Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਰੱਖੜੀ ਵਾਲੇ ਦਿਨ ਨੌਜਵਾਨ ਨੇ ਭੈਣ-ਭਰਾ ਦੇ ਰਿਸ਼ਤੇ ਨੂੰ ਕੀਤਾ ਦਾਗ਼ਦਾਰ, ਮਾਂ ਕਹਿੰਦੀ- ”ਕੋਈ ਗੱਲ ਨਹੀਂ…”

ਫਿਰੋਜ਼ਪੁਰ – ਫਿਰੋਜ਼ਪੁਰ ਜ਼ਿਲ੍ਹੇ ਤੋਂ ਇਕ ਬੇਹੱਦ ਸ਼ਰਮਨਾਕ ਘਟਨਾ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਇਕ ਪਿੰਡ ਵਿਚ ਰੱਖੜੀ ਵਾਲੇ ਦਿਨ ਘਰ ਆਏ ਇਕ ਮੁੰਡੇ ਨੇ ਨੇ ਆਪਣੀ 14 ਸਾਲਾ ਮਤਰੇਈ ਭੈਣ ਨੂੰ ਆਪਣੀ ਹਵਸ ਦਾ ਸ਼ਿਕਾਰ ਬਣਾ ਲਿਆ। ਇਸ ਸਬੰਧੀ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਮਤਰੇਏ ਭਰਾ ਅਤੇ ਮਤਰੇਈ ਮਾਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੀ ਸਬ-ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਨਾਬਾਲਿਗ ਕੁੜੀ ਨੇ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਹੈ ਕਿ ਉਸ ਦੇ ਪਿਤਾ ਦਾ ਦੂਜਾ ਵਿਆਹ ਪਰਮਜੀਤ ਕੌਰ ਨਾਲ ਹੋਇਆ ਸੀ ਅਤੇ ਉਸ ਦੀ ਪਹਿਲੀ ਮਾਂ ਉਸ ਦੇ ਪਿਤਾ ਤੋਂ ਵੱਖ ਰਹਿੰਦੀ ਹੈ।

ਪੀੜਤਾ ਅਨੁਸਾਰ ਉਸ ਦੀ ਮਤਰੇਈ ਮਾਂ ਦੇ ਚਾਰ ਬੱਚੇ ਹਨ, ਜਿਨ੍ਹਾਂ ਵਿਚੋਂ ਇਕ ਲੜਕਾ ਸਰਦੂਲਗੜ੍ਹ ’ਚ ਰਹਿੰਦਾ ਹੈ, ਜੋ ਕਿ 19 ਅਗਸਤ ਨੂੰ ਰੱਖੜੀ ਵਾਲੇ ਦਿਨ ਘਰ ਆਇਆ ਅਤੇ ਉਸ ਨੂੰ ਕਹਿਣ ਲੱਗਾ ਕਿ ਮੈਂ ਤੈਨੂੰ ਬਾਹਰ ਘੁਮਾ ਕੇ ਲਿਆਉਂਦਾ ਹਾਂ।

ਪੀੜਤ ਕੁੜੀ ਨੇ ਦੱਸਿਆ ਕਿ ਉਸ ਦਾ ਮਤਰੇਆ ਭਰਾ ਉਸ ਨੂੰ ਖੇਤਾਂ ’ਚ ਲੈ ਗਿਆ, ਜਿਥੇ ਉਸ ਨੇ ਉਸ ਦੀ ਮਰਜ਼ੀ ਦੇ ਵਿਰੁੱਧ ਉਸ ਨਾਲ ਜਬਰ-ਜ਼ਨਾਹ ਕੀਤਾ। ਪੁਲਸ ਨੂੰ ਬਿਆਨ ਦਿੰਦੇ ਹੋਏ ਕੁੜੀ ਨੇ ਦੱਸਿਆ ਕਿ ਜਦੋਂ ਉਹ ਘਰ ਆਈ ਤਾਂ ਉਸ ਨੇ ਇਸ ਘਟਨਾ ਬਾਰੇ ਆਪਣੀ ਮਤਰੇਈ ਮਾਂ ਨੂੰ ਦੱਸਿਆ ਤਾਂ ਉਸ ਨੇ ਕਿਹਾ ਕਿ ਕੋਈ ਗੱਲ ਨਹੀਂ।

ਇਸ ਤੋਂ ਬਾਅਦ ਪੀੜਤ ਕੁੜੀ ਆਪਣੀ ਜਾਣਕਾਰ ਇਕ ਔਰਤ ਕੋਲ ਗਈ ਅਤੇ ਉਸ ਨੂੰ ਸਾਰੀ ਗੱਲ ਦੱਸੀ, ਜੋ ਪੀੜਤ ਕੁੜੀ ਨੂੰ ਥਾਣਾ ਕੁਲਗੜ੍ਹੀ ਲੈ ਕੇ ਆਈ, ਜਿਥੇ ਪੁਲਸ ਨੇ ਕੁੜੀ ਦੇ ਬਿਆਨ ਦਰਜ ਕਰ ਕੇ ਲੜਕੇ ਅਤੇ ਉਸ ਦੀ ਮਾਂ ਖਿਲਾਫ ਮਾਮਲਾ ਦਰਜ ਕੀਤਾ ਅਤੇ ਦੋਵਾਂ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਰਿਸ਼ਤੇ ਹੋਏ ਤਾਰ-ਤਾਰ, 65 ਸਾਲਾ ਬਜ਼ੁਰਗ ਨੇ 2 ਸਾਲਾ ਪੋਤੀ ਨੂੰ ਬਣਾਇਆ ਹਵਸ ਦਾ ਸ਼ਿਕਾਰ

Read Next

ਫ਼ਰਜ਼ੀ ਏਜੰਟ ਬਣੇ ਪਿਓ-ਧੀ ਦਾ ਕਾਰਾ, ਨੌਜਵਾਨ ਨੂੰ ਬਿਨਾਂ ਵੀਜ਼ੇ ਦੇ ਭੇਜ ਦਿੱਤਾ ਮਲੇਸ਼ੀਆ, ਕੱਟਣੀ ਪਈ ਜੇਲ੍ਹ