Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜ਼ਮੀਨ ਨੂੰ ਲੈ ਕੇ ਨਾਮਧਾਰੀ ਡੇਰੇ ਦੇ 2 ਧੜਿਆਂ ’ਚ ਚੱਲੀਆਂ ਗੋਲੀਆਂ, 8 ਜ਼ਖਮੀ

ਰਾਣੀਆਂ (ਸਿਰਸਾ)- ਹਰਿਆਣਾ ਦੇ ਸਿਰਸਾ ਜ਼ਿਲ੍ਹੇ ‘ਚ ਨਾਮਧਾਰੀ ਡੇਰੇ ਦੇ ਜ਼ਮੀਨ ਨੂੰ ਲੈ ਕੇ ਦੋ ਧੜਿਆਂ ‘ਚ ਹਿੰਸਕ ਝੜਪ ਹੋ ਗਈ। ਦੋਹਾਂ ਵਿਚਾਲੇ ਗੋਲੀਆਂ ਚੱਲੀਆਂ, ਜਿਸ ਵਿਚ 6 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਸੂਚਨਾ ਮਿਲਣ ‘ਤੇ ਪੁਲਸ ਉੱਥੇ ਪਹੁੰਚੀ ਅਤੇ ਹੰਝੂ ਗੈਸ ਦੇ ਗੋਲੇ ਛੱਡ ਕੇ ਭੀੜ ਨੂੰ ਉੱਥੋਂ ਖਦੇੜਿਆ। ਰਾਣੀਆਂ ਥਾਣਾ ਪੁਲਸ ਇਸ ਮਾਮਲੇ ‘ਚ ਮੁਕੱਦਮਾ ਦਰਜ ਕਰ ਕੇ ਕਾਰਵਾਈ ਵਿਚ ਜੁਟੀ ਹੋਈ ਹੈ।

ਦਰਅਸਲ ਪਿੰਡ ਜੀਵਨਨਗਰ ’ਚ ਡੇਰਾ ਨਾਮਧਾਰੀ ‘ਚ ਨਾਮਧਾਰੀ ਭਾਈਚਾਰੇ ਦੇ ਗੁਰੂ ਉਦੈ ਸਿੰਘ ਅਤੇ ਦਲੀਪ ਸਿੰਘ ਦੇ ਪੈਰੋਕਾਰਾਂ ਵਿਚਾਲੇ ਜ਼ਮੀਨੀ ਨੂੰ ਲੈ ਕੇ ਵਿਵਾਦ ਹੋਇਆ। ਜ਼ਮੀਨੀ ਵਿਵਾਦ ਇੰਨਾ ਵੱਧ ਗਿਆ ਕਿ ਦੋਵੇਂ ਧੜੇ ਆਹਮੋ-ਸਾਹਮਣੇ ਆ ਗਏ । ਇਕ ਧੜੇ ਨੇ ਪਹਿਲਾਂ ਜੀਵਨ ਨਗਰ ਗੁਰਦੁਆਰੇ ਦੇ ਨਾਲ ਲੱਗਦੀ 11 ਕਿੱਲੇ 1 ਕਨਾਲ ਜ਼ਮੀਨ ’ਤੇ ਚਿੱਟੇ ਝੰਡੇ ਲਾ ਦਿੱਤੇ। ਇਸ ਤੋਂ ਬਾਅਦ ਲੋਕਾਂ ਨੇ ਜੀਵਨ ਨਗਰ ਡੇਰੇ ਦੇ ਅੰਦਰੋਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

ਘਟਨਾ ਦੀ ਸੂਚਨਾ ਮਿਲਦੇ ਹੀ ਜੀਵਨ ਨਗਰ ਚੌਕੀ ਇੰਚਾਰਜ ਮੌਕੇ ‘ਤੇ ਪਹੁੰਚੇ ਤਾਂ ਡੇਰੇ ਦੇ ਅੰਦਰੋਂ ਪੁਲਸ ਦੀ ਗੱਡੀ ’ਤੇ ਵੀ ਕੀਤੀ ਫਾਇਰਿੰਗ ਕੀਤੀ ਗਈ। ਇਸ ਘਟਨਾ ’ਚ ਪੁਲਸ ਦੀ ਗੱਡੀ ’ਤੇ 2 ਗੋਲੀਆਂ ਦੇ ਨਿਸ਼ਾਨ ਮਿਲੇ ਹਨ। ਗਨੀਮਤ ਇਹ ਰਹੀ ਕਿ ਇਸ ਘਟਨਾ ਵਿਚ ਪੁਲਸ ਦੀ ਗੱਡੀ ਦਾ ਡਰਾਈਵਰ ਸੁਰਜੀਤ ਸਿੰਘ ਇਸ ਗੋਲੀਬਾਰੀ ’ਚ ਵਾਲ-ਵਾਲ ਬਚ ਗਿਆ। ਪੁਲਸ ਮੁਤਾਬਕ ਡੇਰਾ ਜੀਵਨ ਨਗਰ ਕੋਲ 11 ਏਕੜ ਜ਼ਮੀਨ ਨੂੰ ਲੈ ਕੇ ਨਿਸ਼ਾਨਦੇਹੀ ਕਰ ਰਹੇ ਸਨ। ਇਸ ਦੌਰਾਨ ਡੇਰਾ ਜੀਵਨ ਨਗਰ ਪੈਰੋਕਾਰਾਂ ਨੇ ਫਾਇਰ ਕਰ ਦਿੱਤੇ। ਜ਼ਖਮੀਆਂ ਨੂੰ ਸਿਰਸਾ ਦੇ ਨਿੱਜੀ ਹਸਪਤਾਲ ‘ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਹੈ।

ਓਧਰ ਘਟਨਾ ਦੀ ਸੂਚਨਾ ਮਿਲਦੇ ਹੀ ਸਿਰਸਾ ਦੇ ਐਸ.ਪੀ. ਵਿਕਰਾਂਤ ਭੂਸ਼ਣ ਭਾਰੀ ਪੁਲਸ ਫੋਰਸ ਨਾਲ ਮੌਕੇ ‘ਤੇ ਪਹੁੰਚੇ ਅਤੇ ਡੇਰੇ ਨੂੰ ਚਾਰੇ ਪਾਸਿਓਂ ਘੇਰ ਲਿਆ। ਗੋਲੀਬਾਰੀ ਦੀ ਘਟਨਾ ਵਿਚ 8 ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੁੱਢਲੀ ਸਹਾਇਤਾ ਲਈ ਸਿਰਸਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਸਥਿਤੀ ਨੂੰ ਗੰਭੀਰ ਦੇਖਦੇ ਹੋਏ ਮੁੱਢਲੀ ਸਹਾਇਤਾ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਪੀ.ਜੀ.ਆਈ ਅਗਰੋਹਾ ਰੈਫਰ ਕਰ ਦਿੱਤਾ।

Vinkmag ad
Share Our Daily Posts

News Desk

Read Previous

ਪੰਜਾਬ ਵਿਚ ਦੋ ਦਿਨਾਂ ਦਾ ਅਲਰਟ, ਕਈ ਪਿੰਡਾਂ ਵਿਚ ਭਿਆਨਕ ਬਣੇ ਹਾਲਾਤ, ਸਕੂਲ ਕੀਤੇ ਗਏ ਬੰਦ

Read Next

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੋਵੇਗਾ ਬੰਦ! ਕਿਸਾਨਾਂ ਨੇ ਫ਼ਿਰ ਦਿੱਤੀ ਚਿਤਾਵਨੀ