ਅੰਮ੍ਰਿਤਸਰ- ਪੰਜਾਬ ਪੁਲਸ ਨੇ ਅੰਤਰਰਾਸ਼ਟਰੀ ਡਰੱਗ ਨੈੱਟਵਰਕ ਦਾ ਪਰਦਾਫ਼ਾਸ਼ ਕਰਨ ‘ਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਸ ਨੇ ਇੱਕ ਖੁਫੀਆ-ਅਧਾਰਤ ਕਾਰਵਾਈ ਵਿੱਚ 1 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਇਸ ਦੇ ਨਾਲ ਹੀ ਵਿਦੇਸ਼ੀ ਡਰੱਗ ਸਮੱਗਲਰਾਂ ਦੇ 2 ਸੰਚਾਲਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੀ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੇ ਅੰਤਰਰਾਸ਼ਟਰੀ ਡਰੱਗ ਨੈਟਵਰਕ ਦਾ ਪਰਦਾਫ਼ਾਸ਼ ਕਰਦਿਆਂ ਵਿਦੇਸ਼ੀ ਅਧਾਰਤ ਚੋਟੀ ਦੇ ਡਰੱਗ ਸਮੱਗਲਰਾਂ ਗੁਰਜੰਟ ਸਿੰਘ ਭੋਲੂ ਅਤੇ ਕਿੰਦਰਬੀਰ ਸਿੰਘ ਦੇ 2 ਸੰਚਾਲਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਨੇ ਇੱਕ ਸੰਗਠਿਤ ਅਪਰਾਧ ਸਿੰਡੀਕੇਟ ਚਲਾਉਣ ਦੇ ਦੋਸ਼ ਵਿੱਚ ਵਿਦੇਸ਼ੀ ਹੈਂਡਲਰਾਂ ਅਤੇ 2 ਆਪਰੇਟਿਵਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋ 1.07 ਕਰੋੜ ਡਰੱਗ ਮਨੀ, 1 ਪੈਸੇ ਦੀ ਗਿਣਤੀ ਕਰਨ ਵਾਲੀ ਮਸ਼ੀਨ, 1 ਕਾਰ, ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।