Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਕੰਗਨਾ ਦੀ ਵਿਵਾਦਤ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਦੇ ਐੱਮ. ਪੀ. ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਕਿ ਫਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦਾ ਮਾੜਾ ਅਕਸ ਪੇਸ਼ ਕਰਨ ਦੇ ਦ੍ਰਿਸ਼, ਜਿਨ੍ਹਾਂ ਕਾਰਨ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਵੱਜਣ ਅਤੇ ਸਮਾਜ ਵਿਚ ਬੇਚੈਨੀ ਪੈਦਾ ਹੋਣ ਦੇ ਆਸਾਰ ਹਨ, ਨੂੰ ਫਿਲਮ ਵਿਚੋਂ ਤੁਰੰਤ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਬਹਾਦਰ, ਦਲੇਰ ਤੇ ਦੇਸ਼ ਭਗਤ ਸਿੱਖ ਕੌਮ, ਜਿਸ ਨੇ ਭਾਰਤ ਨੂੰ ਆਜ਼ਾਦੀ ਲੈ ਕੇ ਦਿੱਤੀ ਅਤੇ ਦੇਸ਼ ਦੇ ਅਨਾਜ ਭੰਡਾਰ ਭਰੇ, ਦਾ ਮਾੜਾ ਅਕਸ ਪੇਸ਼ ਕੀਤਾ ਗਿਆ ਤਾਂ ਫਿਰ ਇਹ ਮੰਨਿਆ ਜਾਵੇਗਾ ਕਿ ਅਜਿਹਾ ਝੂਠਾ ਪ੍ਰਾਪੇਗੰਡਾ ਫੈਲਾਉਣ ਵਿਚ ਕੇਂਦਰ ਸਰਕਾਰ ਦਾ ਵੀ ਹੱਥ ਹੈ।

ਫਿਲਮ ਅਦਾਕਾਰਾ ਅਤੇ ਮੰਡੀ ਤੋਂ ਐੱਮ. ਪੀ. ਕੰਗਨਾ ਰਣੌਤ, ਜਿਸ ਨੇ ਫਿਲਮ ਵਿਚ ਇੰਦਰਾ ਗਾਂਧੀ ਦੀ ਭੂਮਿਕਾ ਨਿਭਾਈ ਹੈ, ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਰਣੌਤ ਨੇ ਪਹਿਲਾਂ ਵੀ ਕਿਸਾਨੀ ਸੰਘਰਸ਼ ਵਿਚ ਭਾਗ ਲੈਣ ਵਾਲੀਆਂ ਸਾਡੀਆਂ ਸਿੱਖ ਮਾਵਾਂ ਪ੍ਰਤੀ ਮੰਦੀ ਸ਼ਬਦਾਵਲੀ ਵਰਤੀ ਸੀ। ਅਜਿਹੀਆਂ ਟਿੱਪਣੀਆਂ ਕਾਰਨ ਸਮਾਜ ਵਿਚ ਨਫਰਤ ਪੈਦਾ ਹੁੰਦੀ ਹੈ ਤੇ ਅਜਿਹਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਭਰੋਸਾ ਦੁਆਇਆ ਸੀ ਬੰਦੀ ਸਿੰਘ ਰਿਹਾਅ ਕੀਤੇ ਜਾਣਗੇ ਤੇ ਆਪਣੀ ਉਮਰ ਕੈਦ ਪੂਰੀ ਕਰਨ ਵਾਲਿਆਂ ਨੂੰ ਰਿਹਾਅ ਕਰਨ ਦੇ ਨਾਲ-ਨਾਲ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਬਦਲਣ ਲਈ ਨੋਟੀਫਿਕੇਸ਼ਨ ਵੀ ਜਾਰੀ ਹੋਇਆ ਸੀ। ਉਨ੍ਹਾਂ ਕਿਹਾ ਕਿ ਲਿਖਤੀ ਨੋਟੀਫਿਕੇਸ਼ਨ ਦੇ ਬਾਵਜੂਦ ਵੀ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਗਿਆ ਜਦੋਂ ਕਿ ਬਿਲਕਿਸ ਬਾਨੋ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਰਿਹਾਅ ਕਰ ਦਿੱਤੇ ਗਏ।

ਹਰਸਿਮਰਤ ਬਾਦਲ ਨੇ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਦਾ ਵੀ ਵਿਰੋਧ ਕੀਤਾ ਤੇ ਉਸਨੂੰ ‘ਢੋਂਗੀ’ ਕਹਿ ਕੇ ਭੰਡਿਆ ਅਤੇ ਕਿਹਾ ਕਿ ਉਸ ਨੂੰ ਵਾਰ-ਵਾਰ ਪੈਰੋਲ ਦੇਣ ਨੇ ਸਾਬਿਤ ਕਰ ਦਿੱਤਾ ਹੈ ਕਿ ਭਾਜਪਾ ਜਨਤਕ ਜੀਵਨ ਵਿਚ ਨੈਤਿਕਤਾ ਤੇ ਕਦਰਾਂ ਕੀਮਤਾਂ ਨਾਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਤਰਜੀਹ ਦਿੰਦੀ ਹੈ। ਹਰਸਿਮਰਤ ਕੌਰ ਬਾਦਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਵੀ ਟੇਕਿਆ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

Read Next

ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