Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਪੰਜਾਬ ”ਚ ਹੋ ਗਈ ਵੱਡੀ ਵਾਰਦਾਤ, ਲੁਟੇਰਿਆਂ ਨੇ ਅੱਧੀ ਰਾਤੀਂ ਦੁਕਾਨਦਾਰ ”ਤੇ ਕਰ”ਤੀ ਫਾਇਰਿੰਗ

ਕਾਲਾ ਸੰਘਿਆਂ – ਸਥਾਨਕ ਜਲੰਧਰ ਰੋਡ ‘ਤੇ ਅੱਧੀ ਰਾਤੀਂ ਵੱਡੀ ਵਾਰਦਾਤ ਹੋਣ ਦੀ ਜਾਣਕਾਰੀ ਮਿਲੀ ਹੈ, ਜਿੱਥੇ ਲੁਟੇਰਿਆਂ ਵੱਲੋਂ ਦੇਰ ਰਾਤ ਇੱਕ ਦੁਕਾਨਦਾਰ ਰਾਜੂ ਸਪਰਾ ‘ਤੇ ਗੋਲੀਆਂ ਚਲਾ ਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਹੈ। ਇਸ ਖ਼ਬਰ ਨਾਲ ਪਿੰਡ ਤੇ ਇਲਾਕੇ ਦੇ ਲੋਕਾਂ ਵਿੱਚ ਡਰ ਤੇ ਸਹਿਮ ਦਾ ਮਾਹੌਲ ਬਣ ਗਿਆ ਹੈ ਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।

ਇਸ ਸਬੰਧੀ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਸਥਾਨਕ ਜਲੰਧਰ ਰੋਡ ‘ਤੇ ਸਥਿਤ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਰਾਜੂ ਸਪਰਾ ਦੀ ਦੁਕਾਨ ‘ਤੇ ਲੁੱਟ ਖੋਹ ਦੀ ਨੀਅਤ ਨਾਲ ਦੋ ਲੁਟੇਰਿਆਂ ਵੱਲੋਂ ਦੇਰ ਰਾਤ ਕਰੀਬ 11 ਵਜੇ ਹਮਲਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਦੁਕਾਨਦਾਰ ਦੀ ਲੱਤ ‘ਚ ਗੋਲ਼ੀ ਮਾਰੇ ਜਾਣ ਦੀ ਖ਼ਬਰ ਹੈ।

ਰਾਜੂ ਸਪਰਾ ਨੂੰ ਇਨ੍ਹਾਂ ਲੁਟੇਰਿਆਂ ਨਾਲ ਗੁੱਥਮ-ਗੁੱਥਾ ਹੁੰਦਿਆਂ ਵੇਖ ਕੇ ਨੇੜਿਓਂ ਲੰਘ ਰਹੇ ਨਿਹੰਗ ਸਿੰਘ ਬਾਬਾ ਹਰੀ ਸਿੰਘ ਕਲਿਆਣਪੁਰ ਵਾਲਿਆਂ ਵੱਲੋਂ ਜਦ ਉਕਤ ਦੋਸ਼ੀ ਨੌਜਵਾਨਾਂ ਨੂੰ ਕਾਬੂ ਕਰਨ ਦਾ ਯਤਨ ਕੀਤਾ ਗਿਆ ਤਾਂ ਉਨ੍ਹਾਂ ‘ਤੇ ਵੀ ਭੱਜੇ ਜਾਂਦੇ ਲੁਟੇਰੇ ਨੇ ਗੋਲ਼ੀ ਚਲਾ ਦਿੱਤੀ, ਪਰ ਉਨ੍ਹਾਂ ਦਾ ਬਚਾਅ ਹੋ ਗਿਆ।

ਇਸ ਘਟਨਾ ਦੇ ਵਿੱਚ ਕੁਲ ਤਿੰਨ ਫਾਇਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਪਰ ਨਿਹੰਗ ਸਿੰਘਾਂ ਤੇ ਦੁਕਾਨਦਾਰ ਦੀ ਹਿੰਮਤ ਦੇ ਨਾਲ ਇੱਕ ਲੁਟੇਰਾ ਘਟਨਾ ਸਥਾਨ ‘ਤੇ ਕਾਬੂ ਕਰ ਲਿਆ ਗਿਆ, ਜਿਸ ਨੇ ਆਪਣੀ ਪਛਾਣ ਦਲਜੀਤ ਪੰਮਾ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਔਜਲਾ ਦੱਸੀ ਹੈ, ਜਦਕਿ ਉਸ ਨੇ ਦੱਸਿਆ ਕਿ ਉਸ ਦੇ ਨਾਲ ਉਸ ਦਾ ਸਾਥੀ ਰਾਜੂ ਅਹਿਮਦਪੁਰ ਸੀ, ਜਿਸ ਨੇ ਗੋਲੀਆਂ ਚਲਾਈਆਂ ਸਨ। ਵਾਰਦਾਤ ਮਗਰੋਂ ਉਹ ਲਾਂਬੜੇ ਵੱਲ ਨੂੰ ਜਾ ਰਹੇ ਸਨ ਤੇ ਅਸਲਾ ਵੀ ਉਸ ਦੇ ਕੋਲ ਹੀ ਸੀ।

ਇਹ ਦੋਵੇਂ ਲੁਟੇਰੇ ਮੋਟਰਸਾਈਕਲ ‘ਤੇ ਸਵਾਰ ਸਨ ਤੇ ਮੋਟਰਸਾਈਕਲ ਵੀ ਕਾਬੂ ਕਰ ਲਿਆ ਗਿਆ ਹੈ। ਇਸੇ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਸਾਰ ਡੀ.ਐੱਸ.ਪੀ. ਕਪੂਰਥਲਾ ਹਰਪ੍ਰੀਤ ਸਿੰਘ, ਐੱਸ.ਐੱਚ.ਓ. ਸਦਰ ਸੋਨਮਦੀਪ ਕੌਰ ਤੇ ਸਥਾਨਕ ਚੌਂਕੀ ਇੰਚਾਰਜ ਅਮਰਜੀਤ ਸਿੰਘ ਏ.ਐੱਸ.ਆਈ. ਸਮੇਤ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲੁਟੇਰੇ ਨੂੰ ਹਿਰਾਸਤ ‘ਚ ਲੈ ਲਿਆ ਹੈ ਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਪੁਲਸ ਵੱਲੋਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਦੇ ਨਾਲ ਫਰਾਰ ਲੁਟੇਰੇ ਤੱਕ ਪੁੱਜਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਜ਼ਖਮੀ ਨੌਜਵਾਨ ਰਾਜੂ ਨੂੰ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਕਰਜ਼ੇ ਕਾਰਨ ਉਜੜ ਗਿਆ ਪਰਿਵਾਰ, ਨੌਜਵਾਨ ਨੇ ਪਤਨੀ ਤੇ ਮਾਸੂਮ ਪੁੱਤਰ ਸਣੇ ਰੇਲਗੱਡੀ ਅੱਗੇ ਮਾਰ ਕੀਤੀ ਖ਼ੁਦਕੁਸ਼ੀ

Read Next

ਜਾਗਰੂਕ ਕਰਨ ਦੇ ਬਾਵਜੂਦ ਬੱਚਿਆਂ ਨੂੰ ਵਾਹਨ ਦੇਣ ਤੋਂ ਬਾਜ਼ ਨਹੀਂ ਆ ਰਹੇ ਮਾਪੇ, ਹੁਣ ਪੁਲਸ ਦਰਜ ਕਰੇਗੀ FIR