Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਆਪ’ ਆਗੂ ਕਤਲ ਮਾਮਲੇ ‘ਚ ਨਵਾਂ ਮੋੜ, ਇਸ ਗੈਂਗ ਨੇ ਲਈ ਹਮਲੇ ਦੀ ਜ਼ਿੰਮੇਵਾਰੀ

ਪੱਟੀ – ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪੱਟੀ ਸ਼ਹਿਰ ਦੇ ਪਿੰਡ ਠੱਕਰਪੁਰਾ ਦੀ ਚਰਚ ਨਜ਼ਦੀਕ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਇਕ ਕਾਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਦੌਰਾਨ ‘ਆਪ’ ਆਗੂ ਰਾਜਵਿੰਦਰ ਸਿੰਘ ਉਰਫ਼ ਰਾਜ ਤਲਵੰਡੀ ਦੀ ਮੌਕੇ ’ਤੇ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ ਸੀ।

ਇਸ ਮਾਮਲੇ ‘ਚ ਇਕ ਬਹੁਤ ਵੱਡੀ ਜਾਣਕਾਰੀ ਸਾਹਮਣੇ ਆ ਰਹੀ ਹੈ, ਜਿੱਥੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਕਾਫ਼ੀ ਵਾਇਰਲ ਹੋ ਰਹੀ ਹੈ, ਜਿਸ ‘ਚ ਇਸ ਹਮਲੇ ਦੀ ਜ਼ਿੰਮੇਵਾਰੀ ਗੋਪੀ ਘਣਸ਼ਾਮਪੁਰੀਆ ਗੈਂਗ ਨੇ ਲਈ ਹੈ। ਉਨ੍ਹਾਂ ਵੱਲੋਂ ਵਾਇਰਲ ਕੀਤੀ ਗਈ ਇਸ ਪੋਸਟ ਵਿਚ ਲਿਖਿਆ ਹੈ- ”ਜੋ ਰਾਜ ਤਲਵੰਡੀ ਦਾ ਪੱਟੀ ‘ਚ ਕਤਲ ਹੋਇਆ ਹੈ, ਇਸ ਦੀ ਜ਼ਿੰਮੇਵਾਰੀ ਮੈਂ ਦੋਨਾ ਬਲ ਤੇ ਪ੍ਰਭ ਦਾਸੂਵਾਲ ਲੈਂਦੇ ਹਾਂ। ਸਾਡੇ ਭਰਾ ਫੌਜੀ ਦਾ ਜਦੋਂ ਨੁਕਸਾਨ ਹੋਇਆ ਸੀ ਤਾਂ ਇਸ ਨੇ ਪ੍ਰੀਤ ਹੋਣਾਂ ਨੂੰ ਪਨਾਹ ਦਿੱਤੀ ਸੀ ਤੇ ਉਨ੍ਹਾਂ ਬੰਦਿਆਂ ਦੇ ਹਥਿਆਰ ਸਾਂਭੇ ਸੀ ਤੇ ਲੰਡੇ ਨੂੰ ਉਸ ਦੀ ਰੇਕੀ ਵੀ ਕਰਵਾਈ ਸੀ।”

ਅੱਗੇ ਲਿਖਿਆ ਹੈ, ”ਇਨ੍ਹਾਂ ਨੇ ਸਾਡੇ ਭਰਾ ਫੌਜੀ ਨਾਲ ਨਾਜਾਇਜ਼ ਕਰਵਾਈ ਸੀ। ਬਾਕੀ ਇਹ ਬਦਲਾ ਆਪਣੇ ਭਰਾ ਫੌਜੀ ਦਾ ਲਿਆ ਹੈ। ਇਹ ਕੰਮ ਮੇਰੇ ਛੋਟੇ ਭਰਾ ਅਫਰੀਦੀ ਤੂਤਾਂਵਾਲੇ ਨੇ ਕੀਤਾ ਹੈ। ਬਾਕੀ ਜਿਹੜੇ ਭੌਂਕਦੇ ਸਾਡੇ ਬਾਰੇ, ਤਿਆਰ ਉਹ ਵੀ ਰਹਿਣ, ਸਭ ਦਾ ਨੰਬਰ ਲੱਗਣਾ, ਵੇਟ ਐਂਡ ਵਾਚ”

ਜ਼ਿਕਰਯੋਗ ਹੈ ਕਿ ਪਿੰਡ ਤਲਵੰਡੀ ਮੋਹਰ ਸਿੰਘ ਦਾ ਐੱਸ.ਸੀ. ਸਰਪੰਚ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ ਸੀ, ਜੋ ਕਿ ਰਾਜਵਿੰਦਰ ਸਿੰਘ ਦੇ ਧੜੇ ‘ਆਮ ਆਦਮੀ ਪਾਰਟੀ’ ਨਾਲ ਸਬੰਧਤ ਸੀ। ਰਾਜਵਿੰਦਰ ਸਿੰਘ ਬਲਾਕ ਪੱਟੀ ਤੋਂ ਜਦ ਜਿੱਤ ਦੀ ਖੁਸ਼ੀ ’ਚ ਆਪਣੇ ਸਾਥੀਆਂ ਨਾਲ ਕਾਰ ’ਚ ਸਵਾਰ ਹੋ ਕੇ ਆਪਣੇ ਪਿੰਡ ਜਾ ਰਿਹਾ ਸੀ ਤਾਂ ਪਿੰਡ ਠੱਕਰਪੁਰਾ ਨਜ਼ਦੀਕ ਮੋਟਰਸਾਈਕਲ ਸਵਾਰ 3 ਨੌਜਵਾਨਾਂ ਨੇ ਉਨ੍ਹਾਂ ਦੀ ਗੱਡੀ ਨੂੰ ਰੋਕ ਕੇ ਰਾਜਵਿੰਦਰ ਸਿੰਘ ਨੂੰ ਵਧਾਈਆਂ ਦਿੱਤੀਆਂ ਤੇ ਨਾਲ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ’ਚ ਰਾਜਵਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ।

Vinkmag ad
Share Our Daily Posts

News Desk

Read Previous

ਵੀਜ਼ਾ ਨਾ ਲੱਗਣ ਤੋਂ ਪ੍ਰੇਸ਼ਾਨ ਹੋ ਕੇ ਨੌਜਵਾਨ ਪੀਣ ਲੱਗਾ ਸ਼ਰਾਬ, ਫ਼ਿਰ ਕਾਰ ‘ਚ ਬੈਠ ਜੋ ਕੀਤਾ, ਸੁਣ ਕੰਬ ਜਾਵੇਗੀ ਰੂਹ

Read Next

ਉੱਚੀ ਆਵਾਜ਼ ’ਚ ਸੰਗੀਤ ਵਜਾਉਣ ਨੂੰ ਲੈ ਕੇ ਝਗੜੇ ’ਚ ਨੌਜਵਾਨ ਦੀ ਹੱਤਿਆ