ਅੰਮ੍ਰਿਤਸਰ – ਗੁਰਦੁਆਰਾ ਸਾਹਿਬ ਵਿਚ ਝੁਲਾਏ ਜਾਣ ਵਾਲੇ ਨਿਸ਼ਾਨ ਸਾਹਿਬ ਨੂੰ ਲੈ ਕੇ ਪੰਜ ਸਿੰਘ ਸਾਹਿਬਾਨਾਂ ਨੇ ਵੱਡਾ ਫ਼ੈਸਲਾ ਲਿਆ ਹੈ। ਦਰਅਸਲ ਐੱਸ. ਜੀ. ਪੀ. ਸੀ. ਦੀ ਧਰਮ ਪ੍ਰਚਾਰ ਕਮੇਟੀ ਨੇ ਸਰਕੂਲਰ ਜਾਰੀ ਕਰਦੇ ਹੋਏ ਨਿਸ਼ਾਨ ਸਾਹਿਬ ਦੇ ਪੁਸ਼ਾਕ ਦੇ ਰੰਗ ਨੂੰ ਬਦਲਣ ਦੇ ਹੁਕਮ ਜਾਰੀ ਕੀਤੇ ਹਨ।
ਕੇਸਰੀ ਨਿਸ਼ਾਨ ਹਟਾ ਕੇ ਬਸੰਤੀ ਰੰਗ ਦੇ ਪੁਸ਼ਾਕ ਦਾ ਨਿਸ਼ਾਨ ਸਾਹਿਬ ਝੁਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਗਏ ਹੁਕਮ ਵਿਚ ਕਿਹਾ ਗਿਆ ਹੈ ਕਿ ਨਿਸ਼ਾਨ ਸਾਹਿਬ ਦੇ ਪੁਸ਼ਾਕ ਦਾ ਰੰਗ ਬਸੰਤੀ ਜਾਂ ਸੁਰਮਈ ਹੀ ਹੋਵੇ, ਕਿਉਂਕਿ ਕੇਸਰੀ ਨਿਸ਼ਾਨ ਭਗਵੇਂ ਰੰਗ ਦਾ ਭੁਲੇਖਾ ਪਾਉਂਦਾ ਹੈ।