Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

NRI ”ਤੇ ਗੋਲ਼ੀਆਂ ਚਲਾਉਣ ਵਾਲੇ ਦੋਵਾਂ ਮੁਲਜ਼ਮਾਂ ਦੀ ਹੋਈ ਪਛਾਣ, ਜਲੰਧਰ ਨਾਲ ਵੀ ਜੁੜੇ ਨੇ ਤਾਰ

ਅੰਮ੍ਰਿਤਸਰ – ਬੀਤੇ ਦਿਨ ਸਵੇਰ ਦਬੁਰਜੀ ਇਲਾਕੇ ਵਿਚ ਇਕ ਐੱਨ.ਆਰ.ਆਈ. ‘ਤੇ ਜਾਨਲੇਵਾ ਹਮਲਾ ਕਰਦਿਆਂ ਗੋਲੀਆਂ ਚਲਾਉਣ ਵਾਲੇ ਹਮਲਾਵਰਾਂ ਦੀ ਪੁਲਸ ਵੱਲੋਂ ਪਛਾਣ ਕਰ ਲਈ ਗਈ ਹੈ। ਅੰਮ੍ਰਿਤਸਰ ਫੇਰੀ ’ਤੇ ਉਚੇਚੇ ਤੌਰ ’ਤੇ ਪੁੱਜੇ ਡੀ.ਜੀ.ਪੀ. ਸਪੈਸ਼ਲ ਇੰਟਰਨਲ ਸਕਿਓਰਿਟੀ ਆਰ.ਐੱਨ. ਢੋਕੇ ਨੇ ਦੱਸਿਆ ਕਿ ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈਂਦਿਆਂ ਡੀ.ਜੀ.ਪੀ. ਪੰਜਾਬ ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਨੋਂ ਮੋਟਰਸਾਈਕਲ ਸਵਾਰ ਹਮਲਾਵਰਾਂ ਦੀ ਪੁਲਸ ਵੱਲੋਂ ਪਛਾਣ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਪਛਾਣੇ ਗਏ ਮੁਲਜ਼ਮਾਂ ‘ਚੋਂ ਇਕ ਖਿਲਾਫ ਐੱਨ.ਡੀ.ਪੀ.ਐੱਸ. ਤੋਂ ਇਲਾਵਾ ਲੜਾਈ-ਝਗੜੇ ਦੇ ਮਾਮਲੇ ਦਰਜ ਹਨ, ਜਦਕਿ ਦੂਸਰੇ ਖਿਲਾਫ ਐੱਨ.ਡੀ.ਪੀ.ਐੱਸ. ਦੇ ਮਾਮਲੇ ਦਰਜ ਹਨ।

ਇਕ ਸਵਾਲ ਦੇ ਜਵਾਬ ਵਿਚ ਬੋਲਦਿਆਂ ਉਨ੍ਹਾਂ ਕਿਹਾ ਕਿ ਦੋਵਾਂ ਹਮਲਾਵਰਾਂ ‘ਚੋਂ ਇਕ ਜਲੰਧਰ ਅਤੇ ਦੂਸਰਾ ਕਪੂਰਥਲਾ ਦੇ ਨਾਲ ਸਬੰਧਤ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਹਮਲਾਵਰ ਨੂੰ ਗ੍ਰਿਫ਼ਤਾਰ ਕਰ ਕੇ ਹਮਲੇ ਦੀ ਅਸਲ ਵਜ੍ਹਾ ਦਾ ਖੁਲਾਸਾ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬੀਤੇ ਦਿਨ ਸਵੇਰੇ ਕਰੀਬ 7.30 ਵਜੇ ਦਬੁਰਜੀ ਦੇ ਰਹਿਣ ਵਾਲੇ ਇਕ ਐੱਨ.ਆਰ.ਆਈ. ਰਿੰਕੂ ਕੁਮਾਰ, ਜੋ ਕਿ ਅਮਰੀਕਾ ਦਾ ਸਿਟੀਜ਼ਨ ਹੈ, ‘ਤੇ ਮੋਟਰਸਾਈਕਲ ‘ਤੇ ਆਏ 2 ਨੌਜਵਾਨਾਂ ਵੱਲੋਂ ਘਰ ‘ਚ ਵੜ ਕੇ ਫਾਇਰਿੰਗ ਕਰ ਦਿੱਤੀ ਗਈ, ਜਿਸ ਦੌਰਾਨ ਉਸ ਨੂੰ 3 ਗੋਲ਼ੀਆਂ ਲੱਗੀਆਂ ਤੇ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ।

Vinkmag ad
Share Our Daily Posts

News Desk

Read Previous

ਜਾਗਰੂਕ ਕਰਨ ਦੇ ਬਾਵਜੂਦ ਬੱਚਿਆਂ ਨੂੰ ਵਾਹਨ ਦੇਣ ਤੋਂ ਬਾਜ਼ ਨਹੀਂ ਆ ਰਹੇ ਮਾਪੇ, ਹੁਣ ਪੁਲਸ ਦਰਜ ਕਰੇਗੀ FIR

Read Next

Love Marriage ਕਰਵਾਉਣ ਵਾਲੇ ਜੋੜੇ ਨੇ ਮੰਗੀ ਸੁਰੱਖਿਆ, ਅਦਾਲਤ ਨੇ ਉਨ੍ਹਾਂ ”ਤੇ ਹੀ ਕਰ”ਤੀ ਕਾਰਵਾਈ