਦਾ ਹੈ, ਕਿਉਂਕਿ ਨੌਜਵਾਨ ਕੋਲੋਂ ਮਿਲੇ ਸ਼ਨਾਖ਼ਤੀ ਕਾਰਡ ਅਨੁਸਾਰ ਮ੍ਰਿਤਕ ਦਾ ਨਾਂ ਸੁਨੀਲ ਥਾਪਾ ਹੈ, ਜੋਕਿ ਗੁਰਦਾਸਪੁਰ ਦਾ ਰਹਿਣ ਵਾਲਾ ਸੀ।
ਨੌਜਵਾਨ ਦੇ ਮੂੰਹ ’ਚੋਂ ਝੱਗ ਨਿਕਲ ਰਹੀ ਸੀ, ਜਿਸ ਕਾਰਨ ਮਾਮਲੇ ਨੂੰ ਲੈ ਕੇ ਕਈ ਤਰ੍ਹਾਂ ਦੇ ਅੰਦਾਜ਼ੇ ਲਾਏ ਜਾ ਰਹੇ ਹਨ। ਰੇਲਵੇ ਸਟੇਸ਼ਨ ’ਤੇ ਤਾਇਨਾਤ ਏ. ਐੱਸ. ਆਈ. ਲਲਿਤ ਕੁਮਾਰ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਹੈ, ਜਿਸ ਤੋਂ ਬਾਅਦ ਰਾਤ 9.17 ਵਜੇ ਰੇਲ ਗੱਡੀ ਜਲੰਧਰ ਸਿਟੀ ਰੇਲਵੇ ਸਟੇਸ਼ਨ ‘ਤੇ ਪੁੱਜੀ, ਜਿਸ ਤੋਂ ਬਾਅਦ ਮਾਮਲਾ ਪੁਲਸ ਦੇ ਧਿਆਨ ‘ਚ ਆਇਆ। ਅਗਲੀ ਕਾਰਵਾਈ ਅਜੇ ਜਾਰੀ ਹੈ।
