Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਹੋਵੇਗਾ ਫਰੀ, ਹੋ ਗਿਆ ਐਲਾਨ

ਲੁਧਿਆਣਾ – ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪਿਛਲੇ 15 ਦਿਨਾਂ ਤੋਂ ਮੰਡੀਆਂ ’ਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਵਿਰੋਧ ’ਚ 20 ਅਕਤੂਬਰ ਨੂੰ ਨੈਸ਼ਨਲ ਹਾਈਵੇਅ ’ਤੇ ਸਥਿਤ ਲਾਡੋਵਾਲ ਟੋਲ ’ਤੇ ਧਰਨਾ ਦੇਣਗੇ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਮੰਡੀਆਂ ’ਚ ਪਈਆਂ ਫ਼ਸਲਾਂ ਨੂੰ ਚੁੱਕਿਆ ਜਾਵੇ।

 

15 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਈ ਦਿਨਾਂ ਤੋਂ ਮੰਡੀਆਂ ’ਚ ਖੜ੍ਹੇ ਹਨ। ਉਨ੍ਹਾਂ ਕਿਹਾ ਕਿ 11 ਅਕਤੂਬਰ ਨੂੰ ਲੁਧਿਆਣਾ ਦੀ ਦਾਣਾ ਮੰਡੀ ਦਾ ਦੌਰਾ ਕਰ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਲਿਫਟਿੰਗ ਦਾ ਕੰਮ ਕਰਨ ਦਾ ਭਰੋਸਾ ਦਿੱਤਾ ਸੀ। ਦੋ-ਤਿੰਨ ਦਿਨਾਂ ’ਚ ਝੋਨੇ ਦੀ ਫ਼ਸਲ ਚੁੱਕਣ ਦਾ ਕੰਮ ਸ਼ੁਰੂ ਹੋ ਜਾਵੇਗਾ ਪਰ 9 ਦਿਨ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਦੀ ਫ਼ਸਲ ਮੰਡੀ ’ਚ ਪਈ ਹੈ, ਜਿਸ ਕਾਰਨ 20 ਅਕਤੂਬਰ ਨੂੰ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸਭ ਤੋਂ ਪਹਿਲਾਂ ਨਵੀਂ ਦਾਣਾ ਮੰਡੀ ਵਿਖੇ ਇਕੱਠ ਕਰੇਗੀ।

ਉਨ੍ਹਾਂ ਕਿਹਾ ਕਿ ਜਲੰਧਰ ਬਾਈਪਾਸ ’ਤੇ ਮੰਡੀ ਤੋਂ ਟਰੱਕਾਂ ਅਤੇ ਟਰਾਲੀਆਂ ’ਚ ਝੋਨੇ ਦੀਆਂ ਬੋਰੀਆਂ ਭਰ ਕੇ ਲਾਡੋਵਾਲ ਟੋਲ ਪਲਾਜ਼ਾ ’ਤੇ ਲਿਜਾਇਆ ਜਾਵੇਗਾ ਅਤੇ ਮੰਡੀ ’ਚ ਝੋਨੇ ਦੀ ਖ਼ਰੀਦ ਸ਼ੁਰੂ ਹੋਣ ਤੱਕ ਟੋਲ ਪਲਾਜ਼ਾ ਖ਼ਾਲੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰ ਸਾਲ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ’ਚ ਵੇਚਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਕਾਰਾਂ ਨੂੰ ਕਿਸਾਨਾਂ ਦੀ ਕੋਈ ਪਰਵਾਹ ਨਹੀਂ ਹੈ।

Vinkmag ad
Share Our Daily Posts

News Desk

Read Previous

ਪੰਚਾਇਤੀ ਚੋਣਾਂ : ਸਵੇਰੇ 8 ਤੋਂ ਸ਼ਾਮ 4 ਵਜੇ ਤਕ ਹੋਵੇਗੀ ਪੋਲਿੰਗ, ਸ਼ਾਮ ਨੂੰ ਆਉਣਗੇ ਨਤੀਜੇ

Read Next

ਕਦੋਂ ਹੈ ਦੀਵਾਲੀ 31 ਅਕਤੂਬਰ ਜਾਂ 1 ਨਵਬੰਰ? ਜਾਣੋ ਸ਼ੁਭ ਮਹੂਰਤ ਤੇ ਪੂਜਾ ਦਾ ਸਹੀ ਸਮਾਂ