Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 7, 2026

ਚੰਡੀਗੜ੍ਹ ਦੀ ਅਦਾਲਤ ਵੱਲੋਂ ਕੰਗਨਾ ਰਣੌਤ ਨੂੰ ਨੋਟਿਸ ਜਾਰੀ

ਚੰਡੀਗੜ੍ਹ : ਜ਼ਿਲ੍ਹਾ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਨੋਟਿਸ ਜਾਰੀ ਕਰਕੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਫਿਲਮ ਐਮਰਜੈਂਸੀ ਵਿਰੁੱਧ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਜਾਰੀ ਕੀਤਾ ਹੈ। ਨੋਟਿਸ ’ਚ ਕੰਗਨਾ ਨੂੰ 5 ਦਸੰਬਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਵਿੰਦਰ ਸਿੰਘ ਬੱਸੀ ਨੇ ਕੰਗਨਾ ਦੇ ਕਿਰਦਾਰ ’ਤੇ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਦਾ ਦੋਸ਼ ਲਗਾਉਂਦੇ ਹੋਏ ਅਦਾਕਾਰਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ਵਿਚ ਚੰਡੀਗੜ੍ਹ ਦੀ ਐੱਸ.ਐੱਸ.ਪੀ. ਨੂੰ ਐੱਫ.ਆਈ.ਆਰ. ਦਰਜ ਕਰਨ ਦੇ ਨਿਰਦੇਸ਼ ਦੀ ਮੰਗ ਵੀ ਕੀਤੀ ਗਈ ਹੈ। ਪਟੀਸ਼ਨ ’ਚ ਕੰਗਣਾ ਨੇ ਬਿਨਾ ਇਤਿਹਾਸ ਨੂੰ ਪੜ੍ਹੇ ਸਿੱਖਾਂ ਦੀ ਨਕਾਰਾਤਮਕ ਛਵੀ ਦਿਖਾਈ ਅਤੇ ਝੂਠੇ ਦੋਸ਼ ਵੀ ਲਾਏ ਹਨ। ਇਸ ਲਈ ਕੰਗਨਾ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿਚ ਕੰਗਨਾ ਰਣੌਤ ਸਮੇਤ ਸਕਰੀਨ ਪਲੇਅ ਰਾਈਟਰ ਰਿਤੇਸ਼ ਸ਼ਾਹ ਅਤੇ ਹੋਰਾਂ ਨੂੰ ਪ੍ਰਤੀਵਾਦੀ ਬਣਾਇਆ ਗਿਆ ਹੈ।

ਦੱਸ ਦਈਏ ਕਿ ਕੰਗਨਾ ਰਣੌਤ ਦੀ ਨਵੀਂ ਫ਼ਿਲਮ ਐਮਰਜੈਂਸੀ 6 ਸਤੰਬਰ ਨੂੰ ਰਿਲੀਜ਼ ਹੋਣੀ ਸੀ। ਫਿਲਮ ਜੋ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ’ਤੇ ਆਧਾਰਿਤ ਹੈ, ਦਾ ਟਰੇਲਰ ਜਾਰੀ ਹੋ ਚੁੱਕਾ ਹੈ।

ਮੋਹਾਲੀ ਦੇ ਦੋ ਲੋਕਾਂ ਨੇ ਦਾਇਰ ਕੀਤੀ ਪਟੀਸ਼ਨ

ਕੰਗਨਾ ਦੀ ਫਿਲਮ ਐਮਰਜੈਂਸੀ ਦੀ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਕਰੀਬ ਪੰਜ ਦਿਨ ਪਹਿਲਾਂ ਮੋਹਾਲੀ ਦੇ ਰਹਿਣ ਵਾਲੇ ਦੋ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਵੀ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਦਾਇਰ ਪਟੀਸ਼ਨਾਂ ਵਿਚ ਕਿਹਾ ਗਿਆ ਸੀ ਕਿ ਫਿਲਮ ਵਿਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਇਸ ਤਰ੍ਹਾਂ ਫਿਲਮ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਇਹ ਫਿਲਮ ਸਿੱਖਾਂ ਦੇ ਅਕਸ ਨੂੰ ਖਰਾਬ ਕਰਨ ਦੇ ਇਰਾਦੇ ਨਾਲ ਜਾਣਬੁੱਝ ਕੇ ਬਣਾਈ ਗਈ ਹੈ। ਪਟੀਸ਼ਨ ਵਿਚ ਮੰਗ ਕੀਤੀ ਗਈ ਹੈ ਕਿ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਮਾਹਿਰਾਂ ਦਾ ਇੱਕ ਪੈਨਲ ਬਣਾਇਆ ਜਾਵੇ, ਜਿਸ ਵਿਚ ਐੱਸ.ਜੀ.ਪੀ.ਸੀ. ਦੇ ਮੈਂਬਰ ਸ਼ਾਮਲ ਹੋਣ। ਉਨ੍ਹਾਂ ਨੂੰ ਫਿਲਮ ਦਿਖਾਈ ਜਾਏ ਅਤੇ ਵਿਵਾਦਤ ਦ੍ਰਿਸ਼ ਫਿਲਮ ਵਿਚੋਂ ਕੱਟ ਦਿੱਤੇ ਜਾਣੇ ਚਾਹੀਦੇ ਹਨ। ਉਸ ਤੋਂ ਬਾਅਦ ਹੀ ਉਸ ਨੂੰ ਰੀਲੀਜ਼ ਕੀਤਾ ਜਾਵੇ।

ਨੋਟ – ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

Vinkmag ad
Share Our Daily Posts

News Desk

Read Previous

iPhone 16 Pro ਤੇ iPhone 16 Pro Max ਹੋਏ ਲਾਂਚ, ਹੁਣ 120fps ‘ਤੇ ਕਰ ਸਕੋਗੇ 4K ਰਿਕਾਰਡਿੰਗ

Read Next

ਵੀਜ਼ਾ ਨਾ ਲੱਗਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਪੀਣ ਲੱਗਾ ਸ਼ਰਾਬ, ਫ਼ਿਰ ਕਾਰ ‘ਚ ਬੈਠ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