Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਪੰਜਾਬ ”ਚ ਵੱਡੀ ਵਾਰਦਾਤ! ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ

ਅੰਮ੍ਰਿਤਸਰ : ਜੰਡਿਆਲਾ ਗੁਰੂ ਦੇ ਅਧੀਨ ਆਉਂਦੇ ਪਿੰਡ ਤਾਰਾਗੜ ਤਲਾਵਾਂ ‘ਚ ਇਕ ਦੋਧੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ਉਸ ਵੇਲੇ ਰੋਜ਼ਾਨਾ ਵਾਂਗ ਦੁੱਧ ਪਾ ਕੇ ਵਾਪਸ ਆ ਰਿਹਾ ਸੀ। ਰਾਹ ਵਿਚ ਹੀ ਉਸ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਅਧਿਕਾਰੀ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ।

ਮ੍ਰਿਤਕ ਦੀ ਪਛਾਣ ਕੁਲਬੀਰ ਸਿੰਘ ਵਾਸੀ ਪਿੰਡ ਧਾਕੜ ਵਜੋਂ ਹੋਈ ਹੈ। ਉਹ ਮਾਪਿਆਂ ਦਾ ਇਕਲੌਤਾ ਪੁੱਤ ਸੀ। ਇਸ ਮੌਕੇ ਪਿੰਡ ਦੇ ਲੋਕਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਆਪਣੀ ਦੁਕਾਨ ਤੋਂ ਆਪਣੇ ਘਰ ਨੂੰ ਵਾਪਸ ਆ ਰਹੇ ਸੀ ਤੇ ਰਸਤੇ ਵਿਚ ਕੁਲਬੀਰ ਸਿੰਘ ਦੀ ਗੱਡੀ ਵੇਖੀ ਤੇ ਜਿਸ ਵਿਚ ਉਸ ਦੀ ਲਾਸ਼ ਪਈ ਹੋਈ ਸੀ ਤੇ ਉਸ ਨੂੰ ਗੋਲੀਆਂ ਵੱਜੀਆਂ ਹੋਈਆਂ ਸਨ। ਪੁਲਸ ਪ੍ਰਸ਼ਾਸਨ ਵੀ ਮੌਕੇ ‘ਤੇ ਪਹੁੰਚ ਗਿਆ ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਥਾਣਾ ਜੰਡਿਆਲਾ ਗੁਰੂ ਦੇ ਡੀ.ਐੱਸ.ਪੀ. ਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਕੁਲਬੀਰ ਸਿੰਘ ਹੈ ਤੇ ਇਹ ਪਿੰਡ ਧਾਕੜ ਦਾ ਰਹਿਣ ਵਾਲਾ ਹੈ। ਇਹ ਦੁੱਧ ਵੇਚਣ ਦਾ ਕੰਮ ਕਰਦਾ ਹੈ ਤੇ ਵੀਰਵਾਰ ਸ਼ਾਮ ਨੂੰ ਪਿੰਡ ਤਾਰਾਗੜ੍ਹ ਤਲਾਵਾਂ ਵਿਖੇ ਘਰਾਂ ਵਿਚ ਦੁੱਧ ਪਾ ਕੇ ਵਾਪਸ ਆ ਰਿਹਾ ਸੀ ਤੇ ਇਸ ਨੂੰ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਚੋਂ ਪਤਾ ਲੱਗਾ ਹੈ ਕਿ ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਹੈ। ਇਨ੍ਹਾਂ ਦੀ ਪਿੰਡ ਵਿਚ ਹੀ ਰੰਜਿਸ਼ ਚਲਦੀ ਪਈ ਸੀ। ਮ੍ਰਿਤਕ ਦੇ ਪਿਤਾ ਦੇ ਦੱਸਣ ਮੁਤਾਬਿਕ 10-12 ਸਾਲ ਪਹਿਲੇ ਦੀ ਇਨ੍ਹਾਂ ਦੀ ਪਿੰਡ ਵਿੱਚ ਕਿਸੇ ਨਾਲ ਰੰਜਿਸ਼ ਸੀ, ਜਿਸ ਦੇ ਚਲਦੇ ਉਨ੍ਹਾਂ ਨੇ ਕੁਲਵਿੰਦਰ ਸਿੰਘ ਨੂੰ ਤਿੰਨ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕੁਲਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਹ ਮਾਪਿਆਂ ਦਾ ਇਕੱਲਾ-ਇਕੱਲਾ ਪੁੱਤ ਸੀ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਸ ਅਧਿਕਾਰੀ ਨੇ ਅੱਗੇ ਕਿਹਾ ਕਿ ਇਹ ਇਕੱਲੇ ਬੰਦੇ ਦਾ ਕੰਮ ਨਹੀਂ, ਘੱਟੋ-ਘੱਟ ਤਿੰਨ ਚਾਰ ਬੰਦਿਆਂ ਦਾ ਕੰਮ ਹੈ। ਅਸੀਂ ਜਾਂਚ ਕਰ ਰਹੇ ਹਾਂ। ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਵਾਂਗੇ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ਵੱਡੀ ਖ਼ਬਰ: ਜਲੰਧਰ ‘ਚ ਪੁਲਸ ਤੇ ਨਸ਼ਾ ਤਸਕਰਾਂ ਵਿਚਾਲੇ ਚੱਲੀਆਂ ਗੋਲੀਆਂ

Read Next

ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਬੁਰੀ ਤਰ੍ਹਾਂ ਝੁਲਸੀ ਔਰਤ

Leave a Reply

Your email address will not be published.