Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 25, 2026

ਪੰਜਾਬ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

ਤਰਨਤਾਰਨ – ਪੰਜਾਬ ਵਿਚ ਗੋਲ਼ੀਆਂ ਚਲਾਉਂਣ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਕਸਬਾ ਚੋਹਲਾ ਸਾਹਿਬ ਵਿਖੇ ਇਕ ਨੌਜਵਾਨ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਜਿਲ੍ਹੇ ਦੇ ਪੁਲਸ ਉੱਚ ਅਧਿਕਾਰੀ ਸਮੇਤ ਪੁਲਸ ਮੁਲਾਜ਼ਮ ਮੌਕੇ ‘ਤੇ ਪਹੁੰਚੇ।

ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਦੁਪਹਿਰ ਕਰੀਬ 1 ਵਜੇ ਕਸਬਾ ਚੋਹਲਾ ਸਾਹਿਬ ਦੇ ਨਿਵਾਸੀ ਸਤਨਾਮ ਸਿੰਘ ਸੱਤਾ (26) ਪੁੱਤਰ ਗੁਰਦੀਪ ਸਿੰਘ ਨੂੰ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਘਰੋਂ ਬਾਹਰ ਆਉਣ ਲਈ ਕਿਹਾ ਗਿਆ। ਜਦੋਂ ਉਹ ਆਪਣੇ ਘਰੋਂ ਬਾਹਰ ਨਿਕਲ ਕੇ ਦੱਸੀ ਜਗ੍ਹਾ ‘ਤੇ ਪੁੱਜਾ ਤਾਂ ਮੋਟਰਸਾਈਕਲ ‘ਤੇ ਸਵਾਰ ਕੁਝ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਜ਼ਖ਼ਮੀ ਹਾਲਤ ਵਿੱਚ ਸਤਨਾਮ ਸਿੰਘ ਨੂੰ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਪੁਲਸ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ, ਜਿਨਾਂ ਵੱਲੋਂ ਮੁਲਜ਼ਮਾਂ ਦੀ ਭਾਲ ਲਈ ਵੱਖ-ਵੱਖ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ

ਇਥੇ ਇਹ ਦੱਸਣਯੋਗ ਹੈ ਕਿ ਕਸਬਾ ਚੋਹਲਾ ਸਾਹਿਬ ਵਿਖੇ ਬੀਤੇ ਕੁਝ ਮਹੀਨਿਆਂ ਦੌਰਾਨ ਫਿਰੋਤੀਆਂ ਨੂੰ ਲੈ ਕੇ ਪਹਿਲਾਂ ਵੀ ਸ਼ਰੇਆਮ ਗੋਲ਼ੀਆਂ ਚਲਾਉਂਦੇ ਹੋਏ ਵਿਅਕਤੀਆਂ ਨੂੰ ਜ਼ਖ਼ਮੀ ਕਰਨ ਦੇ ਮਾਮਲੇ ਸਾਹਮਣੇ ਆਏ ਸਨ। ਅੱਜ ਇਸ ਵਾਪਰੀ ਘਟਨਾ ਦੇ ਪਿੱਛੇ ਮੁੱਖ ਕੀ ਕਾਰਨ ਸਨ ਇਸ ਪਤਾ ਪਰਿਵਾਰ ਵੱਲੋਂ ਦਿੱਤੇ ਗਏ ਬਿਆਨਾਂ ਤੋਂ ਬਾਅਦ ਹੀ ਲੱਗੇਗਾ। ਕਸਬਾ ਚੋਲਾ ਸਾਹਿਬ ਵਿਖੇ ਵਾਪਰੀ ਇਸ ਇਹ ਚੌਥੀ ਵੱਡੀ ਘਟਨਾ ਨੇ ਇਲਾਕਾ ਨਿਵਾਸੀਆਂ ਦੇ ਕਾਰੋਬਾਰ ਅਤੇ ਉਨ੍ਹਾਂ ਦੇ ਘਰੋਂ ਬਾਹਰ ਨਿਕਲਣ ਉੱਪਰ ਮਾੜਾ ਅਸਰ ਪਾਇਆ ਹੈ।

Vinkmag ad
Share Our Daily Posts

News Desk

Read Previous

ਰੱਖੜੀ ਬੰਨ੍ਹਵਾਉਣ ਆ ਰਹੇ ਵੀਰੇ ਦੀ ਉਡੀਕ ਕਰਦੀਆਂ ਰਹਿ ਗਈਆਂ ਭੈਣਾਂ, ਮੌਤ ਦੀ ਖ਼ਬਰ ਨੇ ਚੀਰ ਦਿੱਤਾ ਕਾਲਜਾ

Read Next

ਕੈਨੇਡਾ ”ਚ ਵਰਕ ਪਰਮਿਟ ਵਾਲਿਆਂ ਦਾ ਦਾਖਲਾ ਬੰਦ !