Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ਵਿਚ ਦੋ ਦਿਨਾਂ ਦਾ ਅਲਰਟ, ਕਈ ਪਿੰਡਾਂ ਵਿਚ ਭਿਆਨਕ ਬਣੇ ਹਾਲਾਤ, ਸਕੂਲ ਕੀਤੇ ਗਏ ਬੰਦ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਵਿਚ ਮਾਨਸੂਨ ਦੇ ਮੁੜ ਸਰਗਰਮ ਹੋਣ ਨਾਲ ਜਿੱਥੇ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਮੈਦਾਨੀ ਇਲਾਕਿਆਂ ਵਿਚ ਲੋਕਾਂ ਦੀ ਚਿੰਤਾ ਵਧਾ ਦਿੱਤੀ ਹੈ। ਪਿਛਲੇ ਦੋ ਦਿਨਾਂ ਤੋਂ ਦੋਵਾਂ ਸੂਬਿਆਂ ਵਿਚ ਭਾਰੀ ਬਾਰਸ਼ ਹੋ ਰਹੀ ਹੈ। ਐਤਵਾਰ ਨੂੰ ਹੋਈ ਭਾਰੀ ਬਾਰਿਸ਼ ਕਾਰਨ ਕਈ ਸ਼ਹਿਰ ਜਲ-ਥਲ ਹੋ ਗਏ। ਹੁਣ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਿਮਾਚਲ ਵਿਚ ਵੀ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।

ਹਿਮਾਚਲ ਵਿਚ ਭਾਰੀ ਬਾਰਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹਾਂ ਦਾ ਖਤਰਾ ਬਣ ਗਿਆ ਹੈ। ਪਹਾੜੀ ਇਲਾਕਿਆਂ ਵਿਚੋਂ ਪਾਣੀ ਆਉਣ ਕਾਰਣ ਪੰਜਾਬ ਦੇ ਦਰਿਆ ਵੀ ਚੜ੍ਹ ਗਏ ਹਨ। ਚੱਕੀ ਅਤੇ ਜਲਾਲੀਆ ਦਰਿਆ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ ਜਿਸ ਕਾਰਨ ਉਝ ਅਤੇ ਰਾਵੀ ਦਰਿਆ ਦੇ ਸੰਗਮ ਸਥਾਨ ਮਕੌੜਾ ਪੱਤਣ ਵਿਚ ਪਾਣੀ ਦਾ ਵਹਾਅ ਕਾਫੀ ਤੇਜ਼ ਹੈ। ਦੂਜੇ ਪਾਸੇ ਪਠਾਨਕੋਟ ਦੇ ਕਈ ਪਿੰਡਾਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ। ਅਜਿਹੇ ਵਿਚ ਮਕੌੜਾ ਪੱਤਣ ’ਤੇ ਦਰਿਆ ਵਿਚ ਚੱਲਣ ਵਾਲੀ ਬੇੜੀ ਬੰਦ ਕਰ ਦਿੱਤੀ ਗਈ। ਪਠਾਨਕੋਟ ਜ਼ਿਲ੍ਹੇ ਦੇ ਸੱਤ ਪਿੰਡ ਤੂਰ, ਚੇਬੇ, ਮਮੀਆ, ਲਸਿਆਨ ਆਦਿ ਵਿਚ ਪਾਣੀ ਭਰ ਗਿਆ ਅਤੇ ਉਕਤ ਪਿੰਡਾਂ ਦਾ ਪਠਾਨਕੋਟ ਤੇ ਗੁਰਦਾਸਪੁਰ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ।

ਹਿਮਾਚਲ ਵਿਚ ਭਾਰੀ ਮੀਂਹ

ਹਿਮਾਚਲ ਪ੍ਰਦੇਸ਼ ਵਿਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਸੂਬੇ ਵਿਚ 280 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਇਨ੍ਹਾਂ ਵਿੱਚੋਂ 150 ਦੇ ਕਰੀਬ ਸੜਕਾਂ ਤਾਂ ਸ਼ਨੀਵਾਰ ਨੂੰ ਹੀ ਬੰਦ ਹੋ ਗਈਆਂ ਸਨ। ਸੂਤਰਾਂ ਨੇ ਦੱਸਿਆ ਕਿ ਊਨਾ ਵਿਚ ਨਦੀਆਂ-ਨਾਲਿਆਂ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਗਿਆ ਹੈ ਜਦਕਿ ਲਾਹੌਲ ਤੇ ਸਪਿਤੀ ਪੁਲਸ ਨੇ ਸਥਾਨਕ ਲੋਕਾਂ ਤੇ ਯਾਤਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਜਾਹਲਮਾਨ ਨਾਲਾ ਪਾਰ ਨਾ ਕਰਨ ਲਈ ਕਿਹਾ ਹੈ ਕਿਉਂਕਿ ਇਸ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ।

