Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 25, 2026

ਵੱਡੀ ਖ਼ਬਰ: ਅੰਮ੍ਰਿਤਸਰ ਨੂੰ ਮਿਲਿਆ ਮੇਅਰ

ਅੰਮ੍ਰਿਤਸਰ – ਨਗਰ ਨਿਗਮ ਅੰਮ੍ਰਿਤਸਰ ਨੂੰ ਅੱਜ ਆਪਣਾ ਮੇਅਰ ਮਿਲ ਗਿਆ ਹੈ। ਦੱਸ ਦੇਈਏ ਕਿ ਜਤਿੰਦਰ ਸਿੰਘ ਮੋਤੀ ਭਾਟੀਆ (ਆਪ) ਅੰਮ੍ਰਿਤਸਰ ਦੇ ਮੇਅਰ ਬਣ ਗਏ ਹਨ। ਉੱਥੇ ਹੀ ਪ੍ਰਿਅੰਕਾ ਸ਼ਰਮਾ ਸੀਨੀਅਰ ਮੇਅਰ (ਆਪ)  ਅਤੇ ਅਨੀਤਾ ਰਾਣੀ ਡਿਪਟੀ ਮੇਅਰ (ਆਪ) ਵਜੋਂ ਅਹੁਦਾ ਸੰਭਾਲਣਗੇ। ਦੱਸ ਦੇਈਏ ਕਿ ਮੇਅਰ ਦੀ ਚੋਣ ਹੋਣ ਮਗਰੋਂ ਕਾਂਗਰਸ ਆਗੂਆਂ ਵੱਲੋਂ ਰੋਸ ਜਤਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੇਅਰ ਬਾਰੇ ਕੋਈ ਵੋਟਿੰਗ ਨਹੀਂ ਹੋਈ ਅਤੇ ਸਿੱਧਾ ਹੀ ਮੇਅਰ ਦਾ ਨਾਂ ਐਲਾਨ ਦਿੱਤਾ ਗਿਆ।

ਇੱਥੇ ਇਹ ਵੀ ਦੱਸ ਦੇਈਏ 85 ਵਾਰਡਾਂ ਵਾਲੇ ਅੰਮ੍ਰਿਤਸਰ ਵਿੱਚ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਚੋਣਾਂ ਵਿੱਚ ਕਾਂਗਰਸ ਦੇ ਸਭ ਤੋਂ ਵੱਧ 40 ਕੌਂਸਲਰ ਸਨ। ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੀ ਹਮਾਇਤ ਦਾ ਵੀ ਦਾਅਵਾ ਕੀਤਾ ਸੀ। ਕਾਂਗਰਸ ਨੇ ਇੱਕ ਆਜ਼ਾਦ ਦੀ ਹਮਾਇਤ ਦਾ ਦਾਅਵਾ ਕਰਦਿਆਂ 41 ਕੌਂਸਲਰਾਂ ਦੀ ਹਮਾਇਤ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ ਕਾਂਗਰਸ ਮੇਅਰ ਬਣਾਉਣ ‘ਚ ਨਾਕਾਮ ਰਹੀ।

ਬੁਨਿਆਦੀ ਮੁੱਦਿਆਂ ‘ਤੇ ਹੋਵੇਗਾ ਕੰਮ: ਮੋਤੀ ਭਾਟੀਆ

ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ ਕਿ ਮੈਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ। ਅੰਮ੍ਰਿਤਸਰ ਦੇ ਬੁਨਿਆਦੀ ਮੁੱਦਿਆਂ ‘ਤੇ ਪਹਿਲਾਂ ਕੰਮ ਕੀਤਾ ਜਾਵੇਗਾ। ਸ਼ਹਿਰ ਵਿੱਚ ਸਫ਼ਾਈ ਅਤੇ ਸੀਵਰੇਜ ਦਾ ਮਸਲਾ ਜਲਦੀ ਹੱਲ ਕੀਤਾ ਜਾਵੇਗਾ।

Vinkmag ad
Share Our Daily Posts

News Desk

Read Previous

ਚਾਈਨਾ ਡੋਰ ਦਾ ਸ਼ਿਕਾਰ ਹੋਇਆ ਰਮਨਦੀਪ ਸਿੰਘ ਰੋਕ ਹੋਣ ਦੇ ਬਾਵਜੂਦ ਵੀ ਨਹੀਂ ਹੱਟਦੇ ਲੋਕ

Read Next

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਹੋ ਰਹੀ ਗੜੇਮਾਰੀ, ਜਾਣੋ ਅਗਲੇ ਦਿਨਾਂ ਦਾ ਹਾਲ