Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

September 28, 2026

ਜਲੰਧਰ ਜ਼ਿਲ੍ਹੇ ਦੇ ਲੋਕਾਂ ਲਈ ਚਿੰਤਾ ਭਰੀ ਖ਼ਬਰ, ਲਗਾਤਾਰ ਵੱਧ ਰਹੀ ਇਹ ਬੀਮਾਰੀ, ਰਹੋ Alert

ਜਲੰਧਰ : ਜ਼ਿਲ੍ਹੇ ‘ਚ ਡੇਂਗੂ ਨੇ ਹੌਲੀ-ਹੌਲੀ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸੋਮਵਾਰ ਨੂੰ 2 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਮਰੀਜ਼ਾਂ ਦੀ ਗਿਣਤੀ 15 ’ਤੇ ਪਹੁੰਚ ਗਈ ਹੈ ਅਤੇ ਇਨ੍ਹਾਂ ‘ਚੋਂ 10 ਮਰੀਜ਼ ਸ਼ਹਿਰੀ ਤੇ 5 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ। ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆ ਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਸੋਮਵਾਰ ਨੂੰ ਡੇਂਗੂ ਦੇ 6 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਅਤੇ ਉਨ੍ਹਾਂ ਵਿਚੋਂ 2 ਦੀ ਰਿਪੋਰਟ ਪਾਜ਼ੇਟਿਵ ਆਈ। ਡੇਂਗੂ ਪਾਜ਼ੇਟਿਵ ਆਉਣ ਵਾਲੀ 18 ਸਾਲਾ ਕੁੜੀ ਮਹਿਤਪੁਰ ਦੀ ਰਹਿਣ ਵਾਲੀ ਹੈ ਅਤੇ ਉਹ ਸਿਵਲ ਹਸਪਤਾਲ ਵਿਚ ਬੁਖ਼ਾਰ ਕਾਰਨ ਦਵਾਈ ਲੈਣ ਆਈ ਸੀ।

ਪਾਜ਼ੇਟਿਵ ਆਉਣ ਵਾਲਾ ਦੂਜਾ ਮਰੀਜ਼ 22 ਸਾਲਾ ਨੌਜਵਾਨ ਪਿਮਸ ‘ਚ ਦਵਾਈ ਲੈਣ ਆਇਆ ਸੀ ਅਤੇ ਉਹ ਜੰਡਿਆਲਾ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸੋਮਵਾਰ ਨੂੰ ਦਿਹਾਤੀ ਇਲਾਕੇ ਦੇ 2295 ਅਤੇ ਸ਼ਹਿਰੀ ਇਲਾਕੇ ਦੇ 730 ਘਰਾਂ ‘ਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 16 ਥਾਵਾਂ ’ਤੇ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ ‘ਚ 9 ਥਾਵਾਂ ਸ਼ਹਿਰੀ ਅਤੇ 7 ਦਿਹਾਤੀ ਇਲਾਕਿਆਂ ਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਹੁਣ ਤਕ ਜ਼ਿਲ੍ਹੇ ਵਿਚ 2,23,905 ਘਰਾਂ ਦਾ ਸਰਵੇ ਕਰ ਚੁੱਕੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ 298 ਥਾਵਾਂ ’ਤੇ ਮੱਛਰਾਂ ਦਾ ਲਾਰਵਾ ਮਿਲਿਆ, ਜਿਸ ਨੂੰ ਟੀਮਾਂ ਨੇ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ।

ਡੇਂਗੂ ਤੋਂ ਬਚਾਅ ਲਈ ਕੀ ਕਰੀਏ
ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਖੜ੍ਹੇ ਪਾਣੀ ‘ਚ ਪੈਦਾ ਹੁੰਦਾ ਹੈ, ਇਸ ਲਈ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿਓ।
ਵਿਹੜੇ ‘ਚ ਅਤੇ ਛੱਤ ’ਤੇ ਟੁੱਟੇ ਗਮਲੇ, ਬਰਤਨ, ਪੁਰਾਣੇ ਟਾਇਰ ਨਾ ਰੱਖੋ।
ਕੂਲਰ ਦਾ ਪਾਣੀ ਹਫ਼ਤੇ ‘ਚ ਇਕ ਵਾਰ ਜ਼ਰੂਰ ਬਦਲੋ।
ਪਾਣੀ ਦੇ ਡਰੰਮਾਂ ਅਤੇ ਟੈਂਕੀਆਂ ਨੂੰ ਢੱਕਣ ਲਾ ਕੇ ਰੱਖੋ।
ਬੁਖ਼ਾਰ ਹੋਣ ਦੀ ਸਥਿਤੀ ਵਿਚ ਤੁਰੰਤ ਡਾਕਟਰ ਨਾਲ ਸਲਾਹ ਕਰੋ।

Vinkmag ad
Share Our Daily Posts

News Desk

Read Previous

ਪੁਲਸ ਨੇ ਹੋਟਲ ਚੈਕਿੰਗ ਦੌਰਾਨ ਇਤਰਾਜ਼ਯੋਗ ਹਾਲਤ ”ਚ ਫੜੇ ਮੁੰਡੇ-ਕੁੜੀਆਂ

Read Next

ਸੋਸ਼ਲ ਮੀਡੀਆ ”ਤੇ ਚਰਚਾ ”ਚ ਰਹਿਣ ਵਾਲੇ ਬਾਬੇ ਖ਼ਿਲਾਫ਼ ਪੰਜਾਬ ਪੁਲਸ ਨੇ ਦਰਜ ਕੀਤੀ FIR, ਜਾਣੋ ਪੂਰਾ ਮਾਮਲਾ