ਪੰਜਾਬ ਦੇ ਕੁੱਝ ਸਕੂਲਾਂ ਵਿਚ ਕੀਤੀਆਂ ਗਈਆਂ ਛੁੱਟੀਆਂ

ਬੀਤੇ ਦਿਨੀਂ ਪਈ ਭਾਰੀ ਬਾਰਿਸ਼ ਕਾਰਣ ਪੰਜਾਬ ਦੇ ਕਈ ਸਕੂਲਾਂ ‘ਚ ਮੀਂਹ ਦਾ ਪਾਣੀ ਭਰ ਗਿਆ ਹੈ, ਜ਼ਿਲ੍ਹਾ ਰੂਪਨਗਰ ਦੇ ਕਈ ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਦੀਆਂ ਇਮਾਰਤਾਂ ‘ਚ ਪਾਣੀ ਭਰ ਜਾਣ ਕਾਰਨ ਪ੍ਰਸ਼ਾਸਨ ਨੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਉੱਥੇ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਨ੍ਹਾਂ ਸਕੂਲਾਂ ‘ਚ ਸਰਕਾਰੀ ਪ੍ਰਾਇਮਰੀ ਸਕੂਲ ਭੱਲੜੀ, ਬਲਾਕ ਨੰਗਲ, ਸਰਕਾਰੀ ਪ੍ਰਾਇਮਰੀ ਸਕੂਲ ਨਾਨਗਰਾਂ, ਬਲਾਕ ਨੰਗਲ, ਸਰਕਾਰੀ ਪ੍ਰਾਇਮਰੀ ਸਕੂਲ ਖਾਬੜਾ, ਬਲਾਕ ਸਲੌਰਾ, ਸਰਕਾਰੀ ਪ੍ਰਾਇਮਰੀ ਸਕੂਲ ਖੇੜਾ ਕਮਲੋਟ, ਬਲਾਕ ਝੱਜ, ਸਰਕਾਰੀ ਪ੍ਰਾਇਮਰੀ ਸਕੂਲ ਅਮਰਪੁਰ ਬੇਲਾ, ਬਲਾਕ ਝੱਜ, ਸਰਕਾਰੀ ਪ੍ਰਾਇਮਰੀ ਸਕੂਲ ਬ੍ਰਹਮਪੁਰ ਲੋਅਰ, ਬਲਾਕ ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਸਾਲ, ਬਲਾਕ ਨੰਗਲ, ਸਰਕਾਰੀ ਹਾਈ ਸਕੂਲ ਕੁਲਗਰਾਂ, ਬਲਾਕ ਨੰਗਲ, ਸਰਕਾਰੀ ਮਿਡਲ ਸਕੂਲ ਮਹਿਲਵਾਂ, ਬਲਾਕ ਨੰਗਲ, ਸਰਕਾਰੀ ਪ੍ਰਾਇਮਰੀ ਸਕੂਲ, ਬਲਾਕ ਨੰਗਲ, ਸਰਕਾਰੀ ਹਾਈ ਸਕੂਲ ਦਸਗਰਾਈਂ, ਬਲਾਕ ਸ੍ਰੀ ਅਨੰਦਪੁਰ ਸਾਹਿਬ, ਸਰਕਾਰੀ ਮਿਡਲ ਸਕੂਲ ਖਾਨਪੁਰ, ਬਲਾਕ ਸ੍ਰੀ ਅਨੰਦਪੁਰ ਸਾਹਿਬ ਸ਼ਾਮਲ ਹਨ।

Vinkmag ad
Share Our Daily Posts

News Desk

Read Previous

ਮਾਂ ਨੇ ਮੋਬਾਇਲ ਛੱਡਣ ਨੂੰ ਕਿਹਾ, ਧੀ ਨੇ ਚੁੱਕ ਲਿਆ ਅਜਿਹਾ ਕਦਮ ਕਿ ਮਾਪਿਆਂ ਸਣੇ ਪੁਲਸ ਨੂੰ ਵੀ ਪੈ ਗਈਆਂ ਭਾਜੜਾਂ

Read Next

ਜ਼ਮੀਨ ਨੂੰ ਲੈ ਕੇ ਨਾਮਧਾਰੀ ਡੇਰੇ ਦੇ 2 ਧੜਿਆਂ ’ਚ ਚੱਲੀਆਂ ਗੋਲੀਆਂ, 8 ਜ਼ਖਮੀ