Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਪੰਜਾਬੀ ਨੌਜਵਾਨ ਦੀ ਕੈਨੇਡਾ ”ਚ ਮੌਤ! ਰੋਜ਼ੀ-ਰੋਟੀ ਕਮਾਉਣ ਜਾਂਦੇ ਨਾਲ ਵਾਪਰ ਗਿਆ ਭਾਣਾ

ਸਮਾਣਾ – ਕੈਨੇਡਾ ਦੇ ਸੂਬੇ ਓਂਟਾਰਿਓ ਦੇ ਸ਼ਹਿਰ ਕਿਚਨਰ ਵਿਚ ਵਾਪਰੇ ਇਕ ਸੜਕ ਹਾਦਸੇ ਵਿਚ ਸਮਾਣਾ (ਪਟਿਆਲਾ) ਦੇ ਨੌਜਵਾਨ ਕੰਵਰਪਾਲ ਸਿੰਘ (20) ਦੀ ਮੌਤ ਹੋ ਗਈ ਹੈ। ਨੌਜਵਾਨ ਦੋ ਸਾਲ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਉਸ ਦੀ ਮੌਤ ਦੀ ਖ਼ਬਰ ਸੁਣਦੇ ਹੀ ਕਾਹਨਗੜ੍ਹ ਸੜਕ ਸਮਾਣਾ ’ਤੇ ਸਥਿਤ ਫਾਰਮ ਹਾਊਸ ਵਿਚ ਰਹਿਣ ਵਾਲੇ ਉਸ ਦੇ ਪਿਤਾ ਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਡਰਾਇਵਰ ਗੁਰਜੀਤ ਸਿੰਘ ਅਤੇ ਅਧਿਆਪਕ ਮਾਂ ਜਸਬੀਰ ਕੌਰ ਸਣੇ ਪਰਿਵਾਰ ਦੇ ਮੈਂਬਰਾਂ ਨੂੰ ਡੂੰਘਾ ਸਦਮਾ ਪਹੁੰਚਿਆ ਹੈ।

ਮ੍ਰਿਤਕ ਨੌਜਵਾਨ ਕੰਵਰਪਾਲ ਸਿੰਘ ਦੇ ਪਿਤਾ ਗੁਰਜੀਤ ਸਿੰਘ ਨੇ ਦੱਸਿਆ ਕਿ ਕੰਵਰਪਾਲ ਸਿੰਘ 25 ਅਗਸਤ 2022 ਨੂੰ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਪੂਰੇ ਦੋ ਸਾਲ ਬਾਅਦ 25 ਅਗਸਤ ਦੀ ਰਾਤ ਨੂੰ ਉਸ ਦੀ ਮੌਤ ਦੀ ਮਨਹੂਸ ਖ਼ਬਰ ਮਿਲੀ ਹੈ। ਉਸ ਨੇ ਦੱਸਿਆ ਕਿ ਉਸ ਦਾ ਕੋਰਸ ਪੂਰਾ ਹੋ ਚੁੱਕਾ ਸੀ। ਉਸ ਨੂੰ ਕੰਮ ਦਾ ਪਰਮਿਟ ਮਿਲਿਆ ਹੋਇਆ ਸੀ। ਉਹ ਗੱਡੀਆਂ ਦਾ ਸੁਲਝਿਆ ਮਕੈਨਿਕ ਸੀ। ਉਹ ਬੀਤੇ 20 ਅਗਸਤ ਨੂੰ ਰੋਜ਼ਾਨਾ ਦੀ ਤਰ੍ਹਾਂ ਆਪਣੀ ਗੱਡੀ ’ਤੇ ਕੰਮ ਲਈ ਘਰੋਂ ਨਿਕਲਿਆ ਸੀ। ਕੁਝ ਦੂਰੀ ’ਤੇ ਤੇਜ਼ ਰਫ਼ਤਾਰ ਟਰਾਲੇ ਨੇ ਉਸ ਦੀ ਗੱਡੀ ਵਿਚ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿਚ ਉਹ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਸਾਰੇ ਆਪ੍ਰੇਸ਼ਨ ਕਾਮਯਾਬ ਹੋਣ ਮਗਰੋਂ ਉਸ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਸੀ ਪਰ ਬੀਤੇ ਦਿਨ ਅਚਾਨਕ ਉਸ ਦੀ ਮੌਤ ਹੋ ਗਈ ਹੈ। ਪਰਿਵਾਰ ਨਾਲ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਫ਼ਰਜ਼ੀ ਏਜੰਟ ਬਣੇ ਪਿਓ-ਧੀ ਦਾ ਕਾਰਾ, ਨੌਜਵਾਨ ਨੂੰ ਬਿਨਾਂ ਵੀਜ਼ੇ ਦੇ ਭੇਜ ਦਿੱਤਾ ਮਲੇਸ਼ੀਆ, ਕੱਟਣੀ ਪਈ ਜੇਲ੍ਹ

Read Next

ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ, ਵਿਧਾਨ ਸਭਾ ”ਚ ਬਿੱਲ ਪਾਸ

Leave a Reply

Your email address will not be published.