Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਮੁੱਕਦਾ ਜਾ ਰਿਹੈ ਰਿਸ਼ਤਿਆਂ ਦਾ ਮੋਹ ! ਮਕਾਨ ਪਿੱਛੇ ਛੋਟੇ ਭਰਾ ਨੇ ਹੀ ਵੱਡੇ ਭਰਾ ਦਾ ਕਰ”ਤਾ ਕਤਲ

ਮੰਡੀ ਗੋਬਿੰਦਗੜ੍ਹ – ਲੋਹਾ ਨਗਰੀ ਵਜੋਂ ਜਾਣੀ ਜਾਂਦੀ ਮੰਡੀ ਗੋਬਿੰਦਗੜ੍ਹ ’ਚ ਪੈਂਦੇ ਵਾਰਡ ਨੰਬਰ 10, ਪਿੰਡ ਅਜਨਾਲੀ ਵਿਖੇ ਇਕ ਪ੍ਰਵਾਸੀ ਵਿਅਕਤੀ ਵੱਲੋਂ ਆਪਣੇ ਹੀ ਵੱਡੇ ਭਰਾ ਦਾ ਕਤਲ ਕਰ ਦਿੱਤੇ ਜਾਣ ਦੀ ਸੂਚਨਾ ਮਿਲੀ ਹੈ। ਵਜ੍ਹਾ ਦੋਵੇਂ ਭਰਾਵਾਂ ’ਚ ਬਿਹਾਰ ’ਚ ਸਥਿਤ ਆਪਣੇ ਪਿੰਡ ’ਚ ਮਕਾਨ ਬਣਾਉਣ ਨੂੰ ਲੈ ਕਿਹਾ-ਸੁਣੀ ਹੋਈ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਰੀਨਾ ਗੁਪਤਾ ਵਾਸੀ ਅਜਨਾਲੀ ਨੇ ਆਪਣੇ ਬਿਆਨਾਂ ’ਚ ਦੱਸਿਆ ਕਿ ਉਸ ਵੱਲੋਂ ਬਣਾਏ ਗਏ ਮਕਾਨ ਦੇ ਗਰਾਊਂਡ ਫਲੋਰ ’ਚ ਗੌਰਵ ਰਾਮ ਪੁੱਤਰ ਮਹਿੰਦਰ ਰਾਮ ਰਹਿੰਦਾ ਸੀ, ਜਦਕਿ ਉਸ ਦਾ ਵੱਡਾ ਭਰਾ ਲਲਨ ਰਾਮ ਵਾਸੀਆਨ ਪਿੰਡ ਬਨੀਆ ਭੱਟੀ ਬਿਜਨੈਲੀ ਖੇਮ ਚੰਦ ਥਾਣਾ ਕੇ ਨਗਰ ਜ਼ਿਲ੍ਹਾ ਪੂਰਨੀਆ (ਬਿਹਾਰ) ਦੂਜੀ ਮੰਜ਼ਿਲ ’ਤੇ ਰਹਿੰਦਾ ਹੈ।

ਉਨ੍ਹਾਂ ਦੱਸਿਆ ਕਿ 25 ਅਗਸਤ ਸ਼ਾਮ ਕਰੀਬ ਸਾਢੇ 8 ਵਜੇ ਲਲਨ ਰਾਮ ਦੂਜੀ ਮੰਜ਼ਿਲ ’ਤੇ ਕਿਸੇ ਨਾਲ ਮੋਬਾਈਲ ’ਤੇ ਗੱਲਬਾਤ ਕਰ ਰਿਹਾ ਸੀ ਤਾਂ ਅਚਾਨਕ ਗੌਰਵ ਰਾਮ ਵੀ ਉਸ ਕੋਲ ਚਲਾ ਗਿਆ। ਇਸ ਮੌਕੇ ਦੋਵਾਂ ਨੇ ਸ਼ਰਾਬ ਪੀਤੀ ਹੋਈ ਸੀ ਤੇ ਦੋਵੇਂ ਆਪਸ ’ਚ ਬਹਿਸ ਕਰਨ ਲੱਗੇ।

