Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੰਗਨਾ ਰਣੌਤ ਦੀ ਆਉਣ ਵਾਲੀ ਵਿਵਾਦਤ ਫਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦੇ ਅਕਸ ਨੂੰ ਵੱਖਵਾਦੀ ਵਜੋਂ ਪੇਸ਼ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਸਿੱਖ ਆਪਣੇ ਸ਼ਹੀਦਾਂ-ਮੁਰੀਦਾਂ ਦੀ ਫ਼ਿਲਮਾਂ ਵਿਚ ਨਕਲ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦੇ ਵੀਹਵੀਂ ਸਦੀ ਦੇ ਕਿਰਦਾਰ ਨੂੰ ਵਿਗਾੜ ਕੇ ਪੇਸ਼ ਕੀਤਾ ਗਿਆ ਹੈ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਇਕ ਪਾਸੇ 1980-90 ਦੇ ਦਹਾਕੇ ਦੌਰਾਨ ਸਰਕਾਰ ਵਲੋਂ ਹਜ਼ਾਰਾਂ ਸਿੱਖ ਨੌਜਵਾਨਾਂ ਨੂੰ ਝੂਠੇ ਪੁਲਸ ਮੁਕਾਬਲਿਆਂ ਵਿਚ ਮਾਰ ਕੇ ਅਣਪਛਾਤੀਆਂ ਲਾਸ਼ਾਂ ਆਖ ਕੇ ਖੁਰਦ-ਬੁਰਦ ਕਰਨ ਦੇ ਅਣਮਨੁੱਖੀ ਵਰਤਾਰੇ ਨੂੰ ਬੇਪਰਦ ਕਰਨ ਵਾਲੇ ਮਨੁੱਖੀ ਅਧਿਕਾਰਾਂ ਦੇ ਕਾਰਕੁੰਨ ਸ. ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ਫਿਲਮ ਵਿਚ 80 ਤੋਂ ਵੱਧ ਕੱਟ ਲਗਾਉਣ ਤੋਂ ਬਾਅਦ ਵੀ ਭਾਰਤੀ ਸੈਂਸਰ ਬੋਰਡ ਵਲੋਂ ਉਸ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਜਾ ਰਹੀ, ਜਦਕਿ 1947 ਦੀ ਵੰਡ ਤੋਂ ਬਾਅਦ ਭਾਰਤੀ ਹਕੂਮਤਾਂ ਵਲੋਂ ਸਿੱਖਾਂ ਨਾਲ ਕੀਤੀਆਂ ਬੇਇਨਸਾਫੀਆਂ ਅਤੇ ਸਿੱਖਾਂ ਵਲੋਂ ਆਪਣੇ ਹੱਕਾਂ ਦੀ ਆਵਾਜ਼ ਉਠਾਉਣ ਦੇ ਬਦਲੇ ਵਿਚ ਭਾਰਤ ਸਰਕਾਰ ਵਲੋਂ ਜੂਨ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਕਹਿਰੀ ਹਮਲੇ ਦੇ ਸੰਦਰਭ ਨੂੰ ਅੱਖੋਂ-ਪਰੋਖੇ ਕਰ ਕੇ ਸਿੱਖ ਕੌਮ ਬਾਰੇ ਗਲਤ ਤੱਥ ਪੇਸ਼ ਕਰਨ ਵਾਲੀ ‘ਐਮਰਜੈਂਸੀ’ ਫਿਲਮ ਨੂੰ ਪ੍ਰਵਾਨਗੀ ਦੇ ਕੇ ਸਿੱਧੇ ਤੌਰ ’ਤੇ ਸਿੱਖਾਂ ਦੀਆਂ ਭਾਵਨਾਵਾਂ ਭੜਕਾਉਣ ਵਾਲੇ ਹਾਲਾਤ ਬਣਾਏ ਜਾ ਰਹੇ ਹਨ।

ਉਨ੍ਹਾਂ ਸਖ਼ਤ ਲਹਿਜੇ ’ਚ ਕਿਹਾ ਕਿ ਜੇਕਰ ਸਰਕਾਰ ਨੇ ਤੁਰੰਤ ‘ਐਮਰਜੈਂਸੀ’ ਫਿਲਮ ਵਿਚਲੇ ਇਤਰਾਜ਼ਯੋਗ ਅਤੇ ਸਿੱਖਾਂ ਦੇ ਅਕਸ ਤੇ ਇਤਿਹਾਸ ਦੀ ਗ਼ਲਤ ਪੇਸ਼ਕਾਰੀ ਕਰਨ ਵਾਲੇ ਦ੍ਰਿਸ਼ਾਂ ਨੂੰ ਨਾ ਹਟਾਇਆ ਤਾਂ ਨਿਕਲਣ ਵਾਲੇ ਕਿਸੇ ਵੀ ਤਰ੍ਹਾਂ ਦੇ ਸਿੱਟਿਆਂ ਦੀ ਜ਼ਿੰਮੇਵਾਰ ਸਿੱਧੇ ਤੌਰ ’ਤੇ ਸਰਕਾਰ ਹੋਵੇਗੀ।

Vinkmag ad
Share Our Daily Posts

News Desk

Read Previous

ਕੰਗਨਾ ਦੀ ਵਿਵਾਦਤ ਫਿਲਮ ‘ਐਮਰਜੈਂਸੀ’ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ

Read Next

ਕਰਜ਼ੇ ਕਾਰਨ ਉਜੜ ਗਿਆ ਪਰਿਵਾਰ, ਨੌਜਵਾਨ ਨੇ ਪਤਨੀ ਤੇ ਮਾਸੂਮ ਪੁੱਤਰ ਸਣੇ ਰੇਲਗੱਡੀ ਅੱਗੇ ਮਾਰ ਕੀਤੀ ਖ਼ੁਦਕੁਸ਼ੀ