Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 27, 2026

ਸਿੱਖ ਪਰਿਵਾਰ ਨਾਲ ਹੋਏ ਧੱਕੇ ਖਿਲਾਫ ਸਿੱਖ ਜਥੇਬੰਦੀਆਂ ਨੇ ਐਫ ਆਈ ਆਰ ਦਰਜ ਕਰਵਾਈ

ਜਲੰਧਰ – (ਪ੍ਰਿਤਪਾਲ ਸਿੰਘ ਲੱਕੀ) : ਪਿਛਲੀ ਦਿਨੀ ਮੁਹੱਲਾ ਮਸਤ ਨਗਰ, ਕਾਲਾ ਸੰਘੀਆ ਰੋਡ, ਬਸਤੀ ਸ਼ੇਖ,ਵਿੱਚ ਇੱਕ ਸਿੱਖ ਪਰਿਵਾਰ ਦੀ ਬੱਚੀ ਨਾਲ ਹੋਏ ਧੱਕੇ ਤੋਂ ਬਾਅਦ ਤੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਘਰ ਤੇ ਕੀਤੇ ਹਮਲੇ ਤੋਂ ਬਾਅਦ ਸਿੱਖ ਪਰਿਵਾਰ ਬੁਰੀ ਤਰਾ ਘਬਰਾਇਆ ਹੋਇਆ ਸੀ। ਜਿਸ ਤੇ ਅੱਜ ਸਿੱਖ ਤਾਲਮੇਲ ਕਮੇਟੀ ਦੇ ਵਫਦ ਨੇ ਉਹਨਾਂ ਦੇ ਘਰ ਸਾਰੇ ਹਾਲਾਤ ਦੇਖੇ। ਜਿੱਥੇ ਸਾਰੇ ਘਰ ਦੀ ਬੁਰੀ ਤਰਾਂ ਭੰਨ ਤੋੜ ਹੋਈ ਸੀ । ਉੱਥੇ ਆਂਡ ਗੁਆਂਡ ਲੋਕਾਂ ਵੱਲੋਂ ਸਾਰੀ ਘਟਨਾ ਬਾਰੇ ਦੱਸਿਆ ਗਿਆ ।ਜਿਸ ਤੇ ਵੱਖ ਵੱਖ ਸਿੰਘ ਸਭਾਵਾਂ,ਸਿੱਖ ਤਾਲਮੇਲ ਕਮੇਟੀ, ਸਤਿਕਾਰ ਕਮੇਟੀ ਦੇ ਸਿੰਘ ਭਾਰਗੋ ਕੈਂਪ ਪੁਲਿਸ ਥਾਣੇ ਵਿੱਚ ਪੀੜਿਤ ਪਰਿਵਾਰ ਨਾਲ ਪਹੁੰਚ ਕੇ ਸਾਰੀ ਅਸਲੀਅਤ ਪੁਲਿਸ ਅਫਸਰਾਂ ਨੂੰ ਦੱਸੀ ।ਜਿਸ ਤੇ ਲੰਬੀ ਜਦੋ ਜਹਿਦ ਤੋਂ ਬਾਅਦ ਥਾਣਾ ਮੁਖੀ ਨੇ ਸਾਰੇ ਦੋਸ਼ੀਆਂ ਉੱਤੇ ਐਫ ਆਈ ਆਰ ਨੰਬਰ 71 ਧਾਰਾ 115(2),333, 324,77,191(3),190 ਭਾਰਤੀ ਨਿਆ ਸਾਹਿਤ 2023 ਅਧੀਨ ਕੇਸ ਦਰਜ ਕਰ ਕਿ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਇਸ ਮੌਕੇ ਥਾਣਾ ਮੁਖੀ ਵੱਲੋਂ ਕਮੇਟੀਆਂ ਨੂੰ ਵਿਸ਼ਵਾਸ ਦਵਾਇਆ ਗਿਆ। ਕਿ ਦੋਸ਼ੀਆਂ ਦੀ ਗਿਰਫਤਾਰੀ ਜਲਦੀ ਤੋਂ ਜਲਦ ਕਰਕੇ ਉਹਨਾਂ ਨੂੰ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਪਾਲ ਸਿੰਘ ਚੱਡਾ, ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਗੁਰਮੀਤ ਸਿੰਘ ਬਿੱਟੂ, ਤਜਿੰਦਰ ਸਿੰਘ (ਸੰਤ ਨਗਰ )ਮੀਡੀਆ ਇੰਚਾਰਜ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਗੁਰਵਿੰਦਰ ਸਿੰਘ ਸਿੱਧੂ, ਕਮਲਜੀਤ ਸਿੰਘ ਟੋਨੀ, ਗੁਰਦੀਪ ਸਿੰਘ ਕਾਲੀਆ ਕਲੋਨੀ, ਹਰਪ੍ਰੀਤ ਸਿੰਘ ਰੋਬੇਨ, ਹਰਪਾਲ ਸਿੰਘ ਪਾਲੀ ਚੱਡਾ, ਗੁਰਦੀਪ ਸਿੰਘ ਲੱਕੀ, ਸੰਨੀ ਸਿੰਘ ਉਬਰਾਏ, ਅਮਨਦੀਪ ਸਿੰਘ ਬੱਗਾ, ਵਿੱਕੀ ਸਿੰਘ ਖਾਲਸਾ, ਹਰਜੋਤ ਸਿੰਘ ਲੱਕੀ,ਪ੍ਰਿਤਪਾਲ ਸਿੰਘ, ਦਮਨ ਉਬਰਾਏ, ਗੁਰਜੀਤ ਸਿੰਘ ਤੱਖੜ, ਕਰਨਪ੍ਰੀਤ ਸਿੰਘ,ਅਰਵਿੰਦਰ ਸਿੰਘ ਬਬਲੂ ਅਤੇ ਹਰਪ੍ਰੀਤ ਸਿੰਘ ਆਦੀ ਹਾਜਰ ਸਨ।

Vinkmag ad
Share Our Daily Posts

News Desk

Read Previous

ਪੰਜਾਬ ਤੋਂ ਸਿੰਗਾਪੁਰ, ਅਯੁੱਧਿਆ, ਨਾਂਦੇੜ ਤੇ ਸ੍ਰੀਨਗਰ ਲਈ ਸ਼ੁਰੂ ਹੋਣਗੀਆਂ ਉਡਾਣਾਂ

Read Next

ਵੱਡਾ ਖ਼ੁਲਾਸਾ: ਖਰੜ ਦੇ CIA ਸਟਾਫ ’ਚ ਹੋਈ ਸੀ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