Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਫੜਿਆ ਗਿਆ ਸੈਫ ਅਲੀ ਖਾਨ ”ਤੇ ਹਮਲਾ ਕਰਨ ਵਾਲਾ, ਚੱਲਦੀ ਰੇਲ ਗੱਡੀ ”ਚੋਂ ਕੀਤਾ ਕਾਬੂ

ਐਂਟਰਟੇਨਮੈਂਟ ਡੈਸਕ- ਅਦਾਕਾਰ ਸੈਫ ਅਲੀ ਖਾਨ ‘ਤੇ ਹਮਲੇ ਤੋਂ ਬਾਅਦ ਪੁਲਸ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰ ਰਹੀ ਹੈ। ਇਸ ਦੌਰਾਨ ਮਾਮਲੇ ਵਿੱਚ ਇੱਕ ਨਵਾਂ ਅਪਡੇਟ ਆਇਆ ਹੈ। ਤਾਜ਼ਾ ਅਪਡੇਟ ਦੇ ਅਨੁਸਾਰ ਇਹ ਦੱਸਿਆ ਜਾ ਰਿਹਾ ਹੈ ਕਿ ਸੈਫ ਅਲੀ ਖਾਨ ‘ਤੇ ਹਮਲੇ ਦੇ ਇੱਕ ਹੋਰ ਸ਼ੱਕੀ ਨੂੰ ਛੱਤੀਸਗੜ੍ਹ ਦੇ ਦੁਰਗ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੁਰਗ ਆਰ.ਪੀ.ਐੱਫ. ਚੌਕੀ ਨੇ ਸੈਫ ਦੇ ਹਮਲੇ ਦੇ ਮਾਮਲੇ ਵਿੱਚ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਛੱਤੀਸਗੜ੍ਹ ਪੁਲਸ ਨੇ ਸ਼ੱਕੀ ਨੂੰ ਮੁੰਬਈ ਪੁਲਸ ਦੇ ਹਵਾਲੇ ਕਰਨ ਦੀ ਤਿਆਰੀ ਵੀ ਕਰ ਲਈ ਹੈ।
ਮੁੰਬਈ ਪੁਲਸ ਦੀ ਟੀਮ ਰਵਾਨਾ
ਜਾਣਕਾਰੀ ਦੀ ਮੰਨੀਏ ਤਾਂ ਕਿਹਾ ਜਾ ਰਿਹਾ ਹੈ ਕਿ ਛੱਤੀਸਗੜ੍ਹ ਦੀ ਦੁਰਗ ਆਰ.ਪੀ.ਐੱਫ. ਚੌਕੀ ਨੇ ਸੈਫ ਅਲੀ ਖਾਨ ਹਮਲੇ ਦੇ ਮਾਮਲੇ ਵਿੱਚ ਦੂਜੇ ਸ਼ੱਕੀ ਨੂੰ ਗਿਆਨੇਸ਼ਵਰੀ ਐਕਸਪ੍ਰੈਸ ਤੋਂ ਫੜ ਲਿਆ ਹੈ। ਜਾਣਕਾਰੀ ਅਨੁਸਾਰ ਮੁੰਬਈ ਪੁਲਸ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਮੁੰਬਈ ਪੁਲਸ ਦੀ ਇੱਕ ਟੀਮ ਸ਼ੱਕੀ ਮੁਲਜ਼ਮ ਨੂੰ ਫੜਨ ਲਈ ਪਹੁੰਚ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਮੁੰਬਈ ਪੁਲਸ ਰਾਤ 8 ਵਜੇ ਦੇ ਕਰੀਬ ਦੁਰਗ ਪਹੁੰਚ ਸਕਦੀ ਹੈ।
ਸੈਫ ‘ਤੇ ਹੋਇਆ ਸੀ ਹਮਲਾ
ਧਿਆਨ ਦੇਣ ਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਸ ਮਾਮਲੇ ਦੀ ਜਾਂਚ ਬਹੁਤ ਤੇਜ਼ੀ ਨਾਲ ਕਰ ਰਹੀ ਹੈ। ਹੁਣ ਤੱਕ ਪੁਲਸ ਇਸ ਸਬੰਧੀ ਲਗਭਗ 50 ਲੋਕਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਵੀ ਪੁਲਸ ਨੇ ਇੱਕ ਹੋਰ ਸ਼ੱਕੀ ਨੂੰ ਫੜਿਆ ਸੀ ਪਰ ਉਸਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ। ਮੁੰਬਈ ਪੁਲਸ ਹੁਣ ਦੂਜੇ ਸ਼ੱਕੀ ਨੂੰ ਲੈਣ ਲਈ ਪਹੁੰਚ ਰਹੀ ਹੈ। ਜ਼ਿਕਰਯੋਗ ਹੈ ਕਿ 16 ਜਨਵਰੀ ਦੀ ਰਾਤ ਨੂੰ ਇੱਕ ਅਣਪਛਾਤਾ ਵਿਅਕਤੀ ਚੋਰੀ ਦੇ ਇਰਾਦੇ ਨਾਲ ਸੈਫ ਅਲੀ ਖਾਨ ਦੇ ਘਰ ਵਿੱਚ ਦਾਖਲ ਹੋਇਆ ਸੀ।
ਚੋਰ ਨੇ ਸੈਫ ਨੂੰ ਚਾਕੂ ਮਾਰਿਆ
ਇਸ ਦੌਰਾਨ ਜਦੋਂ ਸੈਫ਼ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸਨੇ ਚੋਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਚੋਰ ਨੇ ਸੈਫ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਸੈਫ ਜ਼ਖਮੀ ਹੋ ਗਿਆ ਅਤੇ ਉਸਨੂੰ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਾਲਾਂਕਿ ਸੈਫ ਹੁਣ ਠੀਕ ਹਨ। ਉਮੀਦ ਹੈ ਕਿ ਸੈਫ ਨੂੰ ਜਲਦੀ ਹੀ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ।

Vinkmag ad
Share Our Daily Posts

News Desk

Read Previous

ਹੱਸਦੇ-ਖੇਡਦੇ ਬੱਚੇ ਦੀਆਂ ਨਿਕਲ ਗਈਆਂ ਚੀਕਾਂ, ਸੁਣ ਬਾਹਰ ਆਈ ਮਾਂ ਨੇ ਵੀ ਹਾਲ ਦੇਖ ਛੱਡੇ ਹੱਥ-ਪੈਰ

Read Next

ਚਾਈਨਾ ਡੋਰ ਦਾ ਸ਼ਿਕਾਰ ਹੋਇਆ ਰਮਨਦੀਪ ਸਿੰਘ ਰੋਕ ਹੋਣ ਦੇ ਬਾਵਜੂਦ ਵੀ ਨਹੀਂ ਹੱਟਦੇ ਲੋਕ