Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਕੜਾਹੇ ”ਚ ਡਿੱਗਣ ਕਾਰਨ ਹੋਈ ਸੇਵਾਦਾਰ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਵੱਡਾ ਫ਼ੈਸਲਾ, ਹੁਣ ਨਹੀਂ ਹੋਣਗੇ ਹਾਦਸੇ

ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਲੰਗਰ ਹਾਲ ਵਿਚ ਲੰਗਰ ਬਣਾਉਣ ਦੀ ਸੇਵਾ ਕਰ ਰਹੇ ਸੇਵਾਦਾਰਾਂ ਤੇ ਸੰਗਤ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਧੀਆ ਉਪਰਾਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਹਾਲ ਵਿੱਚ ਸੇਵਾ ਕਰ ਰਹੇ ਸੇਵਾਦਾਰਾਂ ਅਤੇ ਸੰਗਤਾਂ ਦੇ ਲਈ ਬਹੁਤ ਵਧੀਆ ਉਪਰਾਲਾ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੰਗਰ ਪਕਾਉਣ ਵਾਲੇ ਕੜਾਹਿਆਂ ਦੇ ਉੱਪਰ ਜੰਗਲੇ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਉੱਪਰ ਜਾਲੀਆਂ ਵੀ ਲਗਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਲੰਗਰ ਹਾਲ ਵਿਖੇ ਸੇਵਾ ਕਰਨ ਵਾਲੇ ਸੇਵਾਦਾਰਾਂ ਅਤੇ ਸ਼ਰਧਾਲੂਆਂ ਲਈ ਇੱਕ ਸੇਫਟੀ ਬੈਲਟ ਵੀ ਤਿਆਰ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਨੁੱਖੀ ਜਾਨਾਂ ਬਹੁਤ ਕੀਮਤੀ ਹਨ ਤੇ ਇਨ੍ਹਾਂ ਜਾਨਾਂ ਨੂੰ ਬਚਾਉਣ ਲਈ ਇਹ ਫੈਸਲਾ ਕੀਤਾ ਗਿਆ ਹੈ।

ਸਕੱਤਰ ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ‘ਚ ਇਸ ਸਬੰਧੀ ਮਤਾ ਪਾਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਆਲੂ ਉਬਾਲਦੇ ਸਮੇਂ ਕੜਾਹੇ ‘ਚ ਡਿੱਗਣ ਨਾਲ ਸੇਵਾਦਾਰ ਬਲਬੀਰ ਸਿੰਘ ਬੁਰੀ ਤਰ੍ਹਾਂ ਝੁਲਸ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ‘ਚ ਦਾਖਿਲ ਕਰਵਾਇਆ ਗਿਆ ਸੀ ਇੱਕ ਹਫ਼ਤਾ ਜ਼ਿੰਦਗੀ ਤੇ ਮੌਤ ਦੀ ਲੜਾਈ ਲੜਨ ਤੋਂ ਬਾਅਦ ਗੁਰਦਾਸਪੁਰ ਦੇ ਧਾਰੀਵਾਲ ਦਾ 50 ਸਾਲਾ ਬਲਬੀਰ ਸਿੰਘ ਜਿੰਦਗੀ ਦੀ ਲੜਾਈ ਹਾਰ ਗਿਆ ਸੀ।

ਇਸ ਉਪਰੰਤ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਘਰ ‘ਚ ਵੱਡੇ ਕੜਾਹਿਆਂ ‘ਤੇ ਜੰਗਲੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਲਿਹਾਜ਼ ਨਾਲ ਲੰਗਰ ਪਕਾਉਣ ਦੀ ਸੇਵਾ ਕਰ ਰਹੇ ਸੇਵਾਦਾਰਾਂ ਤੇ ਸ਼ਰਧਾਲੂਆਂ ਨੂੰ ਸੇਫਟੀ ਬੈਲਟ ਵੀ ਪਹਿਨਾਈ ਜਾਵੇਗੀ, ਜਿਸ ਨੂੰ ਤਿਆਰ ਕਰਨ ਲਈ ਵੱਖ-ਵੱਖ ਕੰਪਨੀਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

Vinkmag ad
Share Our Daily Posts

News Desk

Read Previous

ਤਾਂਤਰਿਕ ਨੇ 9 ਸਾਲਾ ਬੱਚੀ ਨਾਲ ਕੀਤਾ ਜਬਰ-ਜ਼ਿਨਾਹ, 51 ਰੁਪਏ ਦੇ ਕੇ ਕਿਹਾ- ”ਜਾਓ ਪਾਪਾ ਠੀਕ ਹੋ ਜਾਣਗੇ”

Read Next

ਨਹੀਂ ਮਿਲੇਗਾ Study Visa! ਆਸਟ੍ਰੇਲੀਆ ਜਾਣ ਦੀ ਯੋਜਨਾ ਬਣਾ ਰਹੇ ਭਾਰਤੀਆਂ ਨੂੰ ਝਟਕਾ