Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 26, 2026

ਪੰਜਾਬ ”ਚ ਵੱਡੀ ਵਾਰਦਾਤ, ਜ਼ਮੀਨ ਪਿੱਛੇ ਦੋ ਲੋਕਾਂ ਦਾ ਬੇਰਹਿਮੀ ਨਾਲ ਕਤਲ

ਜਲੰਧਰ : ਜਲੰਧਰ ‘ਚ ਪਲਾਟ ਨੂੰ ਲੈ ਕੇ ਦੋ ਵਿਅਕਤੀਆਂ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਐਤਵਾਰ ਦੇਰ ਸ਼ਾਮ ਸ਼ਹਿਰ ਦੇ ਕਰਤਾਰਪੁਰ ਇਲਾਕੇ ‘ਚ ਜ਼ਮੀਨੀ ਵਿਵਾਦ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਸ ਨੇ ਕਾਤਲਾਂ ਨੂੰ ਕਾਬੂ ਕਰਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਬਰਜਿੰਦਰ ਸਿੰਘ ਕਰਤਾਰਪੁਰ ਦੇ ਪਿੰਡ ਕਾਲਾ ਬਾਹੀਆ ‘ਚ 11 ਮਰਲੇ ਦੇ ਪਲਾਟ ‘ਤੇ ਆਪਣਾ ਮਕਾਨ ਬਣਾ ਰਿਹਾ ਸੀ, ਇਸੇ ਦੌਰਾਨ ਜੋਗਿੰਦਰ ਸਿੰਘ ਉਥੇ ਪਹੁੰਚਿਆ ਅਤੇ ਉਸੇ ਪਲਾਟ ‘ਤੇ ਡੇਢ ਮਰਲੇ ਦੇ ਪਲਾਟ ‘ਤੇ ਆਪਣਾ ਹੱਕ ਜਤਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਅਤੇ ਬਰਜਿੰਦਰ ਸਿੰਘ ਨੇ ਇਕ ਮਰਲੇ ਦਾ ਪਲਾਟ ਛੱਡ ਦਿੱਤਾ। ਪਰ ਇਸ ਤੋਂ ਬਾਅਦ ਦੇਰ ਸ਼ਾਮ ਹਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਜੋਗਿੰਦਰ ਸਿੰਘ ਪੁੱਤਰ ਹਰੀ ਸਿੰਘ ਆਪਣੇ ਹੋਰ ਸਾਥੀਆਂ ਸਮੇਤ ਮੁੜ ਉਥੇ ਪਹੁੰਚ ਗਏ ਅਤੇ ਉਥੇ ਕੰਮ ਕਰਦੇ ਦੋ ਮਜ਼ਦੂਰਾਂ ‘ਤੇ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। ਘਟਨਾ ਤੋਂ ਬਾਅਦ ਪੁਲਸ ਨੇ ਹਮਲਾਵਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਫਿਲਹਾਲ ਥਾਣਾ ਕਰਤਾਰਪੁਰ ਦੀ ਪੁਲਸ ਨੇ 8 ਲੋਕਾਂ ਖਿਲਾਫ ਕਤਲ ਅਤੇ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ‘ਚੋਂ ਮੁੱਖ ਦੋਸ਼ੀ ਪਿਓ-ਪੁੱਤਰ ਜੋਗਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਤਲਾਸ਼ ਜਾਰੀ ਹੈ। ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ਦੀ ਕੁੜੀ ਨਾਲ ਹੋਈ ਹੈਵਾਨੀਅਤ ; ਅਗਵਾ ਕਰਨ ਤੋਂ ਬਾਅਦ ਦਰਿੰਦਿਆਂ ਨੇ ਕੀਤਾ ਗੈਂਗਰੇਪ

Read Next

60 ਸਾਲਾ ਬਜ਼ੁਰਗ ਦੀ ਘਿਨੌਣੀ ਹਰਕਤ, ਪੋਤੀ ਦੀ ਉਮਰ ਦੀ ਬੱਚੀ ਨਾਲ ਕੀਤੀ ਦਰਿੰਦਗੀ