Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ”ਚ ਗੁਰਦੁਆਰਾ ਸਾਹਿਬ ”ਚ ਲੱਗੀ ਭਿਆਨਕ ਅੱਗ, ਦੋ ਪਾਵਨ ਸਰੂਪ ਹੋਏ ਅਗਨ ਭੇਟ

ਕਪੂਰਥਲਾ – ਕਪੂਰਥਲਾ ਦੇ ਸੁਲਤਾਨਪੁਰ ਲੋਧੀ ਰੋਡ ‘ਤੇ ਸਥਿਤ ਸ਼ੇਖੂਪੁਰ ਕਾਲੋਨੀ ‘ਚ ਸਥਿਤ ਗੁਰਦੁਆਰਾ ਸਾਹਿਬ ‘ਚ ਅਚਾਨਕ ਅੱਗ ਲੱਗ ਗਈ। ਜਿਸ ਵਿੱਚ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੇ ਨਾਲ ਹੀ ਸ਼੍ਰੀ ਗੁਰੂ ਮਹਾਰਾਜ ਦੇ ਦੋ ਪਾਵਨ ਸਰੂਪਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੀ. ਸੀ. ਆਰ. ਟੀਮ, ਸਿਟੀ ਪੁਲਸ ਸਟੇਸ਼ਨ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਅੱਗ ‘ਤੇ ਕਾਬੂ ਪਾਇਆ। ਸਥਾਨਕ ਸੰਗਤ ਨੇ ਵੀ ਅੱਗ ਬੁਝਾਉਣ ‘ਚ ਮਦਦ ਕੀਤੀ। ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ।

ਦੂਜੇ ਪਾਸੇ ਡੀ. ਐੱਸ. ਪੀ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਗਨ ਭੇਟ ਹੋਏ ਸ੍ਰੀ ਗੁਰੂ ਮਹਾਰਾਜ ਦੇ ਦੋਵੇਂ ਸਰੂਪ ਪੂਰਨ ਆਸਥਾ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲਾ ਨੂੰ ਸੌਂਪ ਦਿੱਤੇ ਗਏ ਹਨ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ‘ਚ ਪਾਲਕੀ ਸਾਹਿਬ ‘ਤੇ ਬਿਰਾਜਮਾਨ ਗੁਰੂ ਮਹਾਰਾਜ ਦਾ ਸਰੂਪ ਵੀ ਸੌਂਪਿਆ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਜਿਸ ਨੂੰ ਕਾਫ਼ੀ ਮੁਸ਼ੱਕਤ ਤੋਂ ਬਾਅਦ ਕਾਬੂ ਕੀਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੀ. ਸੀ. ਆਰ. ਦੀ ਟੀਮ ਮੌਕੇ ‘ਤੇ ਪਹੁੰਚੀ ਸੰਗਤ ਅਤੇ ਮੁੱਖ ਗ੍ਰੰਥੀ ਬਗੀਚਾ ਸਿੰਘ ਨੇ ਥਾਣਾ ਸਿਟੀ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਬਚਾਅ ਕਾਰਜ ਕੀਤਾ। ਅਤੇ ਅੱਗ ‘ਤੇ ਕਾਬੂ ਪਾਇਆ।

ਡੀ. ਐੱਸ. ਪੀ. ਸਬ-ਡਿਵੀਜ਼ਨ ਹਰਪ੍ਰੀਤ ਸਿੰਘ ਨੇ ਵੀ ਦੱਸਿਆ ਹੈ ਕਿ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਜਰਨੈਲ ਸਿੰਘ ਨੇ ਇਹ ਵੀ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਮੁਰੰਮਤ ਉਪਰੰਤ ਸ੍ਰੀ ਗੁਰੂ ਮਹਾਰਾਜ ਦਾ ਪ੍ਰਕਾਸ਼ ਮੁੜ ਪ੍ਰਕਾਸ਼ ਕੀਤਾ ਜਾਵੇਗਾ। ਸੂਚਨਾ ਮਿਲਣ ਤੋਂ ਬਾਅਦ ਧਰਮ ਪ੍ਰਚਾਰ ਕਮੇਟੀ ਦੇ ਮੁੱਖ ਪ੍ਰਚਾਰਕ ਭਾਈ ਹਰਜੀਤ ਸਿੰਘ, ਪ੍ਰਚਾਰਕ ਭਾਈ ਹਰਵਿੰਦਰ ਸਿੰਘ ਅਤੇ ਸ਼ੋ੍ਰਮਣੀ ਕਮੇਟੀ ਦੇ ਨੁਮਾਇੰਦਿਆਂ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਮੌਕੇ ‘ਤੇ ਪੁੱਜੇ ਅਤੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

Vinkmag ad
Share Our Daily Posts

News Desk

Read Previous

ਕੈਨੇਡਾ ਦਾ ਵੀਜ਼ਾ ਲੈ ਕੇ ਰਿਕਾਰਡ ਗਿਣਤੀ ‘ਚ ਭਾਰਤੀ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ‘ਚ ਦਾਖਲ

Read Next

ਜਵਾਨ ਬੱਚਿਆਂ ਦੀ ਮਾਂ ਦਾ ਚੱਲ ਰਿਹਾ ਸੀ Affair, ਨਮੋਸ਼ੀ ਦੇ ਮਾਰੇ ਪੁੱਤ ਨੇ ਚੁੱਕਿਆ ਅਜਿਹਾ ਕਦਮ ਕਿ ਸਭ ਦੇ ਉੱਡ ਗਏ ਹੋਸ਼