Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕਰਜ਼ੇ ਕਾਰਨ ਉਜੜ ਗਿਆ ਪਰਿਵਾਰ, ਨੌਜਵਾਨ ਨੇ ਪਤਨੀ ਤੇ ਮਾਸੂਮ ਪੁੱਤਰ ਸਣੇ ਰੇਲਗੱਡੀ ਅੱਗੇ ਮਾਰ ਕੀਤੀ ਖ਼ੁਦਕੁਸ਼ੀ

ਅਹਿਮਦਗੜ੍ਹ – ਨੇੜਲੇ ਪਿੰਡ ਘੁੰਗਰਾਣਾ ਤੋਂ ਇਕ ਬਹੁਤ ਮੰਗਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਇਕ ਕਿਸਾਨ ਪਰਿਵਾਰ ਦੇ ਨੌਜਵਾਨ ਨੇ ਪੁੱਤਰ ਨੇ ਪਤਨੀ ਤੇ ਬੇਟੇ ਸਮੇਤ ਰੇਲ ਗੱਡੀ ਹੇਠਾਂ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।

ਲੁਧਿਆਣਾ-ਧੂਰੀ ਰੇਲਵੇ ਲਾਈਨ ’ਤੇ ਪਿੰਡ ਘੁੰਗਰਾਣਾ ਦੇ ਰੇਲਵੇ ਸਟੇਸ਼ਨ ’ਤੇ ਬੀਤੀ ਰਾਤ ਘੁੰਗਰਾਣਾ ਨਿਵਾਸੀ ਸੁਖਪਾਲ ਸਿੰਘ (35) ਪੁੱਤਰ ਦਰਸ਼ਨ ਸਿੰਘ ਨੇ ਪਤਨੀ ਸੁਖਦੀਪ ਕੌਰ (32) ਤੇ ਪੁੱਤਰ ਬਲਜੋਤ ਸਿੰਘ (9) ਨਾਲ ਰੇਲ ਗੱਡੀ ਅੱਗੇ ਛਾਲ ਮਾਰ ਦਿੱਤੀ, ਜਿਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਰਿਵਾਰਕ ਸੂਤਰਾਂ ਅਨੁਸਾਰ ਸਿਰਫ਼ ਦੋ ਏਕੜ ਜ਼ਮੀਨ ਦੀ ਖੇਤੀ ਨਾਲ ਗੁਜ਼ਾਰਾ ਨਾ ਹੋਣ ਤੋਂ ਬਾਅਦ ਲਿਫਟਾਂ ਬਣਾਉਣ ਦਾ ਕੰਮ ਕਰ ਕੇ ਚੜ੍ਹੇ ਕਰਜ਼ੇ ਕਾਰਨ ਪਰਿਵਾਰ ਨੇ ਇਹ ਕਦਮ ਚੁੱਕਿਆ।

ਮ੍ਰਿਤਕ ਸੁਖਪਾਲ ਸਿੰਘ ਦੇ ਚਚੇਰੇ ਭਰਾ ਜਤਿੰਦਰਪਾਲ ਸਿੰਘ ਬੱਬੂ ਨੇ ਦੱਸਿਆ ਕਿ ਅੱਧੀ ਰਾਤ ਨੂੰ ਇਸ ਦੁਖਾਂਤ ਦੀ ਖ਼ਬਰ ਪਰਿਵਾਰ ਲਈ ਵੱਡੇ ਸਦਮੇ ਵਾਲੀ ਗੱਲ ਸੀ। ਇਸੇ ਰੇਲ ਗੱਡੀ ਵਿਚ ਸਫਰ ਕਰ ਰਹੇ ਇਕ ਯਾਤਰੀ ਰੌਬੀ ਢੰਡ ਨੇ ਦੱਸਿਆ ਕਿ ਡਰਾਈਵਰ ਨੇ ਉਨ੍ਹਾਂ ਨੂੰ ਦੇਖ ਕੇ ਤੁਰੰਤ ਬ੍ਰੇਕ ਲਾ ਕੇ ਤਿੰਨਾਂ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਰੁਕਦਿਆਂ-ਰੁਕਦਿਆਂ ਗੱਡੀ ਉਨ੍ਹਾਂ ਦੇ ਉੱਪਰੋਂ ਲੰਘ ਗਈ। ਇਹ ਵੀ ਪਤਾ ਲੱਗਾ ਹੈ ਕਿ ਰੇਲ ਗੱਡੀ ਅੱਗੇ ਛਾਲ ਮਾਰਨ ਤੋਂ ਪਹਿਲਾਂ ਪਰਿਵਾਰ ਨੇ ਆਪਣੀ ਕਾਰ ਨੇੜੇ ਰੇਲਵੇ ਕਰਾਸਿੰਗ ਕੋਲ ਖੜ੍ਹੀ ਕਰ ਦਿੱਤੀ ਸੀ।

ਰੇਲਵੇ ਪੁਲਸ ਚੌਕੀ ਅਹਿਮਦਗੜ੍ਹ ਦੇ ਇੰਚਾਰਜ ਗੁਰਮੇਲ ਸਿੰਘ ਨੇ ਦੱਸਿਆ ਕਿ ਜੀ.ਆਰ.ਪੀ. ਲੁਧਿਆਣਾ ਦੇ ਅਧਿਕਾਰੀਆਂ ਨੇ ਬੀ.ਐੱਨ.ਐੱਸ. ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਵਾਰਸਾਂ ਹਵਾਲੇ ਕਰ ਦਿੱਤੀਆਂ ਹਨ।

Vinkmag ad
Share Our Daily Posts

News Desk

Read Previous

ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ

Read Next

ਪੰਜਾਬ ”ਚ ਹੋ ਗਈ ਵੱਡੀ ਵਾਰਦਾਤ, ਲੁਟੇਰਿਆਂ ਨੇ ਅੱਧੀ ਰਾਤੀਂ ਦੁਕਾਨਦਾਰ ”ਤੇ ਕਰ”ਤੀ ਫਾਇਰਿੰਗ