Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਜਲੰਧਰ ਦੀ ਕੁੜੀ ਨਾਲ ਹੋਈ ਹੈਵਾਨੀਅਤ ; ਅਗਵਾ ਕਰਨ ਤੋਂ ਬਾਅਦ ਦਰਿੰਦਿਆਂ ਨੇ ਕੀਤਾ ਗੈਂਗਰੇਪ

ਜਲੰਧਰ (ਸ਼ੋਰੀ)- ਜਲੰਧਰ ਦੇ ਬਸਤੀਆਤ ਇਲਾਕੇ ਤੋਂ ਇਕ ਬੇਹੱਦ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਦੇ ਦਸਮੇਸ਼ ਨਗਰ ‘ਚ 20 ਸਾਲਾ ਕੁੜੀ ਨੂੰ ਅਗਵਾ ਕਰਨ ਤੋਂ ਬਾਅਦ ਉਸ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ ਗਿਆ ਹੈ। ਇਸ ਮਾਮਲੇ ’ਚ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਥਾਣਾ ਨੰ. 5 ਦੀ ਪੁਲਸ ’ਤੇ ਗੰਭੀਰ ਦੋਸ਼ ਲਾਏ ਹਨ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਕੇਸ ਦਰਜ ਕਰਨ ’ਚ ਪੁਲਸ ਨੇ ਹੱਦਬੰਦੀ ਦਾ ਕਹਿ ਕੇ ਦੇਰੀ ਨਾਲ ਕੇਸ ਦਰਜ ਕੀਤਾ ਹੈ।

ਉਕਤ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਹਲਕਾ ਵੈਸਟ ਦੇ ਵਿਧਾਇਕ ਮਹਿੰਦਰ ਭਗਤ ਸਿਵਲ ਹਸਪਤਾਲ ਪੁੱਜੇ, ਜਿੱਥੇ ਪੀੜਤਾ ਦਾ ਇਲਾਜ ਚੱਲ ਰਿਹਾ ਹੈ। ਉੱਥੇ ਹੀ ਉਸ ਦੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨੇ ਦੱਸਿਆ ਕਿ ਐੱਸ.ਐੱਚ.ਓ. ਭੂਸ਼ਣ ਕੁਮਾਰ ਦੀ ਅਣਗਹਿਲੀ ਕਾਰਨ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ। ਇਸ ਸਬੰਧੀ ਸੂਚਨਾ ਮਿਲਦੇ ਹੀ ਵਿਧਾਇਕ ਮਹਿੰਦਰ ਭਗਤ ਹਸਪਤਾਲ ਪੁੱਜੇ ਤੇ ਉੱਚ ਅਧਿਕਾਰੀਆਂ ਨਾਲ ਫੋਨ ’ਤੇ ਗੱਲ ਕਰਨ ਦੇ ਨਾਲ-ਨਾਲ ਹਸਪਤਾਲ ਦੇ ਸੀਨੀਅਰ ਡਾਕਟਰਾਂ ਨੂੰ ਵੀ ਬੁਲਾਇਆ।

ਜਾਣਕਾਰੀ ਮੁਤਾਬਕ ਕੁੜੀ ਕਰਤਾਰਪੁਰ ਨੇੜੇ ਸਥਿਤ ਡਾਕਖਾਨੇ ’ਚ ਕੰਮ ਕਰਦੀ ਹੈ। 3 ਤਰੀਕ ਨੂੰ ਉਹ ਕੰਮ ’ਤੇ ਗਈ ਸੀ ਤੇ ਮੰਗਲਵਾਰ ਦੇਰ ਰਾਤ ਤੱਕ ਘਰ ਨਹੀਂ ਪਰਤੀ, ਜਿਸ ਤੋਂ ਬਾਅਦ ਬੁੱਧਵਾਰ ਨੂੰ ਕਿਸੇ ਨੇ ਉਸ ਦੇ ਪਰਿਵਾਰ ਨੂੰ ਦਿੱਲੀ ਤੋਂ ਫੋਨ ਕੀਤਾ। ਫੋਨ ਕਰਨ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਿੱਲੀ ਰੋਡ ਨੇੜੇ ਬੇਹੋਸ਼ੀ ਦੀ ਹਾਲਤ ’ਚ ਮਿਲੀ ਹੈ। ਇਸ ਤੋਂ ਬਾਅਦ ਪਰਿਵਾਰ ਦਿੱਲੀ ਜਾ ਕੇ ਬੇਟੀ ਨੂੰ ਮਿਲਿਆ।

ਬੇਟੀ ਦੀ ਹਾਲਤ ਠੀਕ ਨਹੀਂ ਸੀ, ਉਸ ਦੇ ਚਿਹਰੇ ਤੇ ਛਾਤੀ ‘ਤੇ ਜ਼ਖ਼ਮ ਦੇ ਨਿਸ਼ਾਨ ਸਾਫ਼ ਵੇਖੇ ਜਾ ਸਕਦੇ ਸਨ। ਧੀ ਦਿਮਾਗੀ ਹਾਲਤ ਠੀਕ ਨਾ ਹੋਣ ਕਾਰਨ ਚੀਕ-ਚਿਹਾੜਾ ਪਾ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਪੀੜਤਾ ਦੀ ਮਾਂ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ 5 ਦੀ ਪੁਲਸ ਨੇ ਇਕ ਵਿਅਕਤੀ ਨੂੰ ਹਿਰਾਸਤ ’ਚ ਲਿਆ ਹੈ। ਇਸ ਮਾਮਲੇ ’ਚ ਪੱਖ ਜਾਣਨ ਲਈ ਥਾਣਾ 5 ਦੇ ਐੱਸ.ਐੱਚ.ਓ. ਭੂਸ਼ਣ ਕੁਮਾਰ ਨੂੰ ਫੋਨ ਕੀਤਾ ਗਿਆ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ। ਪੁਲਸ ਸੂਤਰਾਂ ਦੀ ਮੰਨੀਏ ਤਾਂ ਮੁੱਢਲੀ ਜਾਂਚ ’ਚ ਉਹ ਇਸ ਥਿਊਰੀ ਦੀ ਜਾਂਚ ਕਰ ਰਹੇ ਹਨ ਕਿ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਹੋਇਆ ਹੈ।

Vinkmag ad
Share Our Daily Posts

News Desk

Read Previous

ਪੰਜਾਬ ਦੀ ਆਰਥਿਕਤਾ ਲਈ ਕੈਬਨਿਟ ਦਾ ਫ਼ੈਸਲਾ, ਪੈਟਰੋਲ-ਡੀਜ਼ਲ ‘ਤੇ ਵਧਾਇਆ ਵੈਟ

Read Next

ਪੰਜਾਬ ”ਚ ਵੱਡੀ ਵਾਰਦਾਤ, ਜ਼ਮੀਨ ਪਿੱਛੇ ਦੋ ਲੋਕਾਂ ਦਾ ਬੇਰਹਿਮੀ ਨਾਲ ਕਤਲ