Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਕੈਨੇਡਾ ”ਚ ਵਰਕ ਪਰਮਿਟ ਵਾਲਿਆਂ ਦਾ ਦਾਖਲਾ ਬੰਦ !

ਮਾਂਟਰੀਅਲ: ਕੈਨੇਡਾ ਵਿਚ ਕੰਮ ਕਰਨ ਦੇ ਚਾਾਹਵਾਨਾਂ ਨੂੰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਤਾਜ਼ਾ ਜਾਣਕਾਰੀ ਮੁਤਾਬਕ ਕੈਨੇਡਾ ਸਰਕਾਰ ਵੱਲੋਂ ਵਰਕ ਪਰਮਿਟ ਵਾਲਿਆਂ ਦਾ ਦਾਖਲਾ 3 ਸਤੰਬਰ ਤੋਂ ਬੰਦ ਕੀਤਾ ਜਾ ਰਿਹਾ ਹੈ। ਜੀ ਹਾਂ, ਸ਼ੁਰੂਆਤ ਕਿਊਬਿਕ ਸੂਬੇ ਤੋਂ ਕੀਤੀ ਜਾ ਰਹੀ ਹੈ ਜਿਥੇ ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ ਵਾਲੀਆਂ ਅਰਜ਼ੀਆਂ 3 ਸਤੰਬਰ ਤੋਂ ਬੰਦ ਕੀਤੀਆਂ ਜਾ ਰਹੀਆਂ ਹਨ। ਸੀ.ਬੀ.ਸੀ. ਦੀ ਰਿਪੋਰਟ ਮੁਤਾਬਕ ਐਲ.ਐਮ.ਆਈ.ਏ. ਅਰਜ਼ੀਆਂ ’ਤੇ ਰੋਕ 6 ਮਹੀਨੇ ਤੱਕ ਜਾਰੀ ਰਹੇਗੀ।

ਫੈਡਰਲ ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ 27.47 ਪ੍ਰਤੀ ਘੰਟਾ ਤੋਂ ਘੱਟ ਉਜਰਤ ਵਾਲੀਆਂ ਅਰਜ਼ੀਆਂ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ। ਕਿਊਬੈਕ ਵਿਚ ਦਰਮਿਆਨੀ ਉਜਰਤ ਦਰ 27 ਡਾਲਰ ਚੱਲ ਰਹੀ ਹੈ ਅਤੇ ਸੂਬਾ ਸਰਕਾਰ ਘੱਟ ਤੋਂ ਘੱਟ ਟੈਂਪਰੇਰੀ ਰੈਜ਼ੀਡੈਂਟਸ ਨੂੰ ਸੱਦਣ ਦੀ ਇੱਛੁਕ ਹੈ। ਕਿਊਬੈਕ ਦੇ ਪ੍ਰੀਮੀਅਰ ਫਰਾਂਸਵਾ ਲੈਗੋ ਕਈ ਮਹੀਨੇ ਤੋਂ ਕੈਨੇਡਾ ਸਰਕਾਰ ਨੂੰ ਅਜਿਹੀਆਂ ਪਾਬੰਦੀਆਂ ਲਾਗੂ ਕਰਨ ਦਾ ਸੱਦਾ ਦੇ ਰਹੇ ਸਨ ਜਿਨ੍ਹਾਂ ਰਾਹੀਂ ਆਰਜ਼ੀ ਪ੍ਰਵਾਸ ਨੂੰ ਠੱਲ੍ਹ ਪਾਈ ਜਾ ਸਕੇ।

