ਜਲੰਧਰ- ਪੰਜਾਬ ‘ਚ ਦੇਰ ਰਾਤੀਂ ਇਕ ਵੱਡਾ ਐਨਕਾਊਂਟਰ ਹੋਣ ਦੀ ਜਾਣਕਾਰੀ ਸਾਹਮਣੇ ਆ ਰਹੀ ਹੈ, ਜਿੱਥੇ ਪੁਲਸ ਤੇ ਬਦਮਾਸ਼ਾਂ ਵਿਚਾਲੇ ਤਾਬੜਤੋੜ ਗੋਲ਼ੀਆਂ ਚੱਲ ਗਈਆਂ ਹਨ।
ਜਾਣਕਾਰੀ ਮੁਤਾਬਕ ਇਹ ਮੁਕਾਬਲਾ ਮਾਛੀਵਾੜਾ ਸਥਿਤ ਸਰਹਿੰਦ ਨਹਿਰ ਦੇ ਕੰਢੇ ਹੋਇਆ ਹੈ, ਜਿੱਥੇ ਸੀ.ਏ. ਸਟਾਫ਼ ਖੰਨਾ ਦੀ ਟੀਮ ਨੇ ਬਾਈਕ ਸਵਾਰ 2 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਨ੍ਹਾਂ ਦੋਵਾਂ ਬਦਮਾਸ਼ਾਂ ‘ਚੋਂ ਇਕ ਦੇ ਪੈਰ ‘ਚ ਗੋਲੀ ਲੱਗੀ ਹੈ, ਜਦਕਿ ਦੂਜੇ ਨੂੰ ਵੀ ਕਾਬੂ ਕਰ ਲਿਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਓਹੀਂ ਗੈਂਗਸਟਰ ਹਨ, ਜਿਨ੍ਹਾਂ ਨੇ ਖੰਨਾ ਦੇ ਇਕ ਕਾਲਜ ‘ਚ ਫਾਇਰਿੰਗ ਕੀਤੀ ਸੀ ਤੇ ਇਸ ਫਾਇਰਿੰਗ ਦੌਰਾਨ ਇਕ ਵਿਅਕਤੀ ਵੀ ਜ਼ਖ਼ਮੀ ਹੋ ਗਿਆ ਸੀ। ਇਨ੍ਹਾਂ ਨੂੰ ਕਾਬੂ ਕਰ ਕੇ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।