Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਸੋਸ਼ਲ ਮੀਡੀਆ ”ਤੇ ਚਰਚਾ ”ਚ ਰਹਿਣ ਵਾਲੇ ਬਾਬੇ ਖ਼ਿਲਾਫ਼ ਪੰਜਾਬ ਪੁਲਸ ਨੇ ਦਰਜ ਕੀਤੀ FIR, ਜਾਣੋ ਪੂਰਾ ਮਾਮਲਾ

ਫ਼ਤਿਹਗੜ੍ਹ ਸਾਹਿਬ : ਸਹੁਰਾ ਪਰਿਵਾਰ ਨਾਲ ਹੋਏ ਵਿਵਾਦ ਮਗਰੋਂ ਫ਼ਤਿਹਗੜ੍ਹ ਸਾਹਿਬ ਦੀ ਪੁਲਸ ਨੇ ਬਾਬਾ ਗੁਰਵਿੰਦਰ ਸਿੰਘ ਖੇੜੀ ਵਾਲੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਸ ਮਾਮਲੇ ਵਿਚ ਬਾਬੇ ਦੇ ਭਰਾ ਪ੍ਰਭਦੀਪ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। ਫ਼ਿਲਹਾਲ ਗੁਰਵਿੰਦਰ ਸਿੰਘ ਹਸਪਤਾਲ ਵਿਚ ਜ਼ੇਰੇ ਇਲਾਜ ਹੈ ਤੇ ਉਸ ਦੇ ਬਿਆਨ ਦਰਜ ਨਹੀਂ ਹੋ ਸਕੇ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡੀ.ਐੱਸ.ਪੀ. ਸੁਖਨਾਜ ਸਿੰਘ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਦਾ ਆਪਣੀ ਪਤਨੀ ਨਾਲ ਵਿਵਾਦ ਚੱਲ ਰਿਹਾ ਸੀ ਤੇ ਉਹ ਉਸ ਨੂੰ ਲੈਣ ਲਈ ਆਪਣੇ ਸਹੁਰਾ ਪਰਿਵਾਰ ਗਏ ਸਨ। ਇਸ ਦੌਰਾਨ ਹੋਈ ਲੜਾਈ ਦੌਰਾਨ ਇਕ ਫ਼ਾਇਰ ਵੀ ਹੋਇਆ, ਜਿਸ ਵਿਚ ਗੁਰਜੀਤ ਕੌਰ ਦੇ ਪੱਟ ਵਿਚ ਗੋਲ਼ੀ ਲੱਗੀ ਹੈ। ਇਸ ਮਗਰੋਂ ਦੋਹਾਂ ਧਿਰਾਂ ਸਿਵਲ ਹਸਪਤਾਲ ਇਲਾਜ ਲਈ ਗਈਆਂ ਸਨ, ਜਿੱਥੇ ਉਨ੍ਹਾਂ ਦੀ ਦੁਬਾਰਾ ਲੜਾਈ ਹੋਈ। ਇਸ ਮਗਰੋਂ ਉਨ੍ਹਾਂ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਸੀ। ਬੀਤੀ ਰਾਤ ਗੁਰਜੀਤ ਕੌਰ ਦੇ ਬਿਆਨ ਦਰਜ ਕਰ ਕੇ ਗੁਰਵਿੰਦਰ ਸਿੰਘ ਖੇੜੀ ਜੱਟਾਂ ਵਾਲੇ ਅਤੇ ਪ੍ਰਭਦੀਪ ਸਿੰਘ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ।

ਉਨ੍ਹਾਂ ਕਿਹਾ ਕਿ ਡਾਕਟਰਾਂ ਅਨੁਸਾਰ ਗੁਰਵਿੰਦਰ ਸਿੰਘ ਗਵਾਹੀ ਦੇਣ ਦੇ ਯੋਗ ਨਹੀਂ ਸੀ। ਇਸ ਕਾਰਨ ਉਸ ਦਾ ਬਿਆਨ ਦਰਜ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਅਗਲੇਰੀ ਜਾਂਚ ਜਾਰੀ ਹੈ ਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜਲੰਧਰ ਜ਼ਿਲ੍ਹੇ ਦੇ ਲੋਕਾਂ ਲਈ ਚਿੰਤਾ ਭਰੀ ਖ਼ਬਰ, ਲਗਾਤਾਰ ਵੱਧ ਰਹੀ ਇਹ ਬੀਮਾਰੀ, ਰਹੋ Alert

Read Next

ਘਰ ਦੇ ਕੰਮ ਕਰਦੇ ਨੌਜਵਾਨ ਨਾਲ ਵਾਪਰ ਗਿਆ ਭਾਣਾ! ਸੋਚਿਆ ਨਾ ਸੀ ਇੰਝ ਆਵੇਗੀ ਮੌਤ