3 ਸਤੰਬਰ ਤੋਂ ਲਾਗੂ ਹੋ ਰਹੇ ਨਵੇਂ ਇਮੀਗ੍ਰੇਸ਼ਨ ਨਿਯਮ

ਕੈਨੇਡਾ ਸਰਕਾਰ ਵੱਲੋਂ ਇਕ ਹੋਰ ਸਖ਼ਤ ਇਮੀਗ੍ਰੇਸ਼ਨ ਨੀਤੀ ਅਜਿਹੇ ਸਮੇਂ ਲਿਆਂਦੀ ਜਾ ਰਹੀ ਹੈ ਜਦੋਂ ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਵਿਚ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਗੁਲਾਮ ਬਣਾਏ ਜਾਣ ਦੇ ਦੋਸ਼ ਲਾਏ ਗਏ। ਰਿਪੋਰਟ ਦੱਸਦੀ ਹੈ ਕਿ ਆਰਜ਼ੀ ਵਿਦੇਸ਼ੀ ਕਾਮਿਆਂ ਨੂੰ ਨਾ ਸਿਰਫ ਸਰੀਰਕ ਅਤੇ ਮਾਨਸਿਕ ਤਸੀਹੇ ਝੱਲਣੇ ਪੈ ਰਹੇ ਹਨ ਸਗੋਂ ਇੰਪਲੌਇਰ ਤਨਖਾਹਾਂ ਦੇਣ ਤੋਂ ਵੀ ਸਾਫ ਮੁੱਕਰ ਜਾਂਦੇ ਹਨ। ਵਿਦੇਸ਼ੀ ਕਾਮਿਆਂ ਨਾਲ ਬੇਹੱਦ ਮੰਦੀ ਭਾਸ਼ਾ ਦੀ ਵਰਤੋਂ ਕੀਤੀ ਜਾਂਦੀ ਹੈ ਅਤੇ ਸੈਕਸ਼ੁਅਲ ਹੈਰਾਸਮੈਂਟ ਦੀਆਂ ਸ਼ਿਕਾਇਤਾਂ ਵੀ ਸਾਹਮਣੇ ਆ ਰਹੀਆਂ ਹਨ। ਰਿਪੋਰਟ ਵਿਚ ਕੈਨੇਡਾ ਸਰਕਾਰ ਨੂੰ ਆਰਜ਼ੀ ਵਿਦੇਸ਼ੀ ਕਾਮਿਆਂ ਨਾਲ ਸਬੰਧਤ ਨਿਯਮਾਂ ਵਿਚ ਵੱਡੀ ਤਬਦੀਲੀ ਕਰਨ ਦਾ ਸੱਦਾ ਦਿਤਾ ਗਿਆ ਹੈ ਤਾਂਕਿ ਕਿਰਤੀਆਂ ਦੀ ਰਿਹਾਇਸ਼, ਹੈਲਥ ਕੇਅਰ ਅਤੇ ਇਮੀਗ੍ਰੇਸ਼ਨ ਸਟੇਟਸ ਦਾ ਮਸਲਾ ਰੁਜ਼ਗਾਰਦਾਤਾਵਾਂ ਦੇ ਕੰਟਰੋਲ ਤੋਂ ਬਾਹਰ ਹੋ ਸਕੇ। ਸੰਯੁਕਤ ਰਾਸ਼ਟਰ ਦੀ ਰਿਪੋਰਟ ਬਾਰੇ ਟਿੱਪਣੀ ਕਰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਆਖ ਚੁਕੇ ਹਨ ਕਿ ‘ਗੁਲਾਮ’ ਸ਼ਬਦ ਦੀ ਵਰਤੋਂ ਬੇਹੱਦ ਭੜਕਾਊ ਹੈ ਅਤੇ ਕੁਝ ਕਮੀਆਂ ਦੇ ਆਧਾਰ ’ਤੇ ਪੂਰੇ ਇਮੀਗ੍ਰੇਸ਼ਨ ਪ੍ਰੋਗਰਾਮ ਨੂੰ ਗਲਤ ਨਹੀਂ ਠਹਿਰਾਇਆ ਜਾ ਸਕਦਾ। ਇਮੀਗ੍ਰੇਸ਼ਨ ਮੰਤਰੀ ਨੇ ਮੰਨਿਆ ਕਿ ਕੁਝ ਮਾਮਲਿਆਂ ਵਿਚ ਆਰਜ਼ੀ ਵਿਦੇਸ਼ੀ ਕਾਮਿਆਂ ਨਾਲ ਧੱਕੇਸ਼ਾਹੀ ਦੇ ਦੋਸ਼ਾਂ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਪਰ ਪੂਰੇ ਪ੍ਰੋਗਰਾਮ ਨੂੰ ਸਵਾਲਾਂ ਦੇ ਘੇਰੇ ਵਿਚ ਲਿਆਉਣਾ ਸਰਾਸਰ ਗੈਰਵਾਜਬ ਹੈ।

ਆਰਜ਼ੀ ਵੀਜ਼ੇ ਵਾਲਿਆਂ ਤੋਂ ਤੰਗ ਆਈ ਸਰਕਾਰ

ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਦਾ ਕਹਿਣਾ ਸੀ ਕਿ ਕਿਸੇ ਵੀ ਮੁਲਾਜ਼ਮ ਨਾਲ ਬਦਸਲੂਕੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਜੇ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਦੱਸ ਦੇਈਏ ਕਿ 2016 ਵਿਚ 15,817 ਆਰਜ਼ੀ ਵਿਦੇਸ਼ੀ ਕਾਮੇ ਕੈਨੇਡਾ ਪੁੱਜੇ ਅਤੇ ਸਾਲ 2023 ਤੱਕ ਇਹ ਅੰਕੜਾ ਵਧ ਕੇ 83,654 ਹੋ ਗਿਆ। ਕੋਰੋਨਾ ਮਹਾਮਾਰੀ ਮਗਰੋਂ ਕਾਮਿਆਂ ਦੀ ਕਿੱਲਤ ਨੂੰ ਵੇਖਦਿਆਂ 2022 ਵਿਚ ਦਰਵਾਜ਼ੇ ਖੋਲ੍ਹ ਦਿਤੇ ਗਏ ਅਤੇ ਆਰਜ਼ੀ ਵਿਦੇਸ਼ੀ ਕਾਮਿਆਂ ਦੀ ਗਿਣਤੀ 2016 ਦੇ ਮੁਕਾਬਲੇ ਛੇ ਗੁਣਾ ਤੱਕ ਵਧ ਗਈ। ਕੈਨੇਡਾ ਸਰਕਾਰ ਖੁਦ ਚਾਹੁੰਦੀ ਹੈ ਕਿ ਆਰਜ਼ੀ ਵਿਦੇਸ਼ ਕਾਮਿਆਂ ਨੂੰ ਬਦਤਰ ਹਾਲਾਤ ਵਿਚ ਕੰਮ ਨਾ ਕਰਨਾ ਪਵੇ ਅਤੇ ਜਲਦ ਹੀ ਕਿਊਬੈਕ ਵਾਲਾ ਨਿਯਮ ਪੂਰੇ ਕੈਨੇਡਾ ਵਿਚ ਲਾਗੂ ਕੀਤਾ ਜਾ ਸਕਦਾ ਹੈ ਜਿਸ ਅਧੀਨ ਤੈਅਸ਼ੁਦਾ ਹੱਦ ਤੋਂ ਹੇਠਾਂ ਤਨਖਾਹਾਂ ਦੀ ਪੇਸ਼ਕਸ਼ ਕਰਨ ਵਾਲੀਆਂ ਕੰਪਨੀਆਂ ਐਲ.ਐਮ.ਆਈ.ਏ. ਅਰਜ਼ੀਆਂ ਦਾਖਲ ਨਹੀਂ ਕਰ ਸਕਣਗੀਆਂ। ਸਿਰਫ ਐਨਾ ਹੀ ਆਰਜ਼ੀ ਵਿਦੇਸ਼ੀ ਕਾਮੇ ਰੱਖਣ ਵਾਲੇ ਇੰਪਲੌਇਰਜ਼ ਵਾਸਤੇ ਵੀ ਸ਼ਰਤਾਂ ਸਖਤ ਕੀਤੀਆਂ ਜਾਣਗੀਆਂ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਦਿਨ-ਦਿਹਾੜੇ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

Read Next

ਖੰਨਾ ਬੇਅਦਬੀ ਮਾਮਲੇ ”ਚ ਨਵਾਂ ਮੋੜ! ਅੱਜ ਹੋਣਗੇ ਵੱਡੇ ਖ਼ੁਲਾਸੇ