ਰੀਨਾ ਗੁਪਤਾ ਨੇ ਦੱਸਿਆ ਕਿ ਕੁਝ ਦੇਰ ਬਾਅਦ ਜਦੋਂ ਉਹ ਆਪਣੇ ਕਮਰੇ ’ਚੋਂ ਬਾਹਰ ਨਿਕਲੀ ਤਾਂ ਦੇਖਿਆ ਕੇ ਗੌਰਵ ਰਾਮ ਨੇ ਹੱਥ ’ਚ ਇਕ ਲੋਹੇ ਦੀ ਤਿੱਖੀ ਚੀਜ਼ ਫੜੀ ਹੋਈ ਸੀ, ਜਿਸ ਦੀ ਕਮੀਜ਼ ਨੂੰ ਖੂਨ ਵੀ ਲੱਗਾ ਹੋਇਆ ਸੀ। ਇਸ ਤੋਂ ਬਾਅਦ ਜਦੋਂ ਉਸ ਨੇ ਆਪਣੇ ਲੜਕੇ ਵਿਸ਼ਾਲ ਗੁਪਤਾ ਨਾਲ ਜਾ ਕੇ ਦੇਖਿਆ ਤਾਂ ਲਲਨ ਰਾਮ ਛੱਤ ਤੇ ਲਹੂ-ਲੁਹਾਨ ਹਾਲਤ ’ਚ ਪਿਆ ਸੀ, ਜਿਸ ਨੂੰ ਉਹ ਤੁਰੰਤ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਵਿਖੇ ਲੈ ਗਏ।

ਗੰਭੀਰ ਹਾਲਤ ਹੋਣ ਕਰ ਕੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇ ਕੇ ਲਲਨ ਰਾਮ ਨੂੰ ਉੱਥੋਂ ਗੌਰਮਿੰਟ ਮੈਡੀਕਲ ਕਾਲਜ ਹਸਪਤਾਲ ਸੈਕਟਰ-32 ਚੰਡੀਗੜ੍ਹ ਲਈ ਰੈਫਰ ਕਰ ਦਿੱਤਾ, ਜਿੱਥੇ ਪੁੱਜਣ ’ਤੇ ਡਾਕਟਰਾਂ ਨੇ ਲਲਨ ਰਾਮ ਨੂੰ ਮ੍ਰਿਤਕ ਐਲਾਨ ਦਿੱਤਾ।

ਮਕਾਨ ਮਾਲਕ ਰੀਨਾ ਗੁਪਤਾ ਨੇ ਪੁਲਸ ਨੂੰ ਦੱਸਿਆ ਕਿ ਗੌਰਵ ਰਾਮ ਦਾ ਲਲਨ ਰਾਮ ਨਾਲ ਆਪਣੇ ਪਿੰਡ ਵਿਚਲੇ ਘਰ ਨੂੰ ਬਣਾਉਣ ਕਰ ਕੇ ਲੜਾਈ-ਝਗੜਾ ਚੱਲਦਾ ਰਹਿੰਦਾ ਸੀ। ਮੰਡੀ ਗੋਬਿੰਦਗੜ੍ਹ ਪੁਲਸ ਨੇ ਗੌਰਵ ਰਾਮ ਖਿਲਾਫ਼ ਕੇਸ ਦਰਜ ਕਰਨ ਉਪਰੰਤ ਮ੍ਰਿਤਕ ਲਲਨ ਕੁਮਾਰ ਦੀ ਲਾਸ਼ ਕਬਜ਼ੇ ’ਚ ਲੈ ਕੇ ਸਰਕਾਰੀ ਹਸਪਤਾਲ ਸੈਕਟਰ-32 ਚੰਡੀਗੜ੍ਹ ਦੀ ਮੌਰਚਰੀ ’ਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਹੁਣ 21 ਸਾਲ ਤੋਂ ਪਹਿਲਾਂ ਨਹੀਂ ਹੋਵੇਗਾ ਕੁੜੀਆਂ ਦਾ ਵਿਆਹ, ਵਿਧਾਨ ਸਭਾ ”ਚ ਬਿੱਲ ਪਾਸ

Read Next

ਤਾਂਤਰਿਕ ਨੇ 9 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, 51 ਰੁਪਏ ਦੇ ਕੇ ਕਿਹਾ- ”ਜਾਓ ਪਾਪਾ ਠੀਕ ਹੋ ਜਾਣਗੇ”