Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬੀ ਗਾਇਕ AP Dhillon ਦੇ ਘਰ ”ਤੇ ਹਮਲੇ ਦੀ ਨਵੀਂ ਵੀਡੀਓ ਆਈ ਸਾਹਮਣੇ

ਇੰਟਰਨੈਸ਼ਨਲ ਡੈਸਕ: ਬੀਤੇ ਦਿਨੀਂ ਮਸ਼ਹੂਰ ਪੰਜਾਬੀ ਗਾਇਕ ਅੰਮ੍ਰਿਤਪਾਲ ਸਿੰਘ ਢਿੱਲੋਂ ਉਰਫ ​ਏ. ਪੀ. ਢਿੱਲੋਂ ਦੇ ਕੈਨੇਡਾ ’ਚ ਘਰ ’ਤੇ ਫਾਇਰਿੰਗ ਹੋਈ ਸੀ। ਇਸ ਘਟਨਾ ਦੀ ਇਕ ਹੋਰ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ ਜਿਸ ਵਿਚ ਹਮਲਾਵਰ ਗੋਲ਼ੀਆਂ ਚਲਾਉਣ ਤੋਂ ਪਹਿਲਾਂ ਉੱਥੇ ਗੱਡੀਆਂ ਫੂਕਦੇ ਵੀ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਉਹ ਘਰ ‘ਤੇ ਫਾਇਰਿੰਗ ਕਰਦੇ ਵੀ ਕੈਮਰੇ ਵਿਚ ਕੈਦ ਹੋਏ ਹਨ।

ਇਹ ਘਟਨਾ ਐਤਵਾਰ ਨੂੰ ਕੈਨੇਡਾ ਦੇ ਵੈਂਕੂਵਰ ਇਲਾਕੇ ਦੀ ਹੈ। ਦੱਸ ਦਈਏ ਕਿ ਏ. ਪੀ. ਢਿੱਲੋਂ ਨੇ ਇਹ ਘਰ 2022 ਵਿਚ ਖਰੀਦਿਆ ਸੀ। ਜਦੋਂ ਘਰ ‘ਤੇ ਫਾਇਰਿੰਗ ਹੋਈ, ਉਸ ਵੇਲੇ ਉਹ ਘਰ ਵਿਚ ਮੌਜੂਦ ਨਹੀਂ ਸਨ। ਜ਼ਿਕਰਯੋਗ ਹੈ ਕਿ ਕੁਝ ਦਿਨਾਂ ਪਹਿਲਾਂ ਬਾਲੀਵੁੱਡ ਸਟਾਰ ਸਲਮਾਨ ਖ਼ਾਨ ਦੇ ਨਾਲ ਏ. ਪੀ. ਦਾ ਗਾਣਾ ਸਾਹਮਣੇ ਆਇਆ ਸੀ, ਜਿਸ ਤੋਂ ਬਾਅਦ ਹੁਣ ਏ. ਪੀ. ਦੇ ਘਰ ’ਤੇ ਫਾਇਰਿੰਗ ਹੋਈ ਹੈ। ਇਸ ਘਟਨਾ ਨੂੰ ਲੈ ਕੇ ਭਾਰਤੀ ਅਤੇ ਕੈਨੇਡਾਈ ਏਜੰਸੀਆਂ ​​ਅਲਰਟ ਹੋ ਗਈਆਂ ਹਨ।

ਇਸ ਘਟਨਾ ਦੀ ਸਾਰੀ ਜ਼ਿੰਮੇਵਾਰੀ ਲਾਰੈਂਸ ਗੈਂਗ ਨੇ ਲਈ ਹੈ। ਗਿਰੋਹ ਦੇ ਸਰਗਨਾ ਨੇ ਇਸ ਸਬੰਧ ’ਚ ਸੋਸ਼ਲ ਮੀਡੀਆ ’ਤੇ ਵੀ ਪੋਸਟ ਕੀਤਾ ਹੈ। ਲਾਰੈਂਸ ਗੈਂਗ ਦੇ ਬਦਨਾਮ ਗੈਂਗਸਟਰ ਰੋਹਿਤ ਗੋਦਾਰਾ ਨੇ ਸੋਸ਼ਲ ਮੀਡੀਆ ’ਤੇ ਗਾਇਕ ਦੇ ਘਰ ’ਤੇ ਫਾਇਰਿੰਗ ਦੀ ਪੋਸਟ ਪਾਈ ਹੈ, ਜਿਸ ’ਚ ਲਿਖਿਆ ਸੀ ਕਿ 1 ਸਤੰਬਰ ਦੀ ਰਾਤ ਨੂੰ ਅਸੀਂ ਕੈਨੇਡਾ ’ਚ 2 ਥਾਵਾਂ ’ਤੇ ਫਾਇਰਿੰਗ ਕੀਤੀ, ਜਿਸ ’ਚ ਵਿਕਟੋਰੀਆ ਆਈਲੈਂਡ ਅਤੇ ਵੁਡਬ੍ਰਿਜ ਟੋਰਾਂਟੋ ਸ਼ਾਮਲ ਹਨ। ਇਸ ਦੀ ਅਸੀਂ ਜ਼ਿੰਮੇਵਾਰੀ ਲੈਂਦੇ ਹਾਂ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

ASI ਦੇ ਕਾਰੇ ਲਈ DGP ਗੌਰਵ ਯਾਦਵ ਤਲਬ, ਅੱਜ ਵਿਧਾਨ ਸਭਾ ”ਚ ਹੋ ਸਕਦੇ ਨੇ ਪੇਸ਼

Read Next

ਵੱਡੀ ਵਾਰਦਾਤ ਪੰਜਾਬ, ਕੁੜੀ ਸਣੇ ਤਿੰਨ ਲੋਕਾਂ ਦਾ ਗੋਲ਼ੀਆਂ ਮਾਰ ਕੇ ਕਤਲ

Leave a Reply

Your email address will not be published.