ਜਲੰਧਰ ‘ਚ ਲੱਗੀ ਭਿਆਨਕ ਅੱਗ, ਰਿਹਾਇਸ਼ੀ ਇਲਾਕੇ ‘ਚ ਪਈਆਂ ਲੋਕਾਂ ਨੂੰ ਭਾਜੜਾਂ
ਜਲੰਧਰ – ਤਰਨਤਾਰਨ ਤੋਂ ਬਾਅਦ ਪੰਜਾਬ ਵਿਚ ਇਕ ਹੋਰ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਥਾਣਾ ਸਦਰ ਦੇ ਅਧੀਨ ਆਉਂਦੇ ਪਿੰਡ ਜਮਸ਼ੇਰ-ਦੀਵਾਲੀ ਰੋਡ ‘ਚ ਜਲੰਧਰ ਕਮਿਸ਼ਨਰੇਟ ਪੁਲਸ ਨੇ ਬਦਮਾਸ਼ਾਂ ਦਾ ਐਨਕਾਊਂਟਰ ਕਰ ਦਿੱਤਾ। ਗੈਂਗਸਟਰਾਂ ਅਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ ਦੌਰਾਨ ਕਰੀਬ 15 ਰਾਊਂਡ ਫਾਇਰਿੰਗ ਕੀਤੀ ਗਈ।
ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੀ ਹੋਈ ਗੋਲ਼ੀਬਾਰੀ ਵਿਚ 3 ਬਦਨਾਮ ਗੈਂਗਸਟਰ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਹਨ। ਗ੍ਰਿਫ਼ਤਾਰ ਕੀਤੇ ਗਏ ਬਦਮਾਸ਼ਾਂ ਕੋਲੋਂ 6 ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤਾ ਗਿਆ। ਅਪਰਾਧੀ ਨਸ਼ੀਲੇ ਪਦਾਰਥਾਂ, ਹਥਿਆਰਾਂ ਦੇ ਵਪਾਰ ਦੇ ਰੈਕੇਟ ਨਾਲ ਜੁੜੇ ਹੋਏ ਹਨ।
