Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਨੌਜਵਾਨ ”ਤੇ ਸ਼ਰੇਆਮ ਤੇਜ਼ਧਾਰ ਹਥਿਆਰ ਨਾਲ ਹਮਲਾ, ਵੱਢ ਦਿੱਤਾ ਹੱਥ

ਜਲੰਧਰ – ਮਕਸੂਦਾਂ ਚੌਂਕ ਨੇੜੇ ਨੈੱਟਪਲੱਸ ਕੰਪਨੀ ਵਿਚ ਕੰਮ ਕਰਨ ਵਾਲੇ ਨੌਜਵਾਨ ਨੂੰ ਘੇਰ ਕੇ ਕੁਝ ਲੁਟੇਰਿਆਂ ਨੇ ਉਸ ਦਾ ਹੱਥ ਵੱਢ ਕੇ ਮੋਬਾਇਲ ਅਤੇ ਕੈਸ਼ ਲੁੱਟ ਲਿਆ। ਰਾਹਗੀਰਾਂ ਨੇ ਸੜਕ ’ਤੇ ਬੇਹੋਸ਼ ਮਿਲੇ ਨੌਜਵਾਨ ਵੇਖ ਕੇ ਪੁਲਸ ਕੰਟਰੋਲ ਰੂਮ ਵਿਚ ਸੂਚਨਾ ਦਿੱਤੀ, ਜਿਸ ਤੋਂ ਬਾਅਦ ਈ. ਆਰ. ਐੱਸ. ਦੀ ਟੀਮ ਮੌਕੇ ’ਤੇ ਪਹੁੰਚ ਗਈ ਅਤੇ ਫਿਰ ਥਾਣਾ ਨੰਬਰ 1 ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਜ਼ਖ਼ਮੀ ਨੌਜਵਾਨ ਨੂੰ ਜੌਹਲ ਹਸਪਤਾਲ ਵਿਚ ਦਾਖ਼ਲ ਕਰਵਾਇਆ। ਇਕ ਤਰ੍ਹਾਂ ਨਾਲ ਨੌਜਵਾਨ ਦਾ ਹੱਥ ਬਾਂਹ ਤੋਂ ਵੱਖ ਹੋ ਚੁੱਕਾ ਸੀ, ਜਿਸ ਕਾਰਨ ਡਾਕਟਰਾਂ ਨੂੰ ਉਸ ਦੀ ਮੇਜਰ ਸਰਜਰੀ ਕਰਨੀ ਪਈ। ਪੀੜਤ ਨੌਜਵਾਨ ਦੀ ਪਛਾਣ ਸੰਨੀ ਪੁੱਤਰ ਨਰੇਸ਼ ਕੁਮਾਰ ਨਿਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਜੋਂ ਹੋਈ ਹੈ।

ਸੰਨੀ ਦੇ ਨਾਲ ਕੰਮ ਕਰਨ ਵਾਲੇ ਸਤਬੀਰ ਨੇ ਦੱਸਿਆ ਕਿ ਉਹ (ਸੰਨੀ) ਦੇਰ ਰਾਤ ਚੈਕਿੰਗ ਲਈ ਫੀਲਡ ਵਿਚ ਸੀ। ਜਿਉਂ ਹੀ ਉਹ ਮਕਸੂਦਾਂ ਚੌਂਕ ਵਿਚ ਪਹੁੰਚਿਆ ਤਾਂ 3-4 ਨੌਜਵਾਨਾਂ ਨੇ ਉਸ ਨਾਲ ਖਿੱਚ-ਧੂਹ ਸ਼ੁਰੂ ਕਰ ਦਿੱਤੀ। ਸੰਨੀ ਨੇ ਮੋਬਾਇਲ ਦੇਣ ਤੋਂ ਨਾਂਹ ਕੀਤੀ ਤਾਂ ਮੁਲਜ਼ਮਾਂ ਨੇ ਤੇਜ਼ਧਾਰ ਹਥਿਆਰ ਮਾਰ ਕੇ ਉਸ ਦਾ ਹੱਥ ਵੱਢ ਦਿੱਤਾ ਅਤੇ ਮੋਬਾਇਲ ਸਮੇਤ ਜੇਬ ਵਿਚੋਂ ਕੈਸ਼ ਕੱਢ ਕੇ ਫ਼ਰਾਰ ਹੋ ਗਏ। ਜਦੋਂ ਰਾਹਗੀਰਾਂ ਨੇ ਉਸ ਨੂੰ ਵੇਖਿਆ ਤਾਂ ਸੰਨੀ ਦਾ ਬਾਈਕ ਉਸ ਦੇ ਉੱਪਰ ਡਿੱਗਿਆ ਹੋਇਆ ਸੀ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਲੋਕਾਂ ਨੇ ਉਸ ਨੂੰ ਬੇਹੋਸ਼ ਵੇਖਿਆ ਤਾਂ ਉਸ ਕੋਲੋਂ ਮੋਬਾਇਲ ਅਤੇ ਕੈਸ਼ ਨਹੀਂ ਮਿਲਿਆ ਸੀ। ਉਪਰੰਤ ਕਿਸੇ ਤਰ੍ਹਾਂ ਸੰਨੀ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਉਹ ਵੀ ਮੌਕੇ ’ਤੇ ਪਹੁੰਚ ਗਏ। ਸੰਨੀ ਦੀ ਪਤਨੀ ਦੀ ਮੰਨੀਏ ਤਾਂ ਸੰਨੀ ਦਾ ਕਿਸੇ ਨਾਲ ਕੋਈ ਝਗੜਾ ਨਹੀਂ ਹੈ। ਸੰਨੀ ਦਾ ਹੱਥ ਲੁਟੇਰਿਆਂ ਨੇ ਹੀ ਵੱਢਿਆ ਹੈ।

ਇਸ ਸਬੰਧੀ ਜਦੋਂ ਥਾਣਾ ਨੰਬਰ 1 ਦੇ ਇੰਚਾਰਜ ਹਰਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਅਜੇ ਇਸ ਮਾਮਲੇ ਨੂੰ ਲੁੱਟ ਨਾਲ ਜੋੜਨਾ ਜਲਦਬਾਜ਼ੀ ਹੋਵੇਗੀ। ਉਨ੍ਹਾਂ ਕਿਹਾ ਕਿ ਸੰਨੀ ਅਨਫਿੱਟ ਹੈ, ਜਿਸ ਕਾਰਨ ਉਸ ਦੇ ਬਿਆਨ ਨਹੀਂ ਹੋ ਸਕੇ। ਸ਼ੁੱਕਰਵਾਰ ਤਕ ਡਾਕਟਰ ਸੰਨੀ ਦੇ ਬਿਆਨ ਲੈਣ ਲਈ ਬੁਲਾ ਸਕਦੇ ਹਨ, ਜਿਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਉਸ ਉੱਤੇ ਕਿਸੇ ਨੇ ਰੰਜਿਸ਼ ਤਹਿਤ ਹਮਲਾ ਕੀਤਾ ਜਾਂ ਫਿਰ ਉਸ ਨਾਲ ਲੁੱਟ ਹੋਈ ਸੀ। ਉਨ੍ਹਾਂ ਕਿਹਾ ਕਿ ਸੰਨੀ ਦੇ ਬਿਆਨਾਂ ’ਤੇ ਐੱਫ਼. ਆਈ. ਆਰ. ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

Vinkmag ad
Share Our Daily Posts

News Desk

Read Previous

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ਹੋਇਆ ਰਿਲੀਜ਼

Read Next

ਇਨ੍ਹਾਂ ”ਚੋਰਨੀਆਂ” ਤੋਂ ਜ਼ਰਾ ਬਚ ਕੇ ! ਪਲਾਂ ”ਚ ਅੰਦਰ ਵੜ ਕੇ ਘਰ ਕਰ”ਤਾ ਖ਼ਾਲੀ, CCTV ”ਚ ਹੋਈਆਂ ਕੈਦ

Leave a Reply

Your email address will not be published.