Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ’ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ’ਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜ਼ੀਹ ਦੇ ਆਧਾਰ ’ਤੇ ਚੱਲਣਗੀਆਂ।

ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ’ਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ. ਐੱਨ. ਸੀ, ਜੋ ਗਰੁੱਪ ‘ਬੀ’ ’ਚ ਹਨ, ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ, ਜਦਕਿ ਭਾਖੜਾ ਮੇਨ ਲਾਈਨ ’ਚੋਂ ਨਿਕਲਦੀਆਂ ਨਹਿਰਾਂ, ਜੋ ਗਰੁੱਪ ‘ਏ’ ’ਚ ਹਨ, ਨੂੰ ਦੂਜੀ ਤਰਜ਼ੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਬੁਲਾਰੇ ਨੇ ਦੱਸਿਆ ਕਿ ਇਸੇ ਤਰ੍ਹਾਂ ਸਰਹਿੰਦ ਫ਼ੀਡਰ ’ਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ, ਜੋ ਗਰੁੱਪ ’ਬੀ’ ਵਿੱਚ ਹਨ, ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ, ਜਦਕਿ ਸਰਹਿੰਦ ਫ਼ੀਡਰ ’ਚੋਂ ਨਿਕਲਦੇ ਸਾਰੇ ਰਜਬਾਹਿਆਂ, ਜਿਹੜੇ ਗਰੁੱਪ ’ਏ’ ਵਿੱਚ ਹਨ, ਨੂੰ ਦੂਜੀ ਤਰਜ਼ੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ। ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜ਼ੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਸਭਰਾਉਂ ਬ੍ਰਾਂਚ, ਲਾਹੌਰ ਬ੍ਰਾਂਚ ਅਤੇ ਮੇਨ ਬ੍ਰਾਂਚ ਲੋਅਰ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

Vinkmag ad
Share Our Daily Posts

News Desk

Read Previous

ਜਲੰਧਰ ਹੈ ਜਾਂ ਮਿਰਜ਼ਾਪੁਰ! ਬੇਖੌਫ ਲੁਟੇਰੇ ਦਿਨ-ਦਿਹਾੜੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਦੇ ਰਹੇ ਅੰਜਾਮ

Read Next

ਪੰਜਾਬ ਪੁਲਸ ਦੀ ਵੱਡੀ ਸਫ਼ਲਤਾ, ਕਰੋੜਾਂ ਦੀ ਡਰੱਗ ਮਨੀ ਸਣੇ ਵਿਦੇਸ਼ੀ ਨਸ਼ਾ ਤਸਕਰਾਂ ਦੇ 2 ਸੰਚਾਲਕ ਗ੍ਰਿਫ਼ਤਾਰ