Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸ੍ਰੀ ਫਤਿਹਗੜ੍ਹ ਸਾਹਿਬ ”ਚ Traffic Route ਹੋਇਆ ਜਾਰੀ, ਇੱਧਰ ਆਉਣ ਵਾਲੇ ਲੋਕ ਦੇਣ ਧਿਆਨ

ਖਮਾਣੋਂ (ਜਟਾਣਾ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ’ਚ ਸ਼ੁੱਕਰਵਾਰ ਤੱਕ ਹੋ ਰਹੀ ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਨੇ ਸ਼ਹੀਦੀ ਸਭਾ ਦੇ ਟ੍ਰੈਫਿਕ ਪ੍ਰਬੰਧਾਂ ਸਬੰਧੀ ਗੱਲਬਾਤ ਕਰਦਿਆਂ ਸਾਂਝੀ ਕੀਤੀ। ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਪਟਿਆਲਾ, ਸਰਹਿੰਦ, ਮੰਡੀ ਗੋਬਿੰਦਗੜ੍ਹ, ਅਮਲੋਹ, ਖੰਨਾ ਤੇ ਲੁਧਿਆਣਾ ਲਈ ਟ੍ਰੈਫਿਕ ਟੀ-ਪੁਆਇੰਟ ਬਡਾਲੀ ਆਲਾ ਸਿੰਘ ਤੋਂ ਵਾਇਆ ਹੰਸਾਲੀ ਸਾਹਿਬ ਤੋਂ ਨਬੀਪੁਰ ਤੋਂ ਜੀ. ਟੀ. ਰੋਡ, ਜਦੋਂ ਕਿ ਪਟਿਆਲਾ, ਸਰਹਿੰਦ, ਮੰਡੀ ਗੋਬਿੰਦਗੜ੍ਹ, ਅਮਲੋਹ, ਖੰਨਾ ਤੇ ਲੁਧਿਆਣਾ ਜਾਣ ਲਈ ਹੈਵੀ ਟ੍ਰੈਫਿਕ ਟੀ -ਪੁਆਇੰਟ ਬਡਾਲੀ ਆਲਾ ਸਿੰਘ ਤੋਂ ਵਾਇਆ ਬੀਬੀਪੁਰ-ਬਰਾਸ ਤੋਂ ਰਾਜਿੰਦਰਗੜ੍ਹ ਤੋਂ ਜੀ. ਟੀ. ਰੋਡ ਹੋ ਕੇ ਜਾ ਸਕਦੀ ਹੈ।

ਜ਼ਿਲ੍ਹਾ ਪੁਲਸ ਮੁੱਖੀ ਨੇ ਦੱਸਿਆ ਕਿ ਪਟਿਆਲਾ, ਸਰਹਿੰਦ, ਮੰਡੀ ਗੋਬਿੰਦਗੜ੍ਹ, ਅਮਲੋਹ, ਮਾਲੇਰਕੋਟਲਾ, ਖੰਨਾ ਤੇ ਲੁਧਿਆਣਾ ਜਾਣ ਲਈ ਹੈਵੀ ਟ੍ਰੈਫਿਕ ਟੀ-ਪੁਆਇੰਟ ਭੈਰੋਂਪੁਰ ਬਾਈਪਾਸ ਰੋਡ ਵਾਇਆ ਮੰਡੋਫਲ ਤੋਂ ਸ਼ਮਸ਼ੇਰ ਨਗਰ ਚੌਂਕ ਤੋਂ ਮਾਧੋਪੁਰ ਚੌਂਕ ਤੇ ਓਵਰਬ੍ਰਿਜ, ਗੋਲ ਚੌਂਕ ਤੋਂ ਜੀ. ਟੀ. ਰੋਡ ਹੋ ਕੇ ਜਾਵੇ, ਜਦੋਂ ਕਿ ਪੁਰਾਣੇ ਓਵਰਬ੍ਰਿਜ ਤੋਂ ਸ਼ਮਸ਼ੇਰ ਨਗਰ ਚੌਂਕ ਤੋਂ ਮੰਡੋਫਲ ਤੋਂ ਟੀ-ਪੁਆਇੰਟ ਭੈਰੋਂਪੁਰ, ਚੰਡੀਗੜ੍ਹ ਜਾਣ ਅਤੇ ਭੈਰੋਂਪੁਰ ਤੋਂ ਚੁੰਨੀ ਤੋਂ ਗੜਾਂਗਾ ਤੋਂ ਮੋਰਿੰਡਾ ਤੇ ਰੋਪੜ ਜਾਣ ਲਈ ਰੂਟ ਬਣਾਇਆ ਗਿਆ ਹੈ। ਡਾ. ਥਿੰਦ ਨੇ ਦੱਸਿਆ ਕਿ ਰਾਜਪੁਰਾ ਸਾਈਡ ਨੂੰ ਜਾਣ ਵਾਲੀ ਹੈਵੀ ਟ੍ਰੈਫਿਕ ਬੱਸ ਸਟੈਂਡ ਜਖਵਾਲੀ ਤੋਂ ਵਾਇਆ ਮੂਲੇਪੁਰ, ਸਰਾਏ ਬਣਜਾਰਾ ਹੋ ਕੇ ਜਾਵੇ

ਮੰਡੀ ਗੋਬਿੰਦਗੜ੍ਹ, ਅਮਲੋਹ, ਖੰਨਾ, ਮਲੇਰਕੋਟਲਾ ਤੇ ਲੁਧਿਆਣਾ ਜਾਣ ਲਈ ਟੀ ਪੁਆਇੰਟ ਨੇੜੇ ਊਸ਼ਾ ਮਾਤਾ ਮੰਦਰ ਬਾਈਪਾਸ ਰੋਡ ਬਸੀ ਪਠਾਣਾ ਵਾਇਆ ਜੜਖੇਲਾਂ ਚੌਂਕ ਤੋਂ ਪਿੰਡ ਫਿਰੋਜ਼ਪੁਰ ਤੋਂ ਹੋ ਕੇ ਜਾਵੇਗਾ। ਟੀ-ਪੁਆਇੰਟ ਨੇੜੇ ਆਈ. ਟੀ. ਆਈ. ਬੱਸੀ ਪਠਾਣਾ ਵਾਇਆ ਬੱਸੀ ਪਠਾਣਾਂ ਤੋਂ ਸ਼ਹੀਦਗੜ੍ਹ ਤੋਂ ਫ਼ਤਹਿਪੁਰ ਅਰਾਈਆਂ ਤੋਂ ਰਾਏਪੁਰ ਗੁੱਜਰਾਂ ਤੋਂ ਦੁਫੇੜਾ ਮੋੜ ਤੋਂ ਚੰਡੀਗੜ੍ਹ ਜਾਣ ਤੇ ਬਾਈਪਾਸ ਚੌਂਕ ਭੈਰੋਂਪੁਰ ਤੋਂ ਮੰਡੋਫਲ, ਸ਼ਮਸ਼ੇਰ ਨਗਰ ਚੌਂਕ, ਓਵਰਬ੍ਰਿਜ ਤੋਂ ਜੀ. ਟੀ. ਰੋਡ ਪਟਿਆਲਾ, ਜੀ. ਟੀ. ਰੋਡ ਸਰਹਿੰਦ, ਗੋਬਿੰਦਗੜ੍ਹ, ਅਮਲੋਹ, ਖੰਨਾ, ਮਲੇਰਕੋਟਲਾ ਜਾਣ ਲਈ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਲੁਧਿਆਣਾ ਜਾਣ ਲਈ ਚੀਮਾ ਗੈਸ ਏਜੰਸੀ ਬਸੀ ਪਠਾਣਾ ਤੋਂ ਵਾਇਆ ਫ਼ਿਰੋਜ਼ਪੁਰ, ਮੰਡੀ ਗੋਬਿੰਦਗੜ੍ਹ, ਅਮਲੋਹ, ਖੰਨਾ, ਮਲੇਰਕੋਟਲਾ ਤੇ ਲੁਧਿਆਣਾ ਜਾਣ ਲਈ ਵਰਤਿਆ ਜਾਵੇ।

Vinkmag ad
Share Our Daily Posts

News Desk

Read Previous

ਲਾਈਵ ਕੰਸਰਟ ‘ਚ ਦਿਲਜੀਤ ਦੋਸਾਂਝ ਦੇ ਬੋਲ, ਕਿਹਾ- ‘ਜੇ ਸਾਲਾ ਨਹੀਂ ਝੁਕੇਗਾ ਤਾਂ ਜੀਜਾ ਕਿਵੇਂ ਝੁਕ ਜਾਵੇਗਾ’

Read Next

ਪੰਜਾਬ ‘ਚ ਸਰਕਾਰੀ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਕਾਲਜ ਤੇ ਦਫ਼ਤਰ